ਦਸੂਹਾ (ਝਾਵਰ, ਨਾਗਲਾ)- ਪੁਲਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਇਕ ਮੈਂਬਰ ਨੂੰ ਕਾਬੂ ਕਰ ਲਿਆ, ਜਦਕਿ ਤਿੰਨ ਦੀ ਭਾਲ ਜਾਰੀ ਹੈ। ਐੱਸ. ਐੱਸ. ਪੀ. ਹੁਸ਼ਿਆਰਪੁਰ ਸੁਰਿੰਦਰ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੁੱਟਾਂ-ਖੋਹਾਂ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ’ਤੇ ਸਿਕੰਜਾ ਕੱਸਦੇ ਹੋਏ ਐੱਸ. ਪੀ. ਡੀ. ਸਰਬਜੀਤ ਸਿੰਘ ਬਾਹੀਆ, ਡੀ. ਐੱਸ. ਪੀ. ਦਸੂਹਾ ਜਗਦੀਸ਼ ਰਾਜ ਅੱਤਰੀ, ਡੀ. ਐੱਸ. ਪੀ. ਸ਼ਿਵਦਰਸ਼ਨ ਸਿੰਘ ਸੰਧੂ, ਇੰਸਪੈਕਟਰ ਸੀ. ਆਈ. ਏ. ਸਟਾਫ਼ ਗੁਰਪ੍ਰੀਤ ਸਿੰਘ ਅਤੇ ਥਾਣਾ ਮੁਖੀ ਦਸੂਹਾ ਹਰਪ੍ਰੇਮ ਸਿੰਘ ਵੱਲੋਂ ਸਾਂਝੇ ਤੌਰ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ।
27 ਜੁਲਾਈ ਨੂੰ ਰਾਤ 8.30 ਵਜੇ ਪਿੰਡ ਸੱਗਰਾਂ ਵਿਖੇ ਆਟਾ ਚੱਕੀ ਅਤੇ ਕਰਿਆਨੇ ਦੀ ਦੁਕਾਨ ’ਤੇ ਲੁੱਟ-ਖੋਹ ਕਰਨ ਵਾਲੇ 4 ਮੋਟਰਸਾਈਕਲ ਸਵਾਰਾਂ ਨੇ ਅੰਮ੍ਰਿਤਪਾਲ ਸਿੰਘ ਨੂੰ ਗੋਲ਼ੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ ਸੀ। ਇਸ ਤੋਂ ਬਾਅਦ ਬੱਸ ਸਟੈਂਡ ਦਸੂਹਾ ਨਜ਼ਦੀਕ ਮੁਹੱਲਾ ਕੈਂਥਾਂ ਦਸੂਹਾ ਵਿਖੇ ਇਕ ਮੱਛੀ ਦੀ ਦੁਕਾਨ ਤੋਂ ਲਗਭਗ 1 ਲੱਖ ਰੁਪਏ ਲੁੱਟਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਇਨ੍ਹਾਂ ਚਾਰੇ ਲੁਟੇਰਿਆਂ ਵਿਚੋਂ ਪੁਲਸ ਨੇ ਇਕ ਲੁਟੇਰੇ ਨਵਪ੍ਰੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਰਹੀਮਪੁਰ ਜ਼ਿਲ੍ਹਾ ਜਲੰਧਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਲੁਟੇਰਾ ਜਦੋਂ ਭੱਜ ਰਿਹਾ ਸੀ ਤਾਂ ਇਸ ਦੇ ਸੱਟਾਂ ਲੱਗ ਗਈਆਂ, ਜਿਸ ਨੂੰ ਸਿਵਲ ਹਸਪਤਾਲ ਦਸੂਹਾ ਵਿਖੇ ਦਾਖ਼ਲ ਕਰਵਾਇਆ ਗਿਆ।
ਇਹ ਵੀ ਪੜ੍ਹੋ- ਸੜਕ ਹਾਦਸੇ ਨੇ ਬੁਝਾ ਦਿੱਤੇ ਦੋ ਘਰਾਂ ਦੇ ਚਿਰਾਗ, 2 ਨੌਜਵਾਨਾਂ ਨੂੰ ਹੋਈ ਭਿਆਨਕ ਮੌਤ
ਪੁੱਛ ਪੜਤਾਲ ਦੌਰਾਨ ਲੁਟੇਰੇ ਨੇ ਦੱਸਿਆ ਕਿ ਉਸ ਦੇ ਸਾਥੀਆਂ ਰਾਜਦੀਪ ਵਾਸੀ ਖੱਸਣ ਜ਼ਿਲ੍ਹਾ ਕਪੂਰਥਲਾ, ਅਰੁਨਪ੍ਰੀਤ ਸਿੰਘ ਵਾਸੀ ਰਹੀਮਪੁਰ ਜ਼ਿਲਾ ਜਲੰਧਰ ਅਤੇ ਰਾਜਦੀਪ ਵਾਸੀ ਦਸੂਹਾ ਨੇ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦਿੱਤਾ। ਇਸ ਸਬੰਧੀ ਡੀ. ਐੱਸ. ਪੀ. ਦਸੂਹਾ ਦੇ ਦਫਤਰ ਵਿਖੇ ਐੱਸ. ਪੀ. ਡੀ. ਸਰਬਜੀਤ ਸਿੰਘ ਬਾਹੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਸਬੰਧੀ ਐੱਫ਼. ਆਈ. ਆਰ. 157 ਅਧੀਨ ਕੇਸ ਦਰਜ ਕਰ ਲਿਆ ਗਿਆ ਅਤੇ ਨਵਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਉਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਲਿਆ ਜਾਵੇਗਾ।
ਬਾਜਵਾ ਪਿੰਡ ਵਿਖੇ ਕਤਲ ਹੋਏ ਕੇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਪੀ. ਡੀ. ਸਰਬਜੀਤ ਸਿੰਘ ਬਾਹੀਆ ਨੇ ਦੱਸਿਆ ਕਿ ਪਿੰਡ ਬਾਜਵਾ ਨਜ਼ਦੀਕ 3 ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਤੇਜ਼ ਹਥਿਆਰਾਂ ਨਾਲ ਕੁਲਵੀਰ ਸਿੰਘ ਵਾਸੀ ਪਿੰਡ ਪੰਨਵਾਂ ਦਾ ਕਤਲ ਕਰ ਦਿੱਤਾ ਸੀ ਅਤੇ ਉਸ ਦੇ ਸਾਥੀ ਸਤਵਿੰਦਰ ਸਿੰਘ ਸੱਤੀ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ। ਇਸ ਸਬੰਧੀ ਕੇਸ ਦਰਜ ਕਰਨ ਤੋਂ ਬਾਅਦ ਥਾਣਾ ਮੁਖੀ ਦਸੂਹਾ ਹਰਪ੍ਰੇਮ ਸਿੰਘ, ਸੀ.ਆਈ.ਏ. ਇੰਸਪੈਕਟਰ ਗੁਰਪ੍ਰੀਤ ਸਿੰਘ ਅਤੇ ਹੋਰ ਪੁਲਸ ਅਧਿਕਾਰੀਆ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਗਈ। ਉਸ ਤੋਂ ਬਾਅਦ ਇਸ ਕਤਲ ਕਾਂਡ ਦੇ ਤਿੰਨਾਂ ਦੋਸ਼ੀਆ ਦੀ ਪਛਾਣ ਕਰ ਲਈ ਗਈ ਅਤੇ ਇਨ੍ਹਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਕੁੱਲ੍ਹੜ ਪਿੱਜ਼ਾ ਕੱਪਲ ਦੀ ਤਰ੍ਹਾਂ ਜਲੰਧਰ ਦੀ ਇਸ ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ ਤੇ ਮਾਡਲ ਦੀ ਅਸ਼ਲੀਲ ਵੀਡੀਓ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੇ ਪਿਤਾ ਕਾਬਲ ਸਿੰਘ ਦੀਆਂ ਅਸਥੀਆਂ ਜਲ ਪ੍ਰਵਾਹ
NEXT STORY