ਟਾਂਡਾ ਉੜਮੁੜ (ਵਰਿੰਦਰ ਪੰਡਿਤ )-ਜਲੰਧਰ-ਪਠਾਨਕੋਟ ਰੇਲਵੇ ਲਾਈਨ ਦਾਰਾਪੁਰ ਫਾਟਕ ਨੇੜੇ ਰੇਲਗੱਡੀ ਤੋਂ ਡਿੱਗਣ ਨਾਲ 1 ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਰੇਲਵੇ ਪੁਲਸ ਦੇ ਥਾਣੇਦਾਰ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਸ਼੍ਰੀ ਮਾਤਾ ਵੈਸ਼ਨੋ ਦੇਵੀ ਤੋਂ ਦਿੱਲੀ ਜਾ ਰਹੀ ਰੇਲਗੱਡੀ 14034 ਦਾਰਾਪੁਰ ਫਾਟਕ ਨੇੜੇ ਪੁੱਜੀ ਤਾਂ ਅਚਾਨਕ ਰੇਲਗੱਡੀ ਦੇ ਦਰਵਾਜ਼ੇ ’ਤੇ ਖੜ੍ਹਾ ਇਕ ਵਿਅਕਤੀ ਹੇਠਾਂ ਡਿੱਗ ਗਿਆ। ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- ਆਦਮਪੁਰ ਏਅਰਪੋਰਟ 'ਤੇ ਫਲਾਈਟ 'ਚ ਬੰਬ ਹੋਣ ਦੀ ਖ਼ਬਰ
ਮ੍ਰਿਤਕ ਵਿਅਕਤੀ ਦੀ ਪਛਾਣ ਲਈ ਯਤਨ ਕੀਤੇ ਜਾ ਰਹੇ ਹਨ। ਉਸ ਨੇ ਨੀਲੇ ਰੰਗ ਦੀ ਕਮੀਜ਼ ਅਤੇ ਨੀਲਾ ਪਜਾਮਾ ਪਾਇਆ ਹੋਇਆ ਹੈ ਅਤੇ ਲਾਸ਼ ਨੂੰ ਸ਼ਨਾਖਤ ਲਈ ਦਸੂਹਾ ਦੇ ਮੁਰਦਾਘਰ ਵਿਚ ਰੱਖਵਾਇਆ ਗਿਆ ਹੈ। ਪੁਲਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਹ ਵਿਅਕਤੀ ਕਿਸ ਹਾਲਾਤਾਂ 'ਚ ਟਰੇਨ 'ਚੋਂ ਡਿੱਗਿਆ ਹੈ ।
ਇਹ ਵੀ ਪੜ੍ਹੋ- ਡੇਰਾ ਬਿਆਸ ਦੀ ਸੰਗਤ ਨੇ ਖੁਦ ਸਾਂਭਿਆ ਮੋਰਚਾ, 2 ਹਜ਼ਾਰ ਤੋਂ ਵੱਧ ਸ਼ਰਧਾਲੂ ਡਟੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਸ਼ੋਅਰੂਮ 'ਤੇ ਗੋਲ਼ੀਆਂ ਚਲਾਉਣ ਦੇ ਮਾਮਲੇ 'ਚ ਪੁਲਸ ਦੀ ਕਾਰਵਾਈ, ਜਾਰੀ ਕੀਤੀ ਮੁਲਜ਼ਮਾਂ ਦੀ ਫੋਟੋ
NEXT STORY