ਮੇਖ- ਲੋਹਾ-ਮਸ਼ੀਨਰੀ, ਲੋਹੇ ਦੇ ਪਾਰਟਸ, ਸਟੀਲ ਫਰਨੀਚਰ, ਸਰੀਆ ਆਦਿ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ, ਜਨਰਲ ਤੌਰ ’ਤੇ ਬਿਹਤਰੀ ਹੋਵੇਗੀ।
ਬ੍ਰਿਖ- ਅਫਸਰਾਂ ਦੇ ਸਾਫਟ, ਸੁਪੋਰਟਿਵ, ਹਮਦਰਦਾਨਾ ਰੁਖ਼ ਕਰਕੇ ਰਾਜ-ਦਰਬਾਰ ’ਚ ਜਾਣ ’ਤੇ ਨਾ ਸਿਰਫ ਆਪ ਦੀ ਪੈਠ ਵਧੇਗੀ, ਬਲਕਿ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਵੀ ਹੋਵੇਗੀ।
ਮਿਥੁਨ- ਆਪ ਦੀ ਸੁਲਝੀ ਹੋਈ ਅਤੇ ਮੰਝੀ ਹੋਈ ਸੋਚ ਵੱਲ ਹਰ ਕੋਈ ਧਿਆਨ ਦੇਵੇਗਾ, ਰਿਲੀਜੀਅਸ ਕੰਮਾਂ ਅਤੇ ਰਿਲੀਜੀਅਸ ਲਿਟਰੇਚਰ ਪੜ੍ਹਨ ’ਚ ਜੀਅ ਲੱਗੇਗਾ।
ਕਰਕ- ਸਿਤਾਰਾ ਪੇਟ ਲਈ ਕਮਜ਼ੋਰ, ਸੁਸਤ ਅਤੇ ਕਮਜ਼ੋਰ ਤਬੀਅਤ ਕਰਕੇ ਹਰ ਕੰਮ ਹੱਥ ’ਚ ਲੈਣ ਤੋਂ ਆਪ ਹਿਚਕਿਚਾਹਟ ਮਹਿਸੂਸ ਕਰੋਗੇ।
ਸਿੰਘ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਫੈਮਿਲੀ ਫਰੰਟ ’ਤੇ ਮਿਠਾਸ, ਤਾਲਮੇਲ, ਸਹਿਯੋਗ ਬਣਿਆ ਰਹੇਗਾ, ਮਾਣ-ਯਸ਼ ਦੀ ਪ੍ਰਾਪਤੀ, ਮਨ ਸਫ਼ਰ ਲਈ ਰਾਜ਼ੀ ਰਹੇਗਾ।
ਕੰਨਿਆ- ਦੁਸ਼ਮਣਾਂ ਦੀ ਸਰਗਰਮੀ ਆਪ ਨੂੰ ਕਿਸੇ ਝਮੇਲੇ, ਕੰਪਲੀਕੇਸ਼ਨ ’ਚ ਫਸਾ ਸਕਦੀ ਹੈ, ਇਸ ਲਈ ਉਨ੍ਹਾਂ ਤੋਂ ਫਾਸਲਾ ਬਣਾ ਕੇ ਰੱਖਣਾ ਸਹੀ ਰਹੇਗਾ।
ਤੁਲਾ- ਰਿਲੀਜੀਅਸ ਲਿਟਰੇਚਰ ਦੇ ਪੜ੍ਹਨ-ਪੜ੍ਹਾਉਣ ਅਤੇ ਕਥਾ-ਵਾਰਤਾ, ਸਤਿਸੰਗ ਸੁਣਨ ’ਚ ਜੀਅ ਲੱਗੇਗਾ, ਸੰਤਾਨ ਵੀ ਸਾਥ ਦੇਵੇਗੀ, ਕੋ-ਆਪ੍ਰੇਟਿਵ ਕਰੇਗੀ, ਇੱਜ਼ਤ ਵਧੇਗੀ।
ਬ੍ਰਿਸ਼ਚਕ- ਕਿਸੇ ਕੋਰਟ-ਕਚਹਿਰੀ ਦੇ ਕੰਮ ਲਈ ਆਪ ਜਿਹੜੀ ਭੱਜ-ਦੌੜ ਕਰੋਗੇ, ਉਸ ਦੀ ਚੰਗੀ ਰਿਟਰਨ ਮਿਲੇਗੀ, ਵਿਰੋਧੀ ਨਿਸਤੇਜ-ਪ੍ਰਭਾਵਹੀਣ ਰਹਿਣਗੇ।
ਧਨ- ਵੱਡੇ ਲੋਕ ਆਪ ਦੇ ਪ੍ਰਤੀ ਸਾਫਟ-ਹਮਦਰਦਾਨਾ ਰੁਖ਼ ਰੱਖਣਗੇ, ਆਪ ਦੀ ਉਮੀਦ ’ਤੇ ਪੂਰਾ ਉਤਰਨਗੇ, ਮਨ ’ਤੇ ਪਾਜ਼ੇਟਿਵ ਸੋਚ ਪ੍ਰਭਾਵੀ ਰਹੇਗੀ।
ਮਕਰ- ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕਿਸੇ ਕੰਮਕਾਜੀ ਕੰਮ ’ਚ ਥੋੜ੍ਹੀ-ਬਹੁਤ ਪੇਸ਼ਕਦਮੀ ਹੋਵੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।
ਕੁੰਭ- ਸਿਤਾਰਾ ਵਪਾਰ ਅਤੇ ਕੰਮਕਾਜ ਦੇ ਕੰਮਾਂ ਲਈ ਚੰਗਾ, ਯਤਨਾਂ-ਪ੍ਰੋਗਰਾਮਾਂ ’ਚ ਸਕਸੈੱਸ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ।
ਮੀਨ- ਖਰਚਿਆਂ ਦੇ ਜ਼ੋਰ ਕਰਕੇ, ਅਰਥ ਤੰਗੀ ਕਿਸੇ ਸਮੇਂ ਮਹਿਸੂਸ ਹੋ ਸਕਦੀ ਹੈ, ਲੈਣ-ਦੇਣ ਅਤੇ ਲਿਖਣ-ਪੜ੍ਹਨ ਦਾ ਕੰਮ ਕੰਮ ਵੀ ਅੱਖਾਂ ਖੋਲ੍ਹ ਕੇ ਫਾਈਨਲ ਕਰਨਾ ਠੀਕ ਰਹੇਗਾ।
4 ਦਸੰਬਰ 2019, ਬੁੱਧਵਾਰ ਮੱਘਰ ਸੁਦੀ ਤਿਥੀ ਅਸ਼ਟਮੀ
(4-5 ਮੱਧ ਰਾਤ 1.44 ਤਕ) ਅਤੇ ਮਗਰੋਂ ਤਿਥੀ ਨੌਮੀ।
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਕੁੰਭ ’ਚ
ਮੰਗਲ ਤੁਲਾ ’ਚ
ਬੁੱੱਧ ਤੁਲਾ ’ਚ
ਗੁਰੂ ਧਨ ’ਚ
ਸ਼ੁੱਕਰ ਧਨ ’ਚ
ਸ਼ਨੀ ਧਨ ’ਚ
ਰਾਹੂ ਮਿਥੁਨ ’ਚ
ਕੇਤੂ ਧਨ ’ਚ
ਬਿਕ੍ਰਮੀ ਸੰਮਤ : 2076, ਮੱਘਰ ਪ੍ਰਵਿਸ਼ਟੇ : 19, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 13 (ਮੱਘਰ), ਹਿਜਰੀ ਸਾਲ : 1441, ਮਹੀਨਾ : ਰਬਿ-ਉਲ-ਸਾਨੀ, ਤਰੀਕ : 6, ਸੂਰਜ ਉਦੈ : ਸਵੇਰੇ 7.15 ਵਜੇ, ਸੂਰਜ ਅਸਤ : ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਤਭਿਖਾ (ਸ਼ਾਮ 5.09 ਤਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਫਾਲਗੁਣੀ। ਯੋਗ : ਹਰਸ਼ਣ (ਬਾਅਦ ਦੁਪਹਿਰ 2.53 ਤਕ) ਅਤੇ ਮਗਰੋਂ ਯੋਗ ਵਜਰ। ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ-ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ-ਰਾਤ), ਭਦਰਾ ਰਹੇਗੀ (ਦੁਪਹਿਰ 12.30 ਤਕ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਦੁਰਗਾ ਅਸ਼ਟਮੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।
ਧਨ ਦੀ ਕਮੀ ਨੂੰ ਖਤਮ ਕਰਨ ਲਈ ਕਰੋ ਇਹ ਉਪਾਅ
NEXT STORY