ਨਵਾਂਸ਼ਹਿਰ (ਤ੍ਰਿਪਾਠੀ)-ਸੀ. ਆਈ. ਏ. ਸਟਾਫ਼ ਨਵਾਂਸ਼ਹਿਰ ਦੀ ਪੁਲਸ ਨੇ 15 ਕਿਲੋ ਚੂਰਾ ਪੋਸਤ ਸਣੇ 1 ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸੀ. ਆਈ. ਏ. ਇੰਚਾਰਜ ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਪਲਵਿੰਦਰ ਸਿੰਘ ਦੀ ਪੁਲਸ ਪਾਰਟੀ ਸੀ. ਆਈ. ਸਟਾਫ਼ ਤੋਂ ਬੰਗਾ ਰੋਡ ਹੁੰਦੇ ਹੋਏ ਮੱਲਪੁਰ ਅੜਕਾ ਵੱਲ ਜਾ ਰਹੀ ਸੀ ਕਿ ਫਗਵਾੜਾ-ਜਲੰਧਰ ਹਾਈਵੇਅ ’ਤੇ ਇਕ ਵਿਅਕਤੀ ਥੈਲਾ ਫੜੇ ਵਿਖਾਈ ਦਿੱਤਾ, ਜੋਕਿ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਖੇਤਾਂ ਵੱਲ ਜਾਣ ਲੱਗਾ।
ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਪਰੋਕਤ ਨੂੰ ਕਾਬੂ ਕਰਕੇ ਜਦੋਂ ਥੈਲੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ 15 ਕਿਲੋ ਚੂਰਾ ਪੋਸਤ ਬਰਾਮਦ ਹੋਇਆ। ਇੰਸਪੈਕਟਰ ਅਵਤਾਰਪੁਰ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਮੋਤੀ ਲਾਲ ਵਾਸੀ ਪਿੰਡ ਸ਼ੇਖੂਪੁਰ ਦੇ ਤੌਰ ’ਤੇ ਹੋਈ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀ ਖ਼ਿਲਾਫ਼ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਨੂੰ ਲੈ ਕੇ ਖ਼ਤਰੇ ਦੀ ਘੰਟੀ, ਅਗਲੇ 48 ਘੰਟੇ ਭਾਰੀ, ਮੀਂਹ ਸਣੇ ਚੱਲਣਗੀਆਂ ਤੇਜ਼ ਹਵਾਵਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੁਸ਼ਿਆਰਪੁਰ ਪੁਲਸ ਵੱਲੋਂ ਹੈਰੋਇਨ ਸਮੇਤ 2 ਮੁਲਜ਼ਮ ਗ੍ਰਿਫ਼ਤਾਰ
NEXT STORY