ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਟਾਂਡਾ ਪੁਲਸ ਦੀ ਟੀਮ ਨੇ ਚੰਡੀਗੜ੍ਹ ਕਾਲੋਨੀ ਨੇੜਿਓਂ 1 ਵਿਅਕਤੀ ਨੂੰ ਨਸ਼ੇ ਵਾਲੇ ਟੀਕਿਆਂ ਸਣੇ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ.ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਏ. ਐੱਸ. ਆਈ. ਦਰਸ਼ਨ ਸਿੰਘ ਦੀ ਟੀਮ ਨੇ ਇਹ ਗ੍ਰਿਫ਼ਤਾਰੀ ਕੀਤੀ ਹੈ।
ਇਹ ਵੀ ਪੜ੍ਹੋ: ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਟੀਮ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜਮ ਦੀ ਪਛਾਣ ਕਰਨ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਚੰਡੀਗੜ੍ਹ ਕਾਲੋਨੀ ਟਾਂਡਾ ਦੇ ਰੂਪ ਵਿਚ ਹੋਈ ਹੈ। ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮ ਦੇ ਕਬਜ਼ੇ ਵਿੱਚੋਂ ਨਸ਼ੇ ਵਾਲੇ 6 ਟੀਕੇ ਬਰਾਮਦ ਕਰਨ ਉਪਰੰਤ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜਮ ਕੋਲੋਂ ਨਸ਼ੇ ਸਬੰਧੀ ਸਪਲਾਈ ਲਾਈਨ ਦਾ ਪਤਾ ਲਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ:ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਨਾਬਾਲਗ ਕੁੜੀ ਦੀ NRI ਪਿਓ ਨੇ ਰੋਲ਼ੀ ਪੱਤ, ਖੁੱਲ੍ਹੇ ਭੇਤ ਨੇ ਉਡਾਏ ਮਾਂ ਦੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
NEXT STORY