ਨਵਾਂਸ਼ਹਿਰ (ਤ੍ਰਿਪਾਠੀ)- ਸਿਟੀ ਪੁਲਸ ਸਟੇਸ਼ਨ ਨਵਾਂਸ਼ਹਿਰ ਦੀ ਪੁਲਸ ਨੇ 1 ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਆਈ. ਹੁਸਨ ਲਾਲ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਲੋਕਾਂ ਅਤੇ ਵਾਹਨਾਂ ਦੀ ਭਾਲ ਵਿਚ ਲੰਗੜੋਆ ਬਾਈਪਾਸ ਤੋਂ ਮਹਿੰਦੀਪੁਰ ਵੱਲ ਜਾ ਰਹੀ ਸੀ ਤਾਂ ਸ਼ਮਸ਼ਾਨਘਾਟ ਮਹਿੰਦੀਪੁਰ ਨੇੜੇ ਸਾਹਮਣੇ ਤੋਂ ਇਕ ਵਿਅਕਤੀ ਆਉਂਦਾ ਵਿਖਾਈ ਦਿੱਤਾ ਜੋ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਆਪਣੀ ਜੇਬ ਵਿਚੋਂ ਇਕ ਸ਼ੱਕੀ ਵਸਤੂ ਕੱਢ ਕੇ ਸੜਕ ਕਿਨਾਰੇ ਸੁੱਟ ਦਿੱਤੀ ਅਤੇ ਉੱਥੋਂ ਭੱਜਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ: ਭਾਖੜਾ ਡੈਮ ਤੋਂ ਲਗਾਤਾਰ ਛੱਡੇ ਜਾ ਰਹੇ ਪਾਣੀ ਨੂੰ ਲੈ ਕੇ ਆਈ ਵੱਡੀ ਅਪਡੇਟ, DC ਨੇ ਦਿੱਤਾ ਵੱਡਾ ਬਿਆਨ
ਐੱਸ. ਆਈ. ਨੇ ਦੱਸਿਆ ਕਿ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਵਿਅਕਤੀ ਨੂੰ ਫੜ ਲਿਆ ਗਿਆ ਅਤੇ ਜਦੋਂ ਸੁੱਟੀ ਗਈ ਵਸਤੂ ਦੀ ਜਾਂਚ ਕੀਤੀ ਗਈ ਤਾਂ ਉਸ ਵਿਚੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਮੁਲਜ਼ਮ ਦੀ ਪਛਾਣ ਸੰਜੇ ਦੱਤ ਉਰਫ਼ ਵਿੱਕੀ ਪੁੱਤਰ ਮਲਕੀਅਤ ਸਿੰਘ ਵਾਸੀ ਪਿੰਡ ਜੇਠੂ ਮਜ਼ਾਰਾ ਵਜੋਂ ਹੋਈ ਹੈ। ਐੱਸ. ਆਈ. ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: MLA ਰਮਨ ਅਰੋੜਾ ਦੀਆਂ ਹੋਰ ਵਧਣਗੀਆਂ ਮੁਸ਼ਕਿਲਾਂ, ਹੈਰਾਨੀਜਨਕ ਕਈ ਮਾਮਲੇ ਆਉਣਗੇ ਸਾਹਮਣੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਾਖੜਾ ਡੈਮ ਤੋਂ ਲਗਾਤਾਰ ਛੱਡੇ ਜਾ ਰਹੇ ਪਾਣੀ ਨੂੰ ਲੈ ਕੇ ਆਈ ਵੱਡੀ ਅਪਡੇਟ, DC ਨੇ ਦਿੱਤਾ ਵੱਡਾ ਬਿਆਨ
NEXT STORY