ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)-ਟਾਂਡਾ ਪੁਲਸ ਦੀ ਟੀਮ ਨੇ ਪਿੰਡ ਬਾਬਕ ਨੇੜੇ ਇਕ ਜਨਤਕ ਥਾਂ ’ਤੇ ਨਸ਼ੀਲੇ ਪਦਾਰਥ ਦਾ ਸੇਵਨ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਚ. ਓ. ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਥਾਣੇਦਾਰ ਰਾਜਵਿੰਦਰ ਸਿੰਘ ਦੀ ਟੀਮ ਵੱਲੋਂ ਗਸ਼ਤ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰੋਹਿਤ ਪੁੱਤਰ ਮੰਗਤ ਰਾਮ ਵਾਸੀ ਘੋੜਵਾਹਾ ਵਜੋਂ ਹੋਈ ਹੈ। ਉਸ ਦੇ ਕਬਜ਼ੇ ਵਿਚੋਂ ਨਸ਼ੀਲੇ ਪਦਾਰਥ ਲੱਗੇ ਸਿਲਵਰ ਪੇਪਰ, ਲਾਈਟਰ ਅਤੇ 10 ਰੁਪਏ ਦਾ ਇਕ ਰੋਲ ਕੀਤਾ ਨੋਟ ਬਰਾਮਦ ਕੀਤਾ ਗਿਆ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਪਟਿਆਲਾ 'ਚ ਖ਼ਤਰੇ ਨੂੰ ਦੇਖਦਿਆਂ ਲੋਕਾਂ ਨੇ ਖਿੱਚੀ ਤਿਆਰੀ, ਘਰਾਂ ਦੇ ਗੇਟ ਬੰਦ ਕਰਨੇ ਕੀਤੇ ਸ਼ੁਰੂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦਸੂਹਾ ਪੁਲਸ ਨੇ ਬੱਸ ਸਟੈਂਡ, ਦਾਣਾ ਮੰਡੀ ਤੇ ਹੋਰ ਥਾਵਾਂ ’ਤੇ ਚਲਾਇਆ ਕਾਸੋ ਆਪ੍ਰੇਸ਼ਨ
NEXT STORY