ਫਗਵਾੜਾ, (ਹਰਜੋਤ)– ਅੱਜ ਇਥੇ ਕਾਰ ਤੇ ਟਰੈਕਟਰ ਦੀ ਆਹਮੋ-ਸਾਹਮਣੇ ਹੋਈ ਟੱਕਰ 'ਚ ਇਕ ਔਰਤ ਦੀ ਮੌਤ ਹੋ ਗਈ, ਜਦਕਿ ਤਿੰਨ ਜਣੇ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਮ੍ਰਿਤਕ ਔਰਤ ਦੀ ਪਛਾਣ ਦਵਿੰਦਰ ਕੌਰ ਵਾਸੀ 41 ਸੈਕਟਰ ਚੰਡੀਗੜ੍ਹ ਵਜੋਂ ਹੋਈ ਹੈ।
ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਗੁਰਮੱਖ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਆਪਣੀ ਹਾਂਡਾ ਸਿਟੀ ਕਾਰ 'ਚ ਸਵਾਰ ਹੋ ਕੇ ਚੰਡੀਗੜ੍ਹ ਨੂੰ ਜਾ ਰਹੇ ਸੀ ਜਦੋਂ ਇਹ ਬਾਈਪਾਸ 'ਤੇ ਪੁੱਜੇ ਤਾਂ ਆਹਮੋ-ਸਾਹਮਣੇ ਟਰੈਕਟਰ ਨਾਲ ਟੱਕਰ ਹੋ ਗਈ ਜਿਸ ਨਾਲ ਦਵਿੰਦਰ ਕੌਰ ਦੀ ਮੌਕੇ 'ਤੇ ਮੌਤ ਹੋ ਗਈ ਤੇ ਬਾਕੀ ਗੰਭੀਰ ਜਖਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ।
ਜ਼ਖਮੀਆਂ ਦੀ ਪਛਾਣ ਹਰਚਰਨ ਸਿੰਘ, ਪਰਮਿੰਦਰ ਸਿੰਘ, ਮਹਿੰਦਰ ਕੌਰ ਵਜੋਂ ਹੋਈ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਨੇ ਲਾਸ਼ ਸਿਵਲ ਹਸਪਤਾਲ ਵਿੱਖੇ ਰੱਖਵਾ ਦਿੱਤੀ ਹੈ ਅਤੇ ਵਾਰਸਾ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰਿਕ ਮੈਂਬਰਾ ਦੇ ਬਿਆਨਾ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਜਲੰਧਰ 'ਚ ਨਵੇਂ ਸਾਲ 'ਤੇ ਮੀਂਹ ਪੈਣ ਦੀ ਸੰਭਾਵਨਾ
NEXT STORY