ਮੇਖ- ਯਤਨ ਕਰਨ ’ਤੇ ਪਲਾਨਿੰਗ ’ਚ ਕੁਝ ਪੇਸ਼ਕਦਮੀ ਹੋਵੇਗੀ, ਰਿਲੀਜੀਅਸ ਅਤੇ ਸੋਸ਼ਲ ਕੰਮਾਂ ’ਚ ਇੰਟਰਸਟ ਬਣਿਆ ਰਹੇਗਾ, ਜਨਰਲ ਤੌਰ ’ਤੇ ਆਪ ਦੀ ਪੈਠ ਬਣੀ ਰਹੇਗੀ।
ਬ੍ਰਿਖ- ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਸਹੀ ਰਹੇਗਾ, ਪੂਰਾ ਹੋਮਟਾਸਕ ਕੀਤੇ ਬਗੈਰ ਕੋਈ ਕੰਮ ਹੱਥ ’ਚ ਨਹੀਂ ਲੈਣਾ ਚਾਹੀਦਾ।
ਮਿਥੁਨ- ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਫੈਮਿਲੀ ਫਰੰਟ ’ਤੇ ਤਾਲਮੇਲ-ਸਦਭਾਅ ਬਣਿਆ ਰਹੇਗਾ ਪਰ ਪੈਰ ਫਿਸਲਣ ਕਰਕੇ ਕਿਧਰੇ ਸੱਟ ਲੱਗਣ ਦਾ ਡਰ।
ਕਰਕ- ਵਿਰੋਧੀ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਕਾਫੀ ਐਕਟਿਵ ਰਹੇਗਾ ਅਤੇ ਕਿਸੇ ਨਾ ਕਿਸੇ ਬਹਾਨੇ ਆਪ ਨੂੰ ਪ੍ਰੇਸ਼ਾਨ ਕਰਨ ਲਈ ਜੋੜ-ਤੋੜ ’ਚ ਲੱਗੇ ਰਹਿਣਗੇ।
ਸਿੰਘ- ਸੰਤਾਨ ਦੇ ਸਹਿਯੋਗ ਅਤੇ ਤਾਲਮੇਲ ਨਾਲ ਆਪ ਆਪਣੀ ਕਿਸੇ ਸਮੱਸਿਆ-ਕੰਪਲੀਕੇਸ਼ਨ ਨੂੰ ਸੁਲਝਾਉਣ ’ਚ ਸਫਲ ਹੋ ਸਕਦੇ ਹੋ, ਮਾਣ-ਸਨਮਾਨ ਦੀ ਪ੍ਰਾਪਤੀ।
ਕੰਨਿਆ- ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਸੈਟਲ ਕਰਨ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਵੱਡੇ ਲੋਕਾਂ ਦਾ ਰੁਖ਼ ਸੁਪੋਰਟਿਵ-ਸਾਫਟ ਰਹੇਗਾ।
ਤੁਲਾ- ਮਿੱਤਰਾਂ ਅਤੇ ਸਾਥੀਅਾਂ ਦੇ ਸਹਿਯੋਗ ਨਾਲ ਨਾ ਸਿਰਫ ਕਿਸੇ ਕੰਮ ’ਚੋਂ ਕੋਈ ਕੰਪਲੀਕੇਸ਼ਨ ਹੀ ਹਟੇਗੀ, ਬਲਕਿ ਉਸ ’ਚ ਕੁਝ ਨਾ ਕੁਝ ਬਿਹਤਰੀ ਵੀ ਜ਼ਰੂਰ ਹੋਵੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਸ਼ਚਕ- ਸਿਤਾਰਾ ਧਨ ਲਾਭ ਲਈ ਚੰਗਾ, ਟੀਚਿੰਗ, ਕੰਸਲਟੈਂਸੀ, ਟੂਰਿਜ਼ਮ, ਮੈਡੀਸਨ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਧਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਠੰਡੀਅਾਂ ਵਸਤਾਂ ਦੀ ਵਰਤੋਂ ਘੱਟ ਕਰੋ।
ਮਕਰ- ਸਿਤਾਰਾ ਕਿਉਂਕਿ ਨੁਕਸਾਨ ਵਾਲਾ ਹੈ, ਇਸ ਲਈ ਲੈਣ-ਦੇਣ ਦੇ ਕੰਮ ਜਲਦਬਾਜ਼ੀ ਜਾਂ ਬੇ-ਧਿਆਨੀ ਨਾਲ ਨਾ ਕਰੋ, ਕੋਈ ਕਾਰੋਬਾਰੀ ਟੂਰਿੰਗ ਵੀ ਨਾ ਕਰੋ।
ਕੁੰਭ- ਸਿਤਾਰਾ ਧਨ ਲਾਭ ਵਾਲਾ, ਕੰਮਕਾਜੀ ਲੋਕਾਂ ਨੂੰ ਆਪਣੀ ਭੱਜ-ਦੌੜ ਅਤੇ ਕੰਮਕਾਜੀ ਮਿਹਨਤ ਦੀ ਚੰਗੀ ਰਿਟਰਨ ਮਿਲੇਗੀ ਪਰ ਸੰਤਾਨ ਪੱਖੋਂ ਪ੍ਰੇਸ਼ਾਨੀ।
ਮੀਨ- ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਵਿਜੇ ਮਿਲੇਗੀ, ਅਫਸਰਾਂ ਦੇ ਨਰਮ-ਸੁਪੋਰਟਿਵ ਰੁਖ਼ ਕਰਕੇ ਆਪ ਦੀ ਕੋਈ ਬਾਧਾ-ਮੁਸ਼ਕਿਲ ਹਟ ਸਕਦੀ ਹੈ।
22 ਜਨਵਰੀ 2020, ਬੁੱਧਵਾਰ ਮਾਘ ਵਦੀ ਤਿਥੀ ਤਰੋਦਸ਼ੀ (22-23 ਮੱਧ ਰਾਤ 1.49 ਤਕ) ਅਤੇ ਮਗਰੋਂ ਤਿਥੀ ਚੌਦਸ਼
ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਧਨ ’ਚ
ਮੰਗਲ ਬ੍ਰਿਸ਼ਚਕ ’ਚ
ਬੁੱੱਧ ਮਕਰ ’ਚ
ਗੁਰੂ ਧਨ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਧਨ ’ਚ
ਰਾਹੂ ਮਿਥੁਨ ’ਚ
ਕੇਤੂ ਧਨ ’ਚ
ਬਿਕ੍ਰਮੀ ਸੰਮਤ : 2076, ਮਾਘ ਪ੍ਰਵਿਸ਼ਟੇ : 9, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 2 (ਮਾਘ), ਹਿਜਰੀ ਸਾਲ: 1441, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 26, ਸੂਰਜ ਉਦੈ : ਸਵੇਰੇ 7.29 ਵਜੇ, ਸੂਰਜ ਅਸਤ : ਸ਼ਾਮ 5.49 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੂਲਾ (22-23 ਮੱਧ ਰਾਤ 12.20 ਤਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਖਾੜਾ। ਯੋਗ : ਵਿਆਘਾਤ (22-23 ਮੱਧ ਰਾਤ 3.40 ਤਕ) ਅਤੇੇੇੇੇੇੇੇ ਮਗਰੋਂ ਯੋਗ ਹਰਸ਼ਣ। ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ-ਰਾਤ), 22-23 ਮੱਧ ਰਾਤ 12.20 ਤਕ ਜੰਮੇ ਬੱਚੇ ਨੂੰ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇਗੀ (22-23 ਮੱਧ ਰਾਤ 1.49 ’ਤੇ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਵਿਯ ਦਿਸ਼ਾ ਲਈ। ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਪ੍ਰਦੋਸ਼ ਵਰਤ, ਮੇਰੂ ਤਰੋਦਸ਼ੀ (ਜੈਨ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)