ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਰੇਲਵੇ ਫਲਾਈਓਵਰ ਬ੍ਰਿਜ ਟਾਂਡਾ ਥੱਲਿਓਂ ਟਾਂਡਾ ਪੁਲਸ ਦੀ ਟੀਮ ਨੇ ਇਕ ਸਕੂਟਰੀ ਸਵਾਰ ਵਿਅਕਤੀ ਨੂੰ ਚੂਰਾ ਪੋਸਤ ਸਣੇ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਐਡੀਸ਼ਨਲ ਐੱਸ. ਐੱਚ. ਓ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਅਤੇ ਡੀ. ਐੱਸ. ਪੀ. ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਐੱਸ. ਆਈ. ਦਲਜੀਤ ਸਿੰਘ ਨੂੰ ਇਹ ਸਫ਼ਲਤਾ ਹਾਸਲ ਹੋਈ ਹੈ।
ਇਹ ਵੀ ਪੜ੍ਹੋ-‘ਬਾਹਰਲੇ’ ਲੋਕਾਂ ਦੀ ਐਂਟਰੀ ’ਤੇ ਭਾਜਪਾ ’ਚ ਹੋ-ਹੱਲਾ, ਟਕਸਾਲੀ ਨੇਤਾਵਾਂ ਦੀ ਬੈਠਕ ’ਚ ਪਾਰਟੀ ਦੇ ਰਵੱਈਏ ’ਤੇ ਸਵਾਲ
ਉਨ੍ਹਾਂ ਦੱਸਿਆ ਕਿ ਕਾਬੂ ਆਏ ਮੁਲਜ਼ਮ ਦੀ ਪਛਾਣ ਮੰਗਤ ਰਾਮ ਪੁੱਤਰ ਸ਼ਾਮ ਲਾਲ ਵਾਸੀ ਜੋਹਲਾਂ ਦੇ ਰੂਪ ਵਿਚ ਹੋਈ ਹੈ, ਜਿਸ ਦੇ ਕਬਜ਼ੇ ਵਿੱਚੋਂ ਪੁਲਸ ਟੀਮ ਨੇ 2 ਕਿੱਲੋ 100 ਚੂਰਾ ਪੋਸਤ ਬਰਾਮਦ ਕੀਤੇ ਹਨ। ਐਡੀਸ਼ਨਲ ਐੱਸ. ਐੱਚ. ਓ. ਨੇ ਦੱਸਿਆ ਕਿ ਪੁਲਸ ਨੇ ਇਹ ਕਾਰਵਾਈ ਕਿਸੇ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਕਰਦੇ ਹੋਏ ਚੂਰਾ ਪੋਸਤ ਦੀ ਬਰਾਮਦਗੀ ਤੋਂ ਬਾਅਦ ਉਸ ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਕੋਲੋਂ ਪੁਛਗਿੱਛ ਦੌਰਾਨ ਨਸ਼ੇ ਦੀ ਸਪਲਾਈ ਲਾਈਨ ਦਾ ਪਤਾ ਲਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਰੈਸਟੋਰੈਂਟਾਂ ਤੋਂ 22 ਲੱਖ ਲੋਕਾਂ ਦਾ ਡਾਟਾ ਹੈਕ, ਵੇਰਵਾ ਚੋਰੀ ਕਰਨ ਮਗਰੋਂ ਆਨਲਾਈਨ ਸੇਲ ਸ਼ੁਰੂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਨਵਜੋਤ ਸਿੰਘ ਸਿੱਧੂ ਨੇ ਘੇਰੀ ਪੰਜਾਬ ਸਰਕਾਰ, ਕਿਹਾ-ਗੰਭੀਰ ਕਰਜ਼ਾ ਸੰਕਟ 'ਚ ਘਿਰਿਆ ਸੂਬਾ
NEXT STORY