ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਸਦਰ ਬਲਾਚੌਰ ਦੀ ਪੁਲਸ ਨੇ ਨਸ਼ੇ ਦੇ ਤੌਰ 'ਤੇ ਵਰਤੀਆਂ ਜਾਣ ਵਾਲੀਆਂ 40 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਰਾਮਸ਼ਾਹ ਨੇ ਦੱਸਿਆ ਕਿ ਜਦੋਂ ਉਨਾਂ ਦੀ ਪੁਲਸ ਪਾਰਟੀ ਦੌਰਾਨੇ ਗਸ਼ਤ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ ਕਰਦੇ ਹੋਏ ਟੋਲ ਪਲਾਜ਼ਾ ਮਜਾਰੀ ਦੇ ਕੋਲ ਪੁੱਜੀ ਤਾਂ ਦੂਜੇ ਪਾਸੇ ਤੋਂ ਪੈਦਲ ਆ ਰਿਹਾ ਇਕ ਵਿਅਕਤੀ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਹੱਥ ਵਿਚ ਫੜਿਆ ਪਲਾਸਟਿਕ ਦਾ ਲਿਫ਼ਾਫ਼ਾ ਜ਼ਮੀਨ ’ਤੇ ਸੁੱਟ ਦਿੱਤਾ।
ਇਹ ਵੀ ਪੜ੍ਹੋ-ਜਲੰਧਰ 'ਚ ਹੋਏ ਦੋਹਰੇ ਕਤਲਕਾਂਡ ਦੇ ਮਾਮਲੇ 'ਚ ਵੱਡੀ ਅਪਡੇਟ, ਪੁਲਸ ਨੇ ਕਰ 'ਤੇ ਅਹਿਮ ਖ਼ੁਲਾਸੇ
ਏ. ਐੱਸ. ਆਈ. ਨੇ ਦੱਸਿਆ ਕਿ ਪੁਲਸ ਕਮਚਾਰੀਆਂ ਦੀ ਮਦਦ ਨਾਲ ਜਦੋਂ ਉਪਰੋਕਤ ਵਿਅਕਤੀ ਨੂੰ ਕਾਬੂ ਕਰਕੇ ਲਿਫ਼ਾਫ਼ੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ ਨਸ਼ੇ ਦੇ ਤੌਰ 'ਤੇ ਵਰਤੀ ਜਾਣ ਵਾਲੀਆਂ 40 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਏ. ਐੱਸ. ਆਈ. ਨੇ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀ ਦੀ ਪਛਾਣ ਅਵਤਾਰ ਕੁਮਾਰ ਉਰਫ਼ ਖਰੈਤੀ ਵਾਸੀ ਸੜੋਆ ਦੇ ਤੌਰ 'ਤੇ ਹੋਈ ਹੈ। ਪੁਲਸ ਨੇ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀ ਖਿਲਾਫ਼ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਜਲੰਧਰ ਦੀ ਸਿਆਸਤ 'ਚ ਵੱਡਾ ਧਮਾਕਾ ਹੋਣ ਦੇ ਆਸਾਰ ! ਵਧੀ ਹਲਚਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
CIA ਸਟਾਫ਼ ਵੱਲੋਂ ਡਰੱਗ ਸਮੱਗਲਰ ਗ੍ਰਿਫ਼ਤਾਰ, ਹੈਰੋਇਨ ਬਰਾਮਦ
NEXT STORY