ਮੇਖ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਕਸੈੱਸ ਮਿਲੇਗੀ, ਮਨ ’ਚ ਸਫਰ ਦੀ ਚਾਹਤ ਰਹੇਗੀ।
ਬ੍ਰਿਖ- ਸਿਤਾਰਾ ਖਰਚਿਅਾਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਅਤੇ ਉਲਝਣਾਂ-ਝਮੇਲਿਅਾਂ ਨੂੰ ਜਗਾਈ ਰੱਖਣ ਵਾਲਾ ਪਰ ਜਨਰਲ ਹਾਲਾਤ ਪਹਿਲਾਂ ਦੀ ਤਰ੍ਹਾਂ ਬਣੇ ਰਹਿਣਗੇ।
ਮਿਥੁਨ- ਸਿਤਾਰਾ ਆਮਦਨ ਲਈ ਚੰਗਾ, ਯਤਨ ਕਰਨ ’ਤੇ ਕੋਈ ਉਲਝਿਆ ਕੰਮਕਾਜੀ ਕੰਮ ਸਿਰੇ ਚੜ੍ਹ ਸਕਦਾ ਹੈ ਪਰ ਸੁਭਾਅ ’ਚ ਗੁੱਸੇ ਦਾ ਅਸਰ ਬਣਿਆ ਰਹੇਗਾ।
ਕਰਕ- ਯਤਨ ਕਰਨ ’ਤੇ ਕਿਸੇ ਸਰਕਾਰੀ ਕੰਮ ’ਚੋਂ ਕੋਈ ਬਾਧਾ-ਮੁਸ਼ਕਿਲ ਹਟ ਸਕਦੀ ਹੈ, ਅਫਸਰਾਂ ’ਚ ਆਪ ਦਾ ਲਿਹਾਜ਼-ਪੈਠ-ਦਬਦਬਾ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਸਿੰਘ- ਜਨਰਲ ਤੌਰ ’ਤੇ ਸਿਤਾਰਾ ਸਟਰੌਂਗ, ਯਤਨ ਕਰਨ ’ਤੇ ਕੋਈ ਸਕੀਮ ਕੁਝ ਅੱਗੇ ਵਧ ਸਕਦੀ ਹੈ, ਰਿਲੀਜੀਅਸ ਕੰਮਾਂ ਅਤੇ ਰਿਲੀਜੀਅਸ ਲਿਟਰੇਚਰ ਪੜ੍ਹਨ ’ਚ ਰੁਚੀ ਰਹੇਗੀ।
ਕੰਨਿਆ- ਸਿਤਾਰਾ ਸਿਹਤ, ਖਾਸ ਕਰਕੇ ਪੇਟ ਲਈ ਠੀਕ ਨਹੀਂ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਕਿਸੇ ਦੀ ਜ਼ਿੰਮੇਵਾਰੀ ’ਚ ਫਸਣ ਤੋਂ ਬਚਣਾ ਚਾਹੀਦਾ ਹੈ।
ਤੁਲਾ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਹਰ ਮਾਮਲੇ ਨੂੰ ਪਤੀ-ਪਤਨੀ ਦੋਨੋਂ ਇਕ ਹੀ ਨਜ਼ਰ ਨਾਲ ਦੇਖਣਗੇ, ਧਾਰਮਿਕ ਕੰਮਾਂ ’ਚ ਧਿਆਨ।
ਬ੍ਰਿਸ਼ਚਕ- ਕਮਜ਼ੋਰ ਸਿਤਾਰੇ ਅਤੇ ਕਮਜ਼ੋਰ ਮਨੋਬਲ ਕਰਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦਾ ਹੌਸਲਾ ਨਹੀਂ ਰੱਖ ਸਕੋਗੇ ਪਰ ਜਨਰਲ ਹਾਲਾਤ ਪਹਿਲਾਂ ਦੀ ਤਰ੍ਹਾਂ ਬਣੇ ਰਹਿਣਗੇ।
ਧਨ- ਯਤਨ ਕਰਨ ’ਤੇ ਆਪ ਦੀ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟੇਗੀ, ਤੇਜ-ਪ੍ਰਭਾਵ ਬਣਿਆ ਰਹੇਗਾ, ਸ਼ੁਭ ਕੰਮਾਂ ’ਚ ਧਿਆਨ, ਵੈਸੇ ਵੀ ਆਪ ਹਾਵੀ-ਪ੍ਰਭਾਵੀ ਰਹੋਗੇ।
ਮਕਰ- ਕੋਰਟ-ਕਚਹਿਰੀ ਦੇ ਕੰਮ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਵੱਡੇ ਲੋਕ ਮਿਹਰਬਾਨ, ਕੰਸੀਡ੍ਰੇਟ ਰਹਿਣਗੇ, ਸ਼ਤਰੂ ਕਮਜ਼ੋਰ ਰਹਿਣਗੇ।
ਕੁੰਭ- ਕੋਸ਼ਿਸ਼ਾਂ, ਇਰਾਦਿਅਾਂ ’ਚ ਸਫਲਤਾ, ਕੰਮਕਾਜੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ ਪਰ ਸੰਤਾਨ ਪੱਖੋਂ ਕੁਝ ਪ੍ਰੇਸ਼ਾਨੀ ਰਹਿ ਸਕਦੀ ਹੈ, ਧਿਆਨ ਰੱਖੋ।
ਮੀਨ- ਮਿੱਟੀ-ਰੇਤਾ-ਬੱਜਰੀ-ਇੱਟਾਂ-ਬਿਲਡਿੰਗ ਮਟੀਰੀਅਲ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਕਾਰੋਬਾਰੀ ਟੂਰਿੰਗ ਅਤੇ ਭੱਜ-ਦੌੜ ਚੰਗਾ ਨਤੀਜਾ ਦੇਵੇਗੀ।
6 ਜਨਵਰੀ 2020, ਸੋਮਵਾਰ ਪੋਹ ਸੁਦੀ ਤਿਥੀ ਇਕਾਦਸ਼ੀ (6-7 ਮੱਧ ਰਾਤ 4.03 ਤੱਕ) ਅਤੇ ਮਗਰੋਂ ਤਿਥੀ ਦੁਆਦਸ਼ੀ।
ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਮੇਖ ’ਚ
ਮੰਗਲ ਬ੍ਰਿਸ਼ਚਕ ’ਚ
ਬੁੱੱਧ ਧਨ ’ਚ
ਗੁਰੂ ਧਨ ’ਚ
ਸ਼ੁੱਕਰ ਮਕਰ ’ਚ
ਸ਼ਨੀ ਧਨ ’ਚ
ਰਾਹੂ ਮਿਥੁਨ ’ਚ
ਕੇਤੂ ਧਨ ’ਚ
ਬਿਕ੍ਰਮੀ ਸੰਮਤ : 2076, ਪੋਹ ਪ੍ਰਵਿਸ਼ਟੇ : 22, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 16 (ਪੋਹ), ਹਿਜਰੀ ਸਾਲ : 1441, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 10, ਸੂਰਜ ਉਦੈ : ਸਵੇਰੇ 7.31 ਵਜੇ, ਸੂਰਜ ਅਸਤ : ਸ਼ਾਮ 5.35 ਵਜੇ (ਜਲੰਧਰ ਟਾਈਮ), ਨਕਸ਼ੱਤਰ : ਭਰਣੀ (ਬਾਅਦ ਦੁਪਹਿਰ 2.15 ਤਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ। ਯੋਗ : ਸਾਧਿਯ (ਰਾਤ 11.37 ਤਕ) ਅਤੇੇੇੇੇੇੇੇ ਮਗਰੋਂ ਯੋਗ ਸ਼ੁਭ। ਚੰਦਰਮਾ : ਮੇਖ ਰਾਸ਼ੀ ’ਤੇ (ਰਾਤ 8.36 ਤਕ) ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਬਾਅਦ ਦੁਪਹਿਰ 3.35 ਤੋਂ ਲੈ ਕੇ 6-7 ਮੱਧ ਰਾਤ 4.03 ਤਕ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ 9 ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਪੁਤਰਦਾ ਇਕਾਦਸ਼ੀ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਧਨ 'ਚ ਵਾਧਾ ਕਰਦੇ ਹਨ ਵਾਸਤੂ ਦੇ ਇਹ ਟਿਪਸ
NEXT STORY