ਟਾਂਡਾ ਉੜਮੁੜ/ਜਾਜਾ (ਮੋਮੀ, ਸ਼ਰਮਾ)-ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਟਾਂਡਾ ਪੁਲਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਟਾਂਡਾ ਦੇ ਮੁਖੀ ਇੰਸਪੈਕਟਰ ਗੁਰਜਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਦੀ ਅਗਵਾਈ ਵਿੱਚ ਟਾਂਡਾ ਪੁਲਸ ਦੇ ਏ. ਐੱਸ. ਆਈ. ਸਰਬਜੀਤ ਸਿੰਘ ਦੀ ਟੀਮ ਨੇ ਟਾਂਡਾ ਹੁਸ਼ਿਆਰਪੁਰ ਸੜਕ 'ਤੇ ਗਸ਼ਤ ਦੌਰਾਨ ਪਿੰਡ ਹੰਬੜਾ ਦੇ ਸ਼ਮਸ਼ਾਨ ਘਰ ਚੋਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ। ਵਿਅਕਤੀ ਦੀ ਪਛਾਣ ਸੁਖ ਦਿਆਲ ਉਰਫ਼ ਸੁਨੀਲ ਦਾਤ ਪੁੱਤਰ ਸ਼ਿਵ ਦਾਸ ਵਾਸੀ ਕ੍ਰਿਸ਼ਨਾ ਗਲੀ ਅਹੀਆਪੁਰ ਟਾਂਡਾ ਵਜੋਂ ਹੋਈ ਅਤੇ ਉਸ ਕੋਲੋਂ 11 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ ਅਧੀਨ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਐਡਵਾਈਜ਼ਰੀ ਹੋ ਗਈ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਾਜਾਇਜ਼ ਸ਼ਰਾਬ ਸਣੇ ਇਕ ਵਿਅਕਤੀ ਆਇਆ ਅੜਿੱਕੇ
NEXT STORY