ਟਾਂਡਾ ਉੜਮੜ (ਵਰਿੰਦਰ ਪੰਡਿਤ, ਜਸਵਿੰਦਰ, ਗੁਪਤਾ)-ਐੱਸ. ਐੱਸ. ਪੀ. ਹੁਸ਼ਿਆਰਪੁਰ ਸੁਰਿੰਦਰ ਲਾਂਬਾ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਟਾਂਡਾ ਪੁਲਸ ਦੀ ਟੀਮ ਨੇ ਧੁੱਸੀ ਬੰਨ੍ਹ ਮਿਆਣੀ ਨੇੜਿਓਂ ਇਕ ਵਿਅਕਤੀ ਨੂੰ 18750 ਮਿਲੀਲੀਟਰ ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਥਾਣੇਦਾਰ ਰਾਜਵਿੰਦਰ ਸਿੰਘ ਦੀ ਟੀਮ ਨੇ ਇਹ ਸਫ਼ਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਲੋਕਾਂ ਲਈ ਅਹਿਮ ਖ਼ਬਰ, ਧੁੰਦ ਨੂੰ ਲੈ ਕੇ ਮੌਸਮ ਵਿਭਾਗ ਨੇ ਕਰ 'ਤੀ ਵੱਡੀ ਭਵਿੱਖਬਾਣੀ
ਉਨ੍ਹਾਂ ਦੱਸਿਆ ਕਿ ਕਾਬੂ ਆਏ ਮੁਲਜ਼ਮ ਦੀ ਸਤਨਾਮ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਮਿਆਣੀ ਦੇ ਰੂਪ ਵਿੱਚ ਹੋਈ ਹੈ। ਥਾਣਾ ਮੁਖੀ ਨੇ ਦੱਸਿਆ ਜਦੋਂ ਪੁਲਸ ਦੀ ਟੀਮ ਮਿਆਣੀ ਪਿੰਡ ਵੱਲ ਗਸ਼ਤ ਕਰ ਰਹੀ ਸੀ ਤਾਂ ਕਿਸੇ ਮੁਖਬਰ ਨੇ ਸੂਚਨਾ ਦਿੱਤੀ ਕਿ ਸਤਨਾਮ ਸਿੰਘ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ ਅਤੇ ਹੁਣ ਵੀ ਧੁੱਸੀ ਬੰਨ੍ਹ ਨੇੜੇ ਸ਼ਰਾਬ ਵੇਚ ਰਿਹਾ ਹੈ। ਸੂਚਨਾ ਦੇ ਆਧਾਰ 'ਤੇ ਪੁਲਸ ਟੀਮ ਨੇ ਮੁਲਜ਼ਮ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਆਬਕਾਰੀ ਐਕਟ ਦੇ ਅਧੀਨ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਲਗਾਤਾਰ ਦੋ ਛੁੱਟੀਆਂ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੈਨੇਡਾ ਭੇਜਣ ਦੇ ਬਹਾਨੇ ਮਾਰੀ ਲੱਖਾਂ ਰੁਪਏ ਦੀ ਠੱਗੀ, 3 ਟਰੈਵਲ ਏਜੰਟਾਂ ਖ਼ਿਲਾਫ਼ ਮਾਮਲਾ ਦਰਜ
NEXT STORY