ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਟਾਂਡਾ ਪੁਲਸ ਨੇ ਜ਼ਿਲ੍ਹਾ ਪੁਲਸ ਮੁਖੀ ਸੁਰਿੰਦਰ ਲਾਂਬਾ ਅਤੇ ਡੀ. ਐੱਸ. ਪੀ. ਹਰਜੀਤ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਚੋਰੀ ਦੇ ਮੋਟਰਸਾਈਕਲ ਅਤੇ ਜੈੱਕਾਂ ਸਣੇ 1 ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਚ. ਓ. ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਏ. ਐੱਸ. ਆਈ. ਰਾਜੇਸ਼ ਕੁਮਾਰ ਦੀ ਟੀਮ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਮਨਜੀਤ ਸਿੰਘ ਉਰਫ਼ ਗੋਲਾ ਪੁੱਤਰ ਜਸਵਿੰਦਰ ਸਿੰਘ ਵਾਸੀ ਬੈਂਚ ਬਾਜਾ ਦੇ ਰੂਪ ਵਿਚ ਹੋਈ ਹੈ।
ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਦੀ ਟੀਮ ਅੱਡਾ ਸਰਾਂ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਕਿਸੇ ਖ਼ਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਉਕਤ ਮੁਲਜ਼ਮ ਚੋਰੀਆਂ ਕਰਨ ਦਾ ਆਦੀ ਹੈ। ਹੁਣ ਵੀ ਚੋਰੀ ਕੀਤੇ ਗਏ ਮੋਟਰਸਾਈਕਲ ਅਤੇ ਚੋਰੀਸ਼ੁਦਾ ਜੈੱਕ ਲੈ ਕੇ ਆ ਰਿਹਾ ਹੈ। ਸੂਚਨਾ ਦੇ ਆਧਾਰ ’ਤੇ ਪੁਲਸ ਦੀ ਟੀਮ ਨੇ ਮੁਲਜ਼ਮ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਮੋਟਰਸਾਈਕਲ ਅਤੇ 2 ਜੈੱਕ ਬਰਾਮਦ ਕੀਤੇ ਹਨ | ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਸ ਨੇ ਮੋਟਰਸਾਈਕਲ ਹਰਿਆਣਾ ਤੋਂ ਅਤੇ ਜੈੱਕ ਕਲੋਆ ਅੱਡੇ ਤੋਂ ਪੈਂਚਰਾਂ ਦੀ ਦੁਕਾਨ ਵਿਚੋਂ ਚੋਰੀ ਕੀਤੇ ਸਨ। ਮੁਲਜ਼ਮ ਕੋਲੋਂ ਮਾਣਯੋਗ ਅਦਾਲਤ ਕੋਲੋਂ ਰਿਮਾਂਡ ਮਿਲਣ ’ਤੇ ਹੋਰ ਪੁੱਛਗਿੱਛ ਕੀਤੀ ਜਾਵੇਗੀ | ਜਿਸ ਤੋਂ ਹੋਰ ਖ਼ੁਲਾਸੇ ਹੋਣ ਦੀ ਆਸ ਹੈ |
ਇਹ ਵੀ ਪੜ੍ਹੋ: ਵੱਡੀ ਖ਼ਬਰ: ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਅਸਤੀਫ਼ਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅਕਾਲੀ ਆਗੂ HS ਵਾਲੀਆ ਦਾ ਸਵਾਲ, ਪਿਛਲੇ 5 ਸਾਲਾਂ 'ਚ ਕੈਂਟ ਇਲਾਕੇ 'ਚ ਮਾਈਨਿੰਗ ਲਈ ਕੌਣ ਜ਼ਿੰਮੇਵਾਰ
NEXT STORY