ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ )- ਟਾਂਡਾ ਪੁਲਸ ਦੀ ਟੀਮ ਨੇ ਨਸ਼ੇ ਵਾਲੀਆਂ ਗੋਲ਼ੀਆਂ ਸਣੇ 1 ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ. ਪੀ. ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣੇਦਾਰ ਜਗਦੀਪ ਸਿੰਘ ਦੀ ਟੀਮ ਨੇ ਇਹ ਸਫ਼ਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਅਗਲੇ 6 ਦਿਨ ਅਹਿਮ! ਭਾਰੀ ਮੀਂਹ ਨਾਲ ਆਵੇਗਾ ਤੂਫ਼ਾਨ, 14 ਜ਼ਿਲ੍ਹਿਆਂ ਲਈ Alert ਜਾਰੀ
ਐੱਸ. ਐੱਚ. ਓ. ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜਦੋਂ ਪੁਲਸ ਟੀਮ ਚੰਡੀਗੜ੍ਹ ਕਾਲੋਨੀ ਖੱਖ ਰੋਡ ਵੱਲ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਚੰਡੀਗੜ ਕਾਲੋਨੀ ਨੇੜਿਓਂ ਮੁਲਜ਼ਮ ਨੂੰ ਕਾਬੂ ਕੀਤਾ। ਇਸ ਦੌਰਾਨ ਟੀਮ ਨੇ ਅਮਰੀਕ ਸਿੰਘ ਲਾਡੀ ਪੁੱਤਰ ਜੀਤ ਲਾਲ ਵਾਸੀ ਚੰਡੀਗੜ੍ਹ ਕਾਲੋਨੀ ਵਾਰਡ 11 ਟਾਂਡਾ ਨੂੰ ਨਸ਼ੇ ਵਾਲੀਆਂ 165 ਗੋਲ਼ੀਆਂ ਸਣੇ ਗ੍ਰਿਫ਼ਤਾਰ ਕੀਤਾ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਕੋਲੋਂ ਗੋਲ਼ੀਆਂ ਦੀ ਸਪਲਾਈ ਲਾਈਨ ਦਾ ਪਤਾ ਲਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਕਾਂਗਰਸ ਦੀ ਸਿਆਸਤ ’ਚ ਵੱਡੀ ਹਲਚਲ, ਬਦਲਣਗੇ ਸਮੀਕਰਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਅਗਲੇ 6 ਦਿਨ ਅਹਿਮ! ਭਾਰੀ ਮੀਂਹ ਨਾਲ ਆਵੇਗਾ ਤੂਫ਼ਾਨ, 14 ਜ਼ਿਲ੍ਹਿਆਂ ਲਈ Alert ਜਾਰੀ
NEXT STORY