ਮੇਖ- ਕਮਜ਼ੋਰ ਸਿਤਾਰੇ ਕਰਕੇ ਹਰ ਫਰੰਟ ’ਤੇ ਆਪ ਦਾ ਕਦਮ ਰੁਕਦਾ-ਰੁਕਦਾ ਅਤੇ ਪਿੱਛੇ ਖਿੱਚਦਾ ਨਜ਼ਰ ਆਵੇਗਾ, ਨੁਕਸਾਨ ਦਾ ਵੀ ਡਰ ਰਹੇਗਾ।
ਬ੍ਰਿਖ- ਸਿਤਾਰਾ ਆਮਦਨ ਅਤੇ ਬਿਹਤਰੀ ਦੇ ਰਸਤੇ ਖੋਲ੍ਹਣ ਵਾਲਾ, ਕੰਮਕਾਜੀ ਟੂਰ ਵੀ ਫਰੂਟਫੁੱਲ ਪਰ ਸ਼ਨੀ-ਕੇਤੂ ਦੀ ਮੌਜੂਦਗੀ ਸਿਹਤ ਲਈ ਅਹਿਤਿਆਤ ਵਾਲੀ ਹੈ।
ਮਿਥੁਨ- ਸਰਕਾਰੀ ਕੰਮਾਂ ਲਈ ਸਿਤਾਰਾ ਮਜ਼ਬੂਤ, ਅਫਸਰਾਂ ਦੇ ਨਰਮ ਰੁਖ਼ ਕਰਕੇ ਆਪ ਦੇ ਰਸਤੇ ’ਚ ਪੇਸ਼ ਆ ਰਹੀ ਕੋਈ ਬਾਧਾ-ਮੁਸ਼ਕਿਲ ਹਟੇਗੀ।
ਕਰਕ- ਰਿਲੀਜੀਅਸ ਅਤੇ ਸੋਸ਼ਲ ਕੰਮਾਂ ’ਚ ਧਿਆਨ, ਮਜ਼ਬੂਤ ਸਿਤਾਰਾ ਆਪ ਨੂੰ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਵਿਰੋਧੀ ਕਮਜ਼ੋਰ-ਤੇਜਹੀਣ ਰਹਿਣਗੇ।
ਸਿੰਘ- ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਸੋਚ-ਸਮਝ ਕੇ ਲਿਮਿਟ ’ਚ ਖਾਣਾ-ਪੀਣਾ ਕਰਨਾ ਚਾਹੀਦਾ ਹੈ, ਪਾਣੀ ਦੀ ਵੀ ਸੀਮਾ ’ਚ ਰਹਿ ਕੇ ਵਰਤੋਂ ਕਰਨਾ ਸਹੀ ਰਹੇਗਾ।
ਕੰਨਿਆ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਤਬੀਅਤ ’ਚ ਜ਼ਿੰਦਾਦਿਲੀ-ਖੁਸ਼ਦਿਲੀ ਰਹੇਗੀ, ਦੋਨੋਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਸੁਪੋਰਟਿਵ, ਸਾਫਟ ਰਹਿਣਗੇ।
ਤੁਲਾ- ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ, ਦੂਸਰੇ ਆਪ ਨੂੰ ਕਿਸੇ ਚੱਕਰ ’ਚ ਫਸਾਉਣ ਲਈ ਸਰਗਰਮ ਰਹਿਣਗੇ।
ਬ੍ਰਿਸ਼ਚਕ- ਸੰਤਾਨ ਸਹਿਯੋਗ ਦੇਵੇਗੀ, ਸੁਪੋਰਟ ਕਰੇਗੀ, ਤਾਲਮੇਲ ਰੱਖੇਗੀ, ਵੈਸੇ ਮਜ਼ਬੂਤ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਵਿਰੋਧੀ ਕਮਜ਼ੋਰ ਰਹਿਣਗੇ।
ਧਨ- ਕੋਰਟ-ਕਚਹਿਰੀ ਨਾਲ ਜੁੜੇ ਕੰਮਾਂ ’ਚ ਆਪ ਦੀ ਪੈਠ, ਮਾਣ-ਸਨਮਾਨ-ਪ੍ਰਤਿਸ਼ਠਾ ਵਧੇਗੀ, ਵੈਸੇ ਧਿਆਨ ਰੱਖੋ ਕਿ ਸੁਭਾਅ ’ਚ ਗੁੱਸੇ ਕਰਕੇ ਕਿਸੇ ਨਾਲ ਝਗੜਾ ਨਾ ਹੋ ਜਾਵੇ।
ਮਕਰ- ਕਿਸੇ ਸੱਜਣ-ਮਿੱਤਰ ਦੀ ਮਦਦ ਜਾਂ ਸਹਿਯੋਗ ਪ੍ਰਾਪਤ ਕਰਨ ਲਈ ਜੇ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਨਾਲ ਸੁਣੇਗਾ।
ਕੁੰਭ- ਸਿਤਾਰਾ ਧਨ ਲਾਭ ਅਤੇ ਕਾਰੋਬਾਰੀ ਟੂਰਿੰਗ ਲਈ ਚੰਗਾ, ਯਤਨ ਕਰਨ ’ਤੇ ਕਿਸੇ ਕੰਮਕਾਜੀ ਕੰਮ ’ਚੋਂ ਕੋਈ ਬਾਧਾ-ਮੁਸ਼ਕਿਲ ਹਟੇਗੀ।
ਮੀਨ- ਕੰਮਕਾਜੀ ਦਸ਼ਾ ਸੰਤੋਖਜਨਕ, ਵੈਸੇ ਵੀ ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ ਪਰ ਗਲੇ ’ਚ ਖਰਾਬੀ ਦਾ ਡਰ, ਇਸ ਲਈ ਠੰਡੀਅਾਂ ਵਸਤਾਂ ਦੀ ਘੱਟ ਵਰਤੋਂ ਕਰੋ।
29 ਮਈ 2019, ਬੁੱਧਵਾਰ ਜੇਠ ਵਦੀ ਤਿਥੀ ਦਸ਼ਮੀ (ਬਾਅਦ ਦੁਪਹਿਰ 3.21 ਤਕ)
ਸੂਰਜ ਨਿਕਲਣ ਸਮੇਂ ਗ੍ਰਹਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਮੀਨ ’ਚ
ਮੰਗਲ ਮਿਥੁਨ ’ਚ
ਬੁੱੱਧ ਬ੍ਰਿਖ ’ਚ
ਗੁਰੂ ਬ੍ਰਿਸ਼ਚਕ ’ਚ
ਸ਼ੁੱਕਰ ਮੇਖ ’ਚ
ਸ਼ਨੀ ਧਨ ’ਚ
ਰਾਹੂ ਮਿਥੁਨ ’ਚ
ਕੇਤੂ ਧਨ ’ਚ
ਬਿਕ੍ਰਮੀ ਸੰਮਤ : 2076, ਜੇਠ ਪ੍ਰਵਿਸ਼ਟੇ : 15, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 8 (ਜੇਠ), ਹਿਜਰੀ ਸਾਲ : 1440, ਮਹੀਨਾ : ਰਮਜ਼ਾਨ, ਤਰੀਕ : 23, ਸੂਰਜ ਉਦੈ ਸਵੇਰੇ : 5.29 ਵਜੇ, ਸੂਰਜ ਅਸਤ : ਸ਼ਾਮ 7.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਭਾਦਰਪਦ (ਰਾਤ 9.18 ਤਕ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ : ਪ੍ਰੀਤੀ (ਬਾਅਦ ਦੁਪਹਿਰ 2.15 ਤੱਕ)। ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ-ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ-ਰਾਤ), ਭਦਰਾ ਰਹੇਗੀ (ਬਾਅਦ ਦੁਪਹਿਰ 3.21 ਤਕ), ਰਾਤ 9.18 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ। ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-85569-25460 'ਤੇ ਜ਼ਰੂਰ ਫੋਨ ਕਰੋ।
ਨਾਨਕ ਭਗਤਾ ਸਦਾ ਵਿਗਾਸੁ£ (550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ)
NEXT STORY