ਮੇਖ- ਸਿਤਾਰਾ ਦੁਪਹਿਰ ਤਕ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਅਤੇ ਬਿਹਤਰੀ ਦੇ ਹਾਲਾਤ ਬਣਾਈ ਰੱਖਣ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਕੰਪਲੀਕੇਸ਼ਨਜ਼ ਨਾਲ ਵਾਸਤਾ ਰਹੇਗਾ।
ਬ੍ਰਿਖ- ਸਿਤਾਰਾ ਦੁਪਹਿਰ ਤਕ ਹਰ ਫਰੰਟ ’ਤੇ ਨਾਕਾਮੀ, ਮਾਯੂਸੀ ਅਤੇ ਪ੍ਰੇਸ਼ਾਨੀ ਦੇਣ ਵਾਲਾ ਪਰ ਬਾਅਦ ’ਚ ਜਨਰਲ ਹਾਲਾਤ ਤਾਂ ਪਹਿਲਾਂ ਦੀ ਤਰ੍ਹਾਂ ਰਹਿਣਗੇ, ਵੈਸੇ ਮਨ ’ਤੇ ਟੈਨਸ਼ਨ-ਪ੍ਰੇਸ਼ਾਨੀ ਰਹਿ ਸਕਦੀ ਹੈ।
ਮਿਥੁਨ- ਸਿਤਾਰਾ ਦੁਪਹਿਰ ਤਕ ਬਿਹਤਰ, ਤੇਜ-ਪ੍ਰਭਾਵ-ਦਬਦਬਾ ਬਣਿਆ ਰਹੇਗਾ ਪਰ ਬਾਅਦ ’ਚ ਕਿਸੇ ਨਾ ਕਿਸੇ ਪੰਗੇ-ਝਮੇਲੇ ਦੇ ਉਭਰਨ ਦਾ ਡਰ ਬਣਿਆ ਰਹਿ ਸਕਦਾ ਹੈ।
ਕਰਕ- ਸਿਤਾਰਾ ਦੁਪਹਿਰ ਤਕ ਹਰ ਫਰੰਟ ’ਤੇ ਸਫਲਤਾ ਦੇਣ, ਮਾਣ-ਸਨਮਾਨ ਬਣਾਈ ਰੱਖਣ ਵਾਲਾ ਪਰ ਬਾਅਦ ’ਚ ਮਨ ’ਤੇ ਗਲਤ ਸੋਚ ਹਾਵੀ ਹੋ ਸਕਦੀ ਹੈ, ਇਸ ਲਈ ਧਿਆਨ ਨਾਲ ਰਹੋ।
ਸਿੰਘ- ਸਿਤਾਰਾ ਦੁਪਹਿਰ ਤਕ ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜ-ਦੌੜ ਕਰਨ ਦੀ ਸ਼ਕਤੀ ਬਣਾਈ ਰੱਖੇਗਾ ਪਰ ਬਾਅਦ ’ਚ ਕਿਸੇ ਨਾ ਕਿਸੇ ਪ੍ਰਾਬਲਮ ਦੇ ਉਭਰਨ ਦਾ ਡਰ ਰਹੇਗਾ।
ਕੰਨਿਆ- ਸਿਤਾਰਾ ਦੁਪਹਿਰ ਤਕ ਅਰਥ ਦਸ਼ਾ ਕੰਫਰਟੇਬਲ ਰੱਖੇਗਾ, ਜਨਰਲ ਤੌਰ ’ਤੇ ਵੀ ਹਾਲਾਤ ਅਨੁਕੂਲ ਬਣੇ ਰਹਿਣਗੇ ਪਰ ਬਾਅਦ ’ਚ ਨਿਕੰਮੇ ਲੋਕਾਂ ਤੋਂ ਫਾਸਲਾ ਬਣਾ ਕੇ ਰੱਖੋ।
ਤੁਲਾ- ਸਿਤਾਰਾ ਦੁਪਹਿਰ ਤਕ ਕੰਮਕਾਜੀ ਦਸ਼ਾ ਸੰਤੋਖਜਨਕ ਰੱਖੇਗਾ ਪਰ ਬਾਅਦ ’ਚ ਕਾਰੋਬਾਰੀ ਕੰਮ ਬੇ-ਧਿਆਨੀ ਨਾਲ ਨਹੀਂ ਕਰਨਾ ਚਾਹੀਦਾ ਹੈ, ਨੁਕਸਾਨ ਦਾ ਡਰ।
ਬ੍ਰਿਸ਼ਚਕ- ਸਿਤਾਰਾ ਦੁਪਹਿਰ ਤਕ ਠੀਕ ਨਹੀਂ, ਖਰਚ ਵਧਣਗੇ, ਨੁਕਸਾਨ-ਪ੍ਰੇਸ਼ਾਨੀ ਦਾ ਡਰ ਪਰ ਬਾਅਦ ’ਚ ਕੋਈ ਨਾ ਕੋਈ ਮੈਂਟਲ ਟੈਨਸ਼ਨ ਪਿੱਛੇ ਲੱਗੀ ਰਹਿ ਸਕਦੀ ਹੈ।
ਧਨ- ਸਿਤਾਰਾ ਦੁਪਹਿਰ ਤਕ ਵਪਾਰ-ਕਾਰੋਬਾਰ ਦੇ ਕੰਮਾਂ ਲਈ ਚੰਗਾ, ਮਾਣ-ਯਸ਼ ਦੀ ਪ੍ਰਾਪਤੀ ਪਰ ਬਾਅਦ ’ਚ ਹਰ ਫਰੰਟ ’ਤੇ ਸੁਚੇਤ ਰਹਿਣਾ ਜ਼ਰੂਰੀ, ਸਫਰ ਵੀ ਨਾ ਕਰੋ।
ਮਕਰ- ਸਿਤਾਰਾ ਦੁਪਹਿਰ ਤਕ ਸਫਲਤਾ, ਇੱਜ਼ਤ-ਮਾਣ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ ਪਰ ਬਾਅਦ ’ਚ ਕਾਰੋਬਾਰੀ ਮੋਰਚੇ ’ਤੇ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ।
ਕੁੰਭ- ਜਨਰਲ ਸਿਤਾਰਾ ਦੁਪਹਿਰ ਤਕ ਬਿਹਤਰ, ਉਦੇਸ਼-ਪ੍ਰੋਗਰਾਮ, ਮਨੋਰਥ ਹੱਲ ਹੋਣਗੇ ਪਰ ਬਾਅਦ ’ਚ ਕਿਸੇ ਸਰਕਾਰੀ ਕੰਮ ਨੂੰ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ।
ਮੀਨ- ਸਿਤਾਰਾ ਦੁਪਹਿਰ ਤਕ ਪੇਟ ਲਈ ਕਮਜ਼ੋਰ, ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਨਾ ਫਸ ਜਾਵੇ ਪਰ ਬਾਅਦ ’ਚ ਮਨ ਨੂੰ ਡਾਵਾਂਡੋਲ, ਅਸ਼ਾਂਤ-ਪ੍ਰੇਸ਼ਾਨ, ਅਸਥਿਰ ਰੱਖਣ ਵਾਲਾ।
23 ਦਸੰਬਰ 2019, ਸੋਮਵਾਰ ਪੋਹ ਵਦੀ ਤਿਥੀ ਦੁਆਦਸ਼ੀ (ਦੁਪਹਿਰ 1.42 ਤਕ) ਅਤੇ ਮਗਰੋਂ ਤਿਥੀ ਤਰੋਦਸ਼ੀ
ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਤੁਲਾ ’ਚ
ਮੰਗਲ ਤੁਲਾ ’ਚ
ਬੁੱੱਧ ਬ੍ਰਿਸ਼ਚਕ ’ਚ
ਗੁਰੂ ਧਨ ’ਚ
ਸ਼ੁੱਕਰ ਮਕਰ ’ਚ
ਸ਼ਨੀ ਧਨ ’ਚ
ਰਾਹੂ ਮਿਥੁਨ ’ਚ
ਕੇਤੂ ਧਨ ’ਚ
ਬਿਕ੍ਰਮੀ ਸੰਮਤ : 2076, ਪੋਹ ਪ੍ਰਵਿਸ਼ਟੇ : 8, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 2 (ਪੋਹ), ਹਿਜਰੀ ਸਾਲ : 1441, ਮਹੀਨਾ : ਰਬਿ-ਉਲ-ਸਾਨੀ, ਤਰੀਕ : 25, ਸੂਰਜ ਉਦੈ : ਸਵੇਰੇ 7.27 ਵਜੇ, ਸੂਰਜ ਅਸਤ : ਸ਼ਾਮ 5.25 ਵਜੇ (ਜਲੰਧਰ ਟਾਈਮ), ਨਕਸ਼ੱਤਰ : ਵਿਸ਼ਾਖਾ (ਸ਼ਾਮ 5.40 ਤਕ) ਅਤੇ ਮਗਰੋਂ ਨਕਸ਼ੱਤਰ ਅਨੁਰਾਧਾ। ਯੋਗ : ਧ੍ਰਿਤੀ (23-24 ਮੱਧ ਰਾਤ 3.35 ਤਕ) ਅਤੇ ਮਗਰੋਂ ਯੋਗ ਸ਼ੂਲ। ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਵ ਦੁਪਹਿਰ 11.53 ਤਕ) ਅਤੇ ਮਗਰੋਂ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ। ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ 9 ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸੋਮ ਪ੍ਰਦੋਸ਼ ਵਰਤ, ਚੌਧਰੀ ਚਰਨ ਸਿੰਘ ਜੈਅੰਤੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।
ਘਰ 'ਚ ਲਗਾਓ ਇਹ ਬੂਟਾ, ਹੋਵੋਗੇ ਮਾਲਾਮਾਲ
NEXT STORY