ਟਾਂਡਾ ਉੜਮੜ (ਵਰਿੰਦਰ ਪੰਡਿਤ)- ਟਾਂਡਾ ਪੁਲਸ ਦੀ ਟੀਮ ਨੇ ਟਾਂਡਾ-ਸ੍ਰੀ ਹਰਗੋਬਿੰਦਪੁਰ ਰੋਡ 'ਤੇ ਪਿੰਡ ਫੱਤਾ ਕੁੱਲਾ ਦੇ ਮੋੜ ਨੇੜਿਓਂ 1 ਵਿਅਕਤੀ ਨੂੰ ਨਸ਼ੇ ਵਾਲੀਆਂ 35 ਗੋਲ਼ੀਆਂ ਸਣੇ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਚ. ਓ. ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ.ਪੀ. ਸੁਖਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਏ. ਐੱਸ. ਆਈ. ਲੋਕ ਰਾਮ ਦੀ ਟੀਮ ਨੇ ਇਹ ਸਫ਼ਲਤਾ ਹਾਸਲ ਹੋਈ ਹੈ।
ਉਨ੍ਹਾਂ ਦੱਸਿਆ ਕਿ ਜਦੋਂ ਟੀਮ ਗਸ਼ਤ ਕਰ ਰਹੀ ਸੀ ਤਾਂ ਅਜੇ ਕੁਮਾਰ ਪੁੱਤਰ ਅਮਰਜੀਤ ਸਿੰਘ ਵਾਸੀ ਵਾਰਡ ਨੰਬਰ 10 ਦਸਮੇਸ਼ ਨਗਰ ਟਾਂਡਾ ਨੂੰ ਨਸ਼ੇ ਵਾਲੀਆਂ ਗੋਲ਼ੀਆਂ ਸਣੇ ਕਾਬੂ ਕੀਤਾ ਗਿਆ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਕੋਲੋਂ ਗੋਲ਼ੀਆਂ ਦੀ ਸਪਲਾਈ ਲਾਈਨ ਦਾ ਪਤਾ ਲਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਰਹੀ ਹੈ।
ਇਹ ਵੀ ਪੜ੍ਹੋ: Punjab: ਖੇਤਾਂ 'ਚ ਪਲਟੀ JCB ਮਸ਼ੀਨ! ਹੇਠਾਂ ਦੱਬਣ ਕਾਰਨ ਨੌਜਵਾਨ ਦੀ ਹੋਈ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
40 ਡਿਗਰੀ ਤਾਪਮਾਨ 'ਚ 'ਬਿਜਲੀ ਦੀ ਕਿੱਲਤ ਬਣੀ ਪ੍ਰੇਸ਼ਾਨੀ': Power ਕੱਟਾਂ ਕਾਰਨ ਜਨਤਾ ਹਾਲੋ-ਬੇਹਾਲ
NEXT STORY