ਹਾਜੀਪੁਰ (ਜੋਸ਼ੀ)-ਤਲਵਾੜਾ ਪੁਲਸ ਵੱਲੋਂ ਐੱਸ. ਐੱਸ. ਪੀ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਅਤੇ ਡੀ.ਐੱਸ.ਪੀ. ਦਸੂਹਾ ਬਲਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੇ 'ਯੁੱਧ ਨਸ਼ਿਆਂ ਵਿਰੁੱਧ' ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲ਼ੀਆਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਤਲਵਾੜਾ ਸਤਪਾਲ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਓਮ ਪ੍ਰਕਾਸ਼ ਆਪਣੀ ਪੁਲਸ ਪਾਰਟੀ ਨਾਲ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਗਸ਼ਤ ਅਤੇ ਚੈਕਿੰਗ ਦੌਰਾਨ ਮੁਹੱਲਾ ਨਗਰ ਨੂੰ ਜਾ ਰਹੇ ਸੀ।
ਇਹ ਵੀ ਪੜ੍ਹੋ: Punjab: ਆਨਲਾਈਨ ਮੰਗਵਾਇਆ ਸੀ ਕੈਮਰਾ, ਘਰ ਪਹੁੰਚੇ ਆਰਡਰ ਨੂੰ ਜਦ ਖੋਲ੍ਹਿਆ ਤਾਂ...
ਇਸ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਗਿਆ। ਜਿਸ ਦੀ ਪਛਾਣ ਜਸਵਿੰਦਰ ਸਿੰਘ ਉਰਫ਼ ਲਾਡੀ ਪੁੱਤਰ ਮਲਕੀਤ ਸਿੰਘ ਵਾਸੀ ਦੁਸੜਕਾ ਵਜੋਂ ਹੋਈ। ਉਸ ਦੀ ਤਲਾਸ਼ੀ ਲੈਣ ’ਤੇ ਉਸ ਪਾਸੋਂ 72 ਖੁੱਲ੍ਹੀਆਂ ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ ਗਈਆਂ ׀ ਤਲਵਾੜਾ ਪੁਲਸ ਸਟੇਸ਼ਨ ਵਿਖੇ ਜਸਵਿੰਦਰ ਸਿੰਘ ਉਰਫ਼ ਲਾਡੀ ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮੁਕੱਦਮਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ׀
ਇਹ ਵੀ ਪੜ੍ਹੋ: ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਨਵੇਂ ਹੁਕਮ ਹੋ ਗਏ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮਾਂ ਵੱਲੋਂ ਪੁੱਤ ਸਣੇ ਚੁੱਕੇ ਖ਼ੌਫ਼ਨਾਕ ਕਦਮ ਦੇ ਮਾਮਲੇ 'ਚ ਨਵੀਂ ਅਪਡੇਟ, ਸੱਸ ਤੇ ਸਹੁਰਾ ਗ੍ਰਿਫ਼ਤਾਰ
NEXT STORY