ਨਵੀਂ ਦਿੱਲੀ - ਵਾਸਤੂ ਸ਼ਾਸਤਰ 'ਚ ਅਜਿਹੀਆਂ ਕਈ ਚੀਜ਼ਾਂ ਦਾ ਜ਼ਿਕਰ ਕੀਤਾ ਗਿਆ ਹੈ, ਜਿਨ੍ਹਾਂ ਨੂੰ ਘਰ 'ਚ ਲਗਾਉਣ 'ਤੇ ਸਕਾਰਾਤਮਕਤਾ ਆਉਂਦੀ ਹੈ ਅਤੇ ਖੂਬਸੂਰਤੀ ਵੀ ਵਧਦੀ ਹੈ। ਉਨ੍ਹਾਂ ਚੀਜ਼ਾਂ 'ਚੋਂ ਇਕ ਹੈ ਪਾਣੀ ਦਾ ਚਸ਼ਮਾ, ਇਸ ਨੂੰ ਘਰ 'ਚ ਲਗਾਉਣਾ ਬਹੁਤ ਸ਼ੁਭ ਮੰਨਿਆ ਜਾਂਦਾ ਹੈ। ਜੇਕਰ ਇਸ ਨੂੰ ਘਰ ਦੀ ਸਹੀ ਦਿਸ਼ਾ 'ਚ ਰੱਖਿਆ ਜਾਵੇ ਤਾਂ ਇਸ ਦਾ ਮੈਂਬਰਾਂ 'ਤੇ ਸਕਾਰਾਤਮਕ ਪ੍ਰਭਾਵ ਪੈਂਦਾ ਹੈ। ਅਜਿਹੇ 'ਚ ਜੇਕਰ ਤੁਸੀਂ ਵੀ ਇਸ ਨੂੰ ਘਰ 'ਚ ਲਗਾਉਣ ਜਾ ਰਹੇ ਹੋ ਤਾਂ ਦਿਸ਼ਾ ਦਾ ਧਿਆਨ ਜ਼ਰੂਰ ਰੱਖੋ। ਆਓ ਤੁਹਾਨੂੰ ਦੱਸਦੇ ਹਾਂ ਵਾਸਤੂ ਸ਼ਾਸਤਰ ਦੇ ਅਨੁਸਾਰ ਘਰ ਵਿੱਚ ਕਿੱਥੇ ਪਾਣੀ ਦਾ ਫੁਹਾਰਾ ਲਗਾਉਣਾ ਚਾਹੀਦਾ ਹੈ।
ਇਹ ਵੀ ਪੜ੍ਹੋ : Demat ਖ਼ਾਤਾਧਾਰਕ 30 ਸਤੰਬਰ ਤੋਂ ਪਹਿਲਾਂ ਜ਼ਰੂਰ ਕਰਨ ਇਹ ਕੰਮ, ਨਹੀਂ ਤਾਂ ਫ੍ਰੀਜ਼ ਹੋ ਜਾਵੇਗਾ ਅਕਾਊਂਟ
ਇੱਥੇ ਲਗਾਉਣਾ ਹੁੰਦਾ ਹੈ ਸ਼ੁਭ
ਵਾਸਤੂ ਸ਼ਾਸਤਰ ਅਨੁਸਾਰ ਘਰ ਦੀ ਸਹੀ ਦਿਸ਼ਾ ਵਿੱਚ ਪਾਣੀ ਦਾ ਚਸ਼ਮਾ ਲਗਾਉਣਾ ਸ਼ੁਭ ਮੰਨਿਆ ਜਾਂਦਾ ਹੈ। ਮਾਨਤਾਵਾਂ ਅਨੁਸਾਰ ਇਸ ਦਿਸ਼ਾ ਤੋਂ ਸਕਾਰਾਤਮਕ ਊਰਜਾ ਨਿਕਲਦੀ ਹੈ। ਅਜਿਹੀ ਸਥਿਤੀ ਵਿੱਚ ਇੱਥੇ ਵਗਦਾ ਪਾਣੀ ਪੂਰੇ ਘਰ ਵਿੱਚ ਸਕਾਰਾਤਮਕ ਊਰਜਾ ਫੈਲਾਉਂਦਾ ਹੈ।
ਇਹ ਵੀ ਪੜ੍ਹੋ : PM ਮੋਦੀ ਨੇ ਵਿਸ਼ਵਕਰਮਾ ਯੋਜਨਾ ਤਹਿਤ ਕੀਤੇ ਕਈ ਵੱਡੇ ਐਲਾਨ, ਸਸਤੇ ਕਰਜ਼ੇ ਸਮੇਤ ਮਿਲਣਗੀ ਇਹ
ਮੈਂਬਰ ਤਰੱਕੀ ਕਰਨਗੇ
ਘਰ ਵਿੱਚ ਪਾਣੀ ਦੇ ਤੱਤ ਨੂੰ ਸੰਤੁਲਿਤ ਕਰਨ ਲਈ ਪਾਣੀ ਨਾਲ ਸਬੰਧਤ ਤਸਵੀਰਾਂ ਲਗਾਈਆਂ ਜਾਂਦੀਆਂ ਹਨ। ਵਾਸਤੂ ਸ਼ਾਸਤਰ ਅਨੁਸਾਰ ਵਗਦੇ ਪਾਣੀ ਨੂੰ ਗਤੀਸ਼ੀਲਤਾ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਘਰ 'ਚ ਇਸ ਦੇ ਪ੍ਰਵਾਹ ਨਾਲ ਪਰਿਵਾਰ ਦੇ ਮੈਂਬਰਾਂ ਦੀ ਤਰੱਕੀ ਹੁੰਦੀ ਹੈ ਅਤੇ ਹਰ ਕੰਮ 'ਚ ਸਫਲਤਾ ਮਿਲਦੀ ਹੈ।
ਬੁਰੀ ਨਜ਼ਰ ਦਾ ਅਸਰ ਹੋਵੇਗਾ ਦੂਰ
ਘਰ ਤੋਂ ਬੁਰੀ ਨਜ਼ਰ ਨੂੰ ਦੂਰ ਕਰਨ ਲਈ ਬਾਲਕੋਨੀ ਜਾਂ ਗਲਿਆਰੇ ਵਿਚ ਪਾਣੀ ਦਾ ਫੁਹਾਰਾ ਲਗਾਉਣਾ ਸ਼ੁਭ ਮੰਨਿਆ ਜਾਂਦਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਇਸ ਨੂੰ ਇੱਥੇ ਲਗਾਉਣ ਨਾਲ ਪਰਿਵਾਰ ਦੇ ਮੈਂਬਰਾਂ ਦੇ ਬੁਰੇ ਦਿਨ ਖਤਮ ਹੋ ਜਾਂਦੇ ਹਨ।
ਇਹ ਵੀ ਪੜ੍ਹੋ : ਹੁਣ ਇਸ਼ਤਿਹਾਰਾਂ 'ਚ ਭੀਖ ਮੰਗਦੇ ਬੱਚੇ ਵਿਖਾਉਣ 'ਤੇ ਲੱਗੇਗਾ 10 ਲੱਖ ਦਾ ਜੁਰਮਾਨਾ, ਸਖ਼ਤ ਨਿਰਦੇਸ਼ ਜਾਰੀ
ਇਸ ਨੂੰ ਮੁੱਖ ਗੇਟ 'ਤੇ ਲਗਾਉਣਾ ਹੁੰਦੈ ਸ਼ੁਭ
ਘਰ ਦੇ ਮੁੱਖ ਗੇਟ 'ਤੇ ਵੀ ਇਸ ਨੂੰ ਲਗਾਉਣਾ ਚੰਗਾ ਮੰਨਿਆ ਜਾਂਦਾ ਹੈ। ਇਸ ਨਾਲ ਘਰ 'ਚ ਨਕਾਰਾਤਮਕ ਊਰਜਾ ਨਹੀਂ ਆਉਂਦੀ।
ਬੈੱਡਰੂਮ ਜਾਂ ਰਸੋਈ ਵਿੱਚ ਨਾ ਰੱਖੋ
ਇਸ ਨੂੰ ਗਲਤੀ ਨਾਲ ਵੀ ਘਰ ਦੇ ਬੈੱਡਰੂਮ ਜਾਂ ਰਸੋਈ 'ਚ ਨਹੀਂ ਲਗਾਉਣਾ ਚਾਹੀਦਾ। ਇਨ੍ਹਾਂ ਥਾਵਾਂ 'ਤੇ ਇਸ ਨੂੰ ਲਗਾਉਣਾ ਸ਼ੁਭ ਨਹੀਂ ਮੰਨਿਆ ਜਾਂਦਾ ਹੈ। ਮਾਨਤਾਵਾਂ ਅਨੁਸਾਰ ਇੱਥੇ ਪਾਣੀ ਦਾ ਫੁਹਾਰਾ ਲਗਾਉਣ ਨਾਲ ਰਿਸ਼ਤਿਆਂ ਵਿੱਚ ਖਟਾਸ ਆ ਸਕਦੀ ਹੈ।
ਇਹ ਵੀ ਪੜ੍ਹੋ : ਚੀਨ ਦੀ ਵਿਗੜਦੀ ਅਰਥਵਿਵਸਥਾ ਕਾਰਨ ਟੁੱਟ ਰਹੇ ਘਰ, ਸ਼ੇਅਰ ਵੇਚਣ ਲਈ ਅਰਬਪਤੀ ਲੈ ਰਹੇ ਤਲਾਕ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼੍ਰੀ ਗਣੇਸ਼ ਜੀ ਦੀ ਪੂਜਾ ਕਰਦੇ ਸਮੇਂ ਕਰੋ ਇਨ੍ਹਾਂ ਮੰਤਰਾਂ ਦਾ ਜਾਪ, ਘਰ ’ਚ ਆਵੇਗੀ ਖੁਸ਼ਹਾਲੀ
NEXT STORY