ਮੇਖ- ਜਨਰਲ ਸਿਤਾਰਾ ਜ਼ੋਰਦਾਰ, ਉਦੇਸ਼-ਮਨੋਰਥ ਹੱਲ ਹੋਣਗੇ, ਮਨ ’ਤੇ ਸਾਤਵਿਕ ਅਤੇ ਪਾਜ਼ੇਟਿਵ ਸੋਚ ਪ੍ਰਭਾਵੀ ਰਹੇਗੀ, ਤੇਜ-ਪ੍ਰਭਾਵ-ਪ੍ਰਤਿਸ਼ਠਾ-ਦਬਦਬਾ ਬਣਿਆ ਰਹੇਗਾ।
ਬ੍ਰਿਖ- ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਨੂੰ ਅਟੈਂਡ ਕਰਨ ’ਤੇ ਬਿਹਤਰ ਰਿਸਪੌਂਸ ਮਿਲਣ ਦੀ ਆਸ, ਵੱਡੇ ਲੋਕ ਵੀ ਮਿਹਰਬਾਨ, ਨਰਮ, ਕੰਸੀਡ੍ਰੇਟ ਰਹਿਣਗੇ।
ਮਿਥੁਨ- ਉਤਸ਼ਾਹ, ਹਿੰਮਤ ਅਤੇ ਭੱਜ-ਦੌੜ ਕਰਨ ਦੀ ਸ਼ਕਤੀ ਬਣੀ ਰਹੇਗੀ, ਆਪਣੇ ਕੰਮਾਂ ਨੂੰ ਨਿਪਟਾਉਣ ਲਈ ਸਮਾਂ ਤਸੱਲੀਬਖਸ਼ ਪਰ ਤਬੀਅਤ ’ਚ ਤੇਜ਼ੀ ਰਹੇਗੀ।
ਕਰਕ- ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ, ਟ੍ਰੇਡਿੰਗ, ਸਪਲਾਈ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੀ ਮਿਹਨਤ, ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ।
ਸਿੰਘ- ਜਨਰਲ ਸਿਤਾਰਾ ਵਪਾਰ ਅਤੇ ਕੰਮਕਾਜ ਦੇ ਕੰਮਾਂ ਲਈ ਚੰਗਾ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਠੰਡੀਅਾਂ ਵਸਤਾਂ ਦੀ ਵਰਤੋਂ ਘੱਟ ਹੀ ਕਰੋ।
ਕੰਨਿਆ- ਸਿਤਾਰਾ ਧਨ ਹਾਨੀ, ਪ੍ਰੇਸ਼ਾਨੀ, ਝਮੇਲਿਅਾਂ ਵਾਲਾ, ਧਿਆਨ ਰੱਖੋ ਕਿ ਉਲਝਣਾਂ ਕਰਕੇ ਆਪ ਦਾ ਕੋਈ ਬਣਿਆ-ਬਣਾਇਆ ਕੰਮ ਉਖੜ-ਵਿਗੜ ਸਕਦਾ ਹੈ।
ਤੁਲਾ- ਸਿਤਾਰਾ ਵਪਾਰ-ਕਾਰੋਬਾਰ ਦੇ ਕੰਮਾਂ ਨੂੰ ਸੰਵਾਰਨ, ਕਿਸੇ ਬਾਧਾ-ਮੁਸ਼ਕਿਲ ਨੂੰ ਹਟਾਉਣ ਵਾਲਾ ਪਰ ਘਟੀਆ ਸਾਥੀਅਾਂ ਤੋਂ ਡਿਸਟੈਂਸ ਰੱਖੋ।
ਬ੍ਰਿਸ਼ਚਕ - ਜਨਰਲ ਸਿਤਾਰਾ ਮਜ਼ਬੂਤ, ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਚੱਲ ਰਹੀ ਸਾੜ੍ਹਸਤੀ ਕੰਪਲੀਕੇਸ਼ਨਜ਼, ਪ੍ਰਾਬਲਮਜ਼ ਨੂੰ ਬਣਾਈ ਰੱਖਣ ਵਾਲੀ ਹੈ, ਅਹਿਤਿਆਤ ਰੱਖੋ।
ਧਨ- ਜਨਰਲ ਸਿਤਾਰਾ ਬਿਹਤਰ, ਯਤਨ ਅਤੇ ਭੱਜ-ਦੌੜ ਕਰਨ ’ਤੇ ਕੋਈ ਬਾਧਾ-ਮੁਸ਼ਕਿਲ ਹਟ ਸਕਦੀ ਹੈ, ਤੇਜ-ਪ੍ਰਭਾਵ ਬਣਿਆ ਰਹੇਗਾ, ਵੈਸੇ ਆਪਣੇ ਗੁੱਸੇ ’ਤੇ ਕਾਬੂ ਰੱਖੋ।
ਮਕਰ- ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਸੁਚੇਤ ਰਹਿ ਕੇ ਖਾਣਾ-ਪੀਣਾ ਚਾਹੀਦਾ ਹੈ ਪਰ ਜਨਰਲ ਹਾਲਾਤ ਪਹਿਲਾਂ ਦੀ ਤਰ੍ਹਾਂ ਠੀਕ-ਠਾਕ ਬਣੇ ਰਹਿਣਗੇ।
ਕੁੰਭ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਕਸੈੱਸ ਮਿਲੇਗੀ, ਫੈਮਿਲੀ ਫਰੰਟ ’ਤੇ ਸਹਿਯੋਗ-ਤਾਲਮੇਲ ਬਣਿਆ ਰਹੇਗਾ।
ਮੀਨ- ਵਿਰੋਧੀ ਸਿਰ ਚੁੱਕੀ ਰੱਖ ਸਕਦੇ ਹਨ, ਇਸ ਲਈ ਉਨ੍ਹਾਂ ਤੋਂ ਫਾਸਲਾ ਰੱਖੋ ਕਿਉਂਕਿ ਉਨ੍ਹਾਂ ਨਾਲ ਨੇੜਤਾ ਪ੍ਰੇਸ਼ਾਨੀ ਦੇਣ ਵਾਲੀ ਹੋਵੇਗੀ, ਵੈਸੇ ਜਨਰਲ ਹਾਲਾਤ ਨਾਰਮਲ ਬਣੇ ਰਹਿਣਗੇ।
13 ਮਈ 2019, ਸੋਮਵਾਰ ਵਿਸਾਖ ਸੁਦੀ ਤਿਥੀ ਨੌਮੀ (ਬਾਅਦ ਦੁਪਹਿਰ 3.21 ਤੱਕ)
ਸੂਰਜ ਨਿਕਲਣ ਸਮੇਂ ਗ੍ਰਹਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਸਿੰਘ ’ਚ
ਮੰਗਲ ਮਿਥੁਨ ’ਚ
ਬੁੱੱਧ ਮੇਖ ’ਚ
ਗੁਰੂ ਬ੍ਰਿਸ਼ਚਕ ’ਚ
ਸ਼ੁੱਕਰ ਮੇਖ ’ਚ
ਸ਼ਨੀ ਧਨ ’ਚ
ਰਾਹੂ ਮਿਥੁਨ ’ਚ
ਕੇਤੂ ਧਨ ’ਚ
ਬਿਕ੍ਰਮੀ ਸੰਮਤ : 2076, ਵਿਸਾਖ ਪ੍ਰਵਿਸ਼ਟੇ : 30, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 23 (ਵਿਸਾਖ), ਹਿਜਰੀ ਸਾਲ : 1440, ਮਹੀਨਾ : ਰਮਜ਼ਾਨ, ਤਰੀਕ : 7, ਸੂਰਜ ਉਦੈ ਸਵੇਰੇ : 5.37 ਵਜੇ, ਸੂਰਜ ਅਸਤ: ਸ਼ਾਮ 7.11 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮਘਾ (ਸਵੇਰੇ 10.27 ਤਕ) ਅਤੇ ਮਗਰੋਂ ਨਕਸ਼ੱਤਰ ਫਾਲਗੁਣੀ, ਯੋਗ : ਧਰੁਵ (ਸਵੇਰੇ 8.16 ਤੱਕ) ਅਤੇ ਮਗਰੋਂ ਯੋਗ ਵਿਆਘਾਤ। ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ-ਰਾਤ), ਸਵੇਰੇ 10.27 ਤਕ ਜੰਮੇ ਬੱਚੇ ਨੂੰ ਮਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ। ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ 9 ਵਜੇ ਤੱਕ)। ਪੁਰਬ, ਦਿਵਸ ਅਤੇ ਤਿਉਹਾਰ : ਜਾਨਕੀ (ਸੀਤਾ) ਜਯੰਤੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-85569-25460 'ਤੇ ਜ਼ਰੂਰ ਫੋਨ ਕਰੋ।
ਫੇਂਗਸ਼ੂਈ ਟਿਪਸ : ਘਰ ਦੀ ਇਸ ਦਿਸ਼ਾ 'ਚ ਰੱਖੋ ਗਲੋਬ, ਮਿਲੇਗਾ ਲਾਭ
NEXT STORY