ਟਾਂਡਾ ਉੜਮੁੜ (ਵਰਿੰਦਰ ਪੰਡਿਤ, ਗੁਪਤਾ, ਜਸਵਿੰਦਰ)- ਦਾਣਾ ਮੰਡੀ ਚੌਟਾਲਾ ਨੇੜਿਓਂ ਪੁਲਸ ਟੀਮ ਨੇ 1 ਵਿਅਕਤੀ ਨੂੰ ਨਸ਼ੇ ਵਾਲੇ ਪਾਊਡਰ ਸਣੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਚੌਂਕੀ ਇੰਚਾਰਜ ਅੱਡਾ ਸਰਾਂ ਏ. ਐੱਸ. ਆਈ. ਰਾਜੇਸ਼ ਕੁਮਾਰ ਦੀ ਟੀਮ ਨੇ ਇਹ ਸਫ਼ਲਤਾ ਹਾਸਲ ਕੀਤੀ ਹੈ। ਕਾਬੂ ਆਏ ਮੁਲਜ਼ਮ ਦੀ ਪਛਾਣ ਤਰਸੇਮ ਲਾਲ ਪੁੱਤਰ ਦਰਸ਼ਨ ਲਾਲ ਵਾਸੀ ਪਿੰਡ ਚੌਟਾਲਾ ਦੇ ਰੂਪ ਵਿਚ ਹੋਈ ਹੈ।
ਇਹ ਵੀ ਪੜ੍ਹੋ- ISI ਨਾਲ ਸਬੰਧਤ ਗਿਰੋਹ ਦੇ 6 ਸਾਥੀ ਹਥਿਆਰਾਂ ਸਣੇ ਗ੍ਰਿਫ਼ਤਾਰ, ਵੱਡੀ ਵਾਰਦਾਤ ਨੂੰ ਦੇਣਾ ਚਾਹੁੰਦੇ ਸਨ ਅੰਜਾਮ
ਉਨ੍ਹਾਂ ਦੱਸਿਆ ਕਿ ਮੁਲਜ਼ਮ ਦੇ ਕਕਬਜ਼ੇ ਵਿੱਚੋ 367 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਕਰਕੇ ਉਸ ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਹੈ। ਮੁਲਜ਼ਮ ਕੋਲੋਂ ਪੁੱਛਗਿੱਛ ਦੌਰਾਨ ਨਸ਼ੇ ਦੀ ਸਪਲਾਈ ਲਾਈਨ ਦਾ ਪਤਾ ਲਾਇਆ ਜਾ ਰਿਹਾ ਹੈ, ਜਿਸ ਤੋਂ ਬਾਅਦ ਹੋਰ ਮੁਲਜ਼ਮਾਂ ਨੂੰ ਵੀ ਕਾਬੂ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਅਮਰੀਕਾ ਤੋਂ ਆਏ ਫੋਨ ਨੇ ਪਰਿਵਾਰ 'ਚ ਵਿਛਾਏ ਸੱਥਰ, ਪੁੱਤ ਦੀ ਮੌਤ ਦੀ ਖ਼ਬਰ ਸੁਣ ਧਾਹਾਂ ਮਾਰ ਰੋਇਆ ਪਰਿਵਾਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਹਾਦਸੇ 'ਚ ਮਰੇ ਵਿਅਕਤੀ ਦੀ ਮੌਤ ਦੇ ਮਾਮਲੇ 'ਚ ਪਰਿਵਾਰ ਨੇ ਚੁੱਕਿਆ ਧਰਨਾ
NEXT STORY