ਟਾਂਡਾ ਉੜਮੁੜ (ਵਰਿੰਦਰ ਪੰਡਿਤ )- ਟਾਂਡਾ ਪੁਲਸ ਨੇ ਭਾਰੀ ਮਾਤਰਾ ਵਿਚ ਭੁੱਕੀ ਚੂਰਾ ਪੋਸਤ ਅਤੇ ਡਰੱਗ ਮਨੀ ਸਮੇਤ ਇਕ ਮੁਲਜ਼ਮ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਟਾਂਡਾ ਐੱਸ. ਆਈ. ਮਲਕੀਅਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਅਤੇ ਡੀ. ਐੱਸ. ਪੀ. ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣੇਦਾਰ ਅਮਰਜੀਤ ਸਿੰਘ ਦੀ ਟੀਮ ਨੇ ਇਹ ਸਫ਼ਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ : ਦੁਬਈ ’ਚ ਵੇਚ ਦਿੱਤੀ ਸੀ ਪੰਜਾਬਣ ਔਰਤ, ਸੰਤ ਸੀਚੇਵਾਲ ਦੇ ਸਦਕਾ ਪਰਤੀ ਘਰ, ਸੁਣਾਈ ਦੁੱਖ਼ ਭਰੀ ਦਾਸਤਾਨ
ਉਨ੍ਹਾਂ ਦੱਸਿਆ ਕਿ ਭੁੱਕੀ ਸਪਲਾਈ ਕਰਨ ਵਾਲੇ ਕਾਬੂ ਆਏ ਮੁਲਜ਼ਮ ਦੀ ਪਛਾਣ ਰਾਕੇਸ਼ ਕੁਮਾਰ ਪੁੱਤਰ ਬਲਦੇਵ ਰਾਜ ਵਾਸੀ ਗੰਨਾ ਪਿੰਡ ਫਿਲੌਰ (ਜਲੰਧਰ) ਦੇ ਰੂਪ ਵਿਚ ਹੋਈ ਹੈ। ਜਦਕਿ ਉਸ ਦਾ ਸਾਥੀ ਸੋਨੂ ਪੱਤਰ ਲੱਬੂ ਮੌਕੇ ਤੋਂ ਫਰਾਰ ਹੋਣ ਵਿਚ ਸਫ਼ਲ ਹੋ ਗਿਆ। ਥਾਣਾ ਮੁਖੀ ਨਗਰ ਨੇ ਦੱਸਿਆ ਕਿ ਪੁਲਸ ਟੀਮ ਨੇ ਮੁਲਜ਼ਮ ਦੀ ਜਾਈਲੋ ਗੱਡੀ ਵਿੱਚੋਂ 50 ਕਿੱਲੋ ਭੁੱਕੀ ਚੂਰਾ ਪੋਸਤ, 50 ਹਜ਼ਾਰਾਂ ਰੁਪਏ ਡਰੱਗ ਮਨੀ ਬਰਾਮਦ ਕਰਕੇ ਦੋਹਾਂ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਫਰਾਰ ਹੋਏ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਨਸ਼ੇ ਦੀ ਸਪਲਾਈ ਲਾਈਨ ਦਾ ਪਤਾ ਲਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਭੁਲੱਥ 'ਚ ਵੱਡੀ ਵਾਰਦਾਤ, ਪਿਸਤੌਲ ਦੀ ਨੋਕ 'ਤੇ ਮਨੀ ਐਕਸਚੇਂਜਰ ਤੋਂ ਲੁੱਟੇ 14 ਲੱਖ ਰੁਪਏ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਲੰਧਰ ਦੇ ਗੁਰੂ ਅਮਰਦਾਸ ਚੌਂਕ 'ਚ ਹੰਗਾਮਾ, ਟਰੈਫਿਕ ਪੁਲਸ ਖ਼ਿਲਾਫ਼ ਲੱਗਾ ਧਰਨਾ
NEXT STORY