ਸੁਲਤਾਨਪੁਰ ਲੋਧੀ,(ਧੀਰ)- ਪੁਲਸ ਨੇ ਹੈਰੋਇਨ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਐੱਸ. ਐੱਚ. ਓ. ਸਬ ਇੰਸਪੈਕਟਰ ਹਰਜੀਤ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਜਦ ਪੁਲਸ ਪਾਰਟੀ ਪਿੰਡ ਲਾਟੀਆਂਵਾਲ ਪੁੱਜੀ ਤਾਂ ਸਾਹਮਣੇ ਤੋਂ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ। ਜਿਸਨੇ ਪੁਲਸ ਪਾਰਟੀ ਨੂੰ ਵੇਖ ਕੇ ਆਪਣੀ ਲੋਈ ਦੀ ਬੁੱਕਲ ’ਚੋਂ ਮੋਮੀ ਲਿਫਾਫਾ ਸਡ਼ਕ ਕੰਡੇ ਸੁੱਟ ਦਿੱਤਾ। ਪੁਲਸ ਵੱਲੋਂ ਚੈਕਿੰਗ ਕਰਨ ’ਤੇ ਉਕਤ ਲਿਫਾਫੇ ’ਚੋਂ 220 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਕਿਹਾ ਕਿ ਮੁਲਜ਼ਮ ਦੀ ਪਛਾਣ ਮੰਗਲ ਸਿੰਘ ਨੰਬਰਦਾਰ ਪੁੱਤਰ ਬਲਾਕਾ ਸਿੰਘ ਵਾਸੀ ਪਿੰਡ ਲਾਟੀਆਂਵਾਲ ਵਜੋਂ ਹੋਈ ਹੈ। ਜਿਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਹੁਸ਼ਿਆਰਪੁਰ ਜ਼ਿਲੇ ’ਚ 45 ਨਵੇਂ ਪਾਜ਼ੇਟਿਵ ਮਰੀਜ਼ ਆਉਣ ਨਾਲ ਕੁੱਲ ਗਿਣਤੀ ਹੋਈ 7563
NEXT STORY