ਮੇਖ- ਸਿਤਾਰਾ ਦੁਪਹਿਰ ਤਕ ਕਾਰੋਬਾਰੀ ਕੰਮਾਂ ’ਚ ਲਾਭ ਦੇਣ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ, ਇੱਜ਼ਤ-ਮਾਣ ਦੀ ਪ੍ਰਾਪਤੀ।
ਬ੍ਰਿਖ- ਜਿਹੜੇ ਲੋਕ ਆਪਣਾ ਕੰਮਕਾਜੀ ਕੰਮ-ਧੰਦਾ ਕਰਦੇ ਹਨ, ਉਨ੍ਹਾਂ ਨੂੰ ਆਪਣੇ ਕੰਮਕਾਜ ’ਚ ਚੰਗਾ ਲਾਭ ਮਿਲੇਗਾ, ਉਨ੍ਹਾਂ ਦੀ ਪਲਾਨਿੰਗ-ਪ੍ਰੋਗਰਾਮਿੰਗ ਵੀ ਸਿਰੇ ਚੜ੍ਹੇਗੀ।
ਮਿਥੁਨ- ਸਿਤਾਰਾ ਦੁਪਹਿਰ ਤਕ ਕਮਜ਼ੋਰ, ਨਾ ਤਾਂ ਕੋਈ ਨਵਾਂ ਯਤਨ ਜਾਂ ਪ੍ਰੋਗਰਾਮ ਸ਼ੁਰੂ ਕਰੋ ਅਤੇ ਨਾ ਹੀ ਕੋਈ ਕੰਮ ਜਾਂ ਲਿਖਣ-ਪੜ੍ਹਨ ਦਾ ਕੋਈ ਡਾਕੂਮੈਂਟ ਬੇਧਿਆਨੀ ਨਾਲ ਸਾਈਨ ਕਰੋ ਪਰ ਬਾਅਦ ’ਚ ਹਾਲਾਤ ਸੁਧਰਨਗੇ।
ਕਰਕ- ਸਿਤਾਰਾ ਦੁਪਹਿਰ ਤਕ ਵਪਾਰ-ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਵਾਲਾ, ਕੰਮਕਾਜੀ ਟੂਰਿੰਗ ਵੀ ਸਹੀ ਨਤੀਜਾ ਦੇਵੇਗੀ ਪਰ ਬਾਅਦ ’ਚ ਕੰਪਲੀਕੇਸ਼ਨਜ਼ ਉੱਭਰਦੀਅਾਂ-ਸਿਮਟਦੀਅਾਂ ਰਹਿਣਗੀਅਾਂ।
ਸਿੰਘ- ਸਿਤਾਰਾ ਦੁਪਹਿਰ ਤਕ ਚੰਗਾ, ਹਰ ਫਰੰਟ ’ਤੇ ਸਫਲਤਾ ਮਿਲੇਗੀ ਅਤੇ ਅਫਸਰਾਂ ਦੇ ਰੁਖ਼ ’ਚ ਨਰਮੀ ਬਣੀ ਰਹੇਗੀ, ਫਿਰ ਬਾਅਦ ’ਚ ਕਾਰੋਬਾਰੀ ਕੰਮਾਂ ’ਚ ਲਾਭ ਮਿਲੇਗਾ।
ਕੰਨਿਆ- ਦੁਪਹਿਰ ਤਕ ਜਨਰਲ ਸਿਤਾਰਾ ਸਟਰਾਂਗ, ਆਪ ਦੀ ਸੋਚ ਅਤੇ ਦਲੀਲ ਵੱਲ ਦੂਸਰੇ ਧਿਆਨ ਦੇਣਗੇ, ਫਿਰ ਬਾਅਦ ’ਚ ਯਤਨ ਕਰਨ ’ਤੇ ਕੋਈ ਬਾਧਾ-ਮੁਸ਼ਕਿਲ ਹਟੇਗੀ।
ਤੁਲਾ- ਸਿਤਾਰਾ ਦੁਪਹਿਰ ਤਕ ਪੇਟ ਲਈ ਅਹਿਤਿਆਤ ਵਾਲਾ, ਧਨ ਹਾਨੀ ਦਾ ਡਰ, ਟੂਰ ਵੀ ਨਾ ਕਰੋ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ।
ਬ੍ਰਿਸ਼ਚਕ- ਸਿਤਾਰਾ ਦੁਪਹਿਰ ਤਕ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਅਤੇ ਕੰਮਕਾਜੀ ਪਲਾਨਿੰਗ ਨੂੰ ਕੁਝ ਅੱਗੇ ਵਧਾਉਣ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਸੁਚੇਤ ਰਹਿਣਾ ਜ਼ਰੂਰੀ।
ਧਨ- ਸਿਤਾਰਾ ਦੁਪਹਿਰ ਤਕ ਕਮਜ਼ੋਰ, ਸ਼ਤਰੂ ਵੀ ਆਪ ਨੂੰ ਘੇਰ ਸਕਦੇ ਹਨ, ਤੰਗ ਕਰ ਸਕਦੇ ਹਨ ਪਰ ਬਾਅਦ ’ਚ ਕੰਮਕਾਜੀ ਦਸ਼ਾ ਬਿਹਤਰ ਬਣੇਗੀ, ਜਨਰਲ ਤੌਰ ’ਤੇ ਬਿਹਤਰੀ ਹੋਵੇਗੀ।
ਮਕਰ- ਸਿਤਾਰਾ ਦੁਪਹਿਰ ਤਕ ਬਿਹਤਰ, ਉਦੇਸ਼-ਮਨੋਰਥ ਹੱਲ ਹੋਣਗੇ, ਮਾਣ-ਯਸ਼ ਦੀ ਪ੍ਰਾਪਤੀ ਪਰ ਬਾਅਦ ’ਚ ਸਮਾਂ ਪ੍ਰੇਸ਼ਾਨੀਅਾਂ-ਝਮੇਲਿਅਾਂ ਨੂੰ ਉਭਾਰਨ ਵਾਲਾ।
ਕੁੰਭ- ਜਨਰਲ ਤੌਰ ’ਤੇ ਪ੍ਰਬਲ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਤੇਜ-ਪ੍ਰਭਾਵ-ਦਬਦਬਾ ਬਣਿਆ ਰਹੇਗਾ, ਬਿਹਤਰੀ ਦੇ ਹਾਲਾਤ ਬਣਨਗੇ।
ਮੀਨ- ਸਿਤਾਰਾ ਦੁਪਹਿਰ ਤਕ ਕੰਮਕਾਜੀ ਕੰਮਾਂ ’ਚੋਂ ਮੁਸ਼ਕਿਲਾਂ ਨੂੰ ਹਟਾਉਣ ਅਤੇ ਮਿੱਤਰਾਂ ਤੋਂ ਸਹਿਯੋਗ ਦਿਵਾਉਣ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਸਫਲਤਾ ਅਤੇ ਮਾਣ-ਸਨਮਾਨ ਦੀ ਪ੍ਰਾਪਤੀ।
5 ਫਰਵਰੀ 2020, ਬੁੱਧਵਾਰ ਮਾਘ ਸੁਦੀ ਤਿਥੀ ਇਕਾਦਸ਼ੀ (ਰਾਤ 9.31 ਤਕ) ਅਤੇ ਮਗਰੋਂ ਤਿਥੀ ਦੁਆਦਸ਼ੀ।
ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਬ੍ਰਿਸ਼ਚਕ ’ਚ
ਬੁੱੱਧ ਕੁੰਭ ’ਚ
ਗੁਰੂ ਧਨ ’ਚ
ਸ਼ੁੱਕਰ ਮੀਨ ’ਚ
ਸ਼ਨੀ ਮਕਰ ’ਚ
ਰਾਹੂ ਮਿਥੁਨ ’ਚ
ਕੇਤੂ ਧਨ ’ਚ
ਬਿਕ੍ਰਮੀ ਸੰਮਤ : 2076, ਮਾਘ ਪ੍ਰਵਿਸ਼ਟੇ : 23, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 16 (ਮਾਘ), ਹਿਜਰੀ ਸਾਲ : 1441, ਮਹੀਨਾ : ਜਮਾਦਿ ਉਲਸਾਨੀ, ਤਰੀਕ : 10, ਸੂਰਜ ਉਦੈ : ਸਵੇਰੇ 7.22 ਵਜੇ, ਸੂਰਜ ਅਸਤ: ਸ਼ਾਮ 6.02 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (5-6 ਮੱਧ ਰਾਤ 1.59 ਤਕ) ਅਤੇ ਮਗਰੋਂ ਨਕਸ਼ੱਤਰ ਆਰਦਰਾ। ਯੋਗ : ਵੈਧ੍ਰਿਤੀ (5-6 ਮੱਧ ਰਾਤ 3.35 ਤਕ) ਅਤੇੇੇੇੇੇੇੇ ਮਗਰੋਂ ਯੋਗ ਵਿਸ਼ਕੁੰਭ। ਚੰਦਰਮਾ : ਬ੍ਰਿਖ ਰਾਸ਼ੀ ’ਤੇ (ਦੁਪਹਿਰ 2 ਵਜੇ ਤਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਸਵੇਰੇ 9.40 ਤੋਂ ਰਾਤ 9.31 ਤਕ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ। ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਜਯਾ ਇਕਾਦਸ਼ੀ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਘਰ ਬਣਾਉਣ ਸਮੇਂ ਨਾ ਕਰੋ ਇਹ ਗਲਤੀਆਂ, ਹੋਵੇਗਾ ਨੁਕਸਾਨ
NEXT STORY