ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰਕੇ ਉਸ ਕੋਲੋਂ ਦੁੱਧ ਦੇ 2 ਡਰੰਮ, ਇਕ ਟੁੱਟਿਆ ਗੱਲਾ ਅਤੇ ਇਕ ਘੰਟੀ ਬਰਾਮਦ ਕੀਤੀ ਹੈ। ਕਾਬੂ ਦੋਸ਼ੀ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲਸ ਰਿਮਾਂਡ ਲਿਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਸਿਕੰਦਰ ਪਾਲ ਨੇ ਕਿਹਾ ਕਿ ਗਸ਼ਤ ਦੌਰਾਨ ਉਨ੍ਹਾਂ ਦੀ ਪੁਲਸ ਪਾਰਟੀ ਸ਼ੱਕੀ ਲੋਕਾਂ ਅਤੇ ਵਾਹਨਾਂ ਦੀ ਭਾਲ ਵਿਚ ਮੂਸਾਪੁਰ ਰੋਡ ਸਥਿਤ ਰੇਲਵੇ ਦੇ ਫਾਟਕ ਕੋਲ ਮੌਜੂਦ ਸੀ ਕਿ ਕਿਸੇ ਮੁਖ਼ਬਰ ਖ਼ਾਸ ਨੇ ਦੱਸਿਆ ਕਿ ਕਾਂਸੀ ਰਾਮ ਪੁੱਤਰ ਲੱਖਾ ਵਾਸੀ ਕੈਂਪਰ, ਥਾਣਾ ਦਿੜਬਾ ਜ਼ਿਲ੍ਹਾ ਸੰਗਰੂਰ ਚੋਰੀ ਦੇ ਮੋਟਰਸਾਈਕਲ ’ਤੇ 2 ਦੁੱਧ ਵਾਲੇ ਡਰੰਮ, 1 ਟੁੱਟਿਆ ਗੱਲਾ ਅਤੇ ਇਕ ਘੰਟੀ ਲੈ ਕੇ ਲੁਕੀਆਂ ਹੋਇਆ ਹੈ।
ਇਹ ਵੀ ਪੜ੍ਹੋ : ਅਮਰੀਕਾ ਤੋਂ ਡਿਪੋਰਟ ਹੋਏ ਨੌਜਵਾਨਾਂ ਨੂੰ ਲੈ ਕੇ ਮੰਤਰੀ ਧਾਲੀਵਾਲ ਦਾ ਵੱਡਾ ਬਿਆਨ, ਕੀਤਾ ਅਹਿਮ ਐਲਾਨ
ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਉਕਤ ਦੋਸ਼ੀ ਚੋਰੀ ਦੇ ਮੋਟਰਸਾਈਕਲ ਅਤੇ ਸਮਾਨ ਸਮੇਤ ਫੜਿਆ ਜਾ ਸਕਦਾ ਹੈ। ਏ. ਐੱਸ. ਆਈ. ਸਿਕੰਦਰਪਾਲ ਨੇ ਦੱਸਿਆ ਕਿ ਉਪਰੋਕਤ ਠੋਸ ਸੂਚਨਾ ਦੇ ਆਧਾਰ ’ਤੇ ਪੁਲਸ ਨੇ ਛਾਪੇਮਾਰੀ ਕਰ ਕੇ ਦੋਸ਼ੀ ਨੂੰ ਕਾਬੂ ਕਰਕੇ ਇੱਕ ਚੋਰੀ ਦੀ ਬਾਈਕ, 2 ਦੁੱਧ ਦੇ ਡਰੰਮ ਅਤੇ ਇੱਕ ਘੰਟੀ ਬਰਾਮਦ ਕੀਤੀ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲਸ ਰਿਮਾਂਡ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਾਬੂ ਦੋਸ਼ੀ ਵੱਲੋਂ ਚੋਰੀ ਦੀਆਂ ਵਾਰਦਾਤਾਂ ਦੇ ਖ਼ੁਲਾਸੇ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
ਇਹ ਵੀ ਪੜ੍ਹੋ : ਪੰਜਾਬ ਤੋਂ ਵੱਡੀ ਖ਼ਬਰ: ਵਿਆਹ ਦੀ ਜਾਗੋ ਦੌਰਾਨ ਚੱਲ ਪਈਆਂ ਤਾੜ-ਤਾੜ ਗੋਲ਼ੀਆਂ, ਮਹਿਲਾ ਸਰਪੰਚ ਦੇ ਪਤੀ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਰਜਿਸਟਰੀਆਂ ਕਰਾਉਣ ਵਾਲਿਆਂ ਲਈ ਬੁਰੀ ਖ਼ਬਰ ਤੇ DJ 'ਤੇ ਚੱਲੀਆਂ ਗੋਲੀਆਂ, ਅੱਜ ਦੀਆਂ ਟੌਪ-10 ਖਬਰਾਂ
NEXT STORY