ਦਸੂਹਾ (ਝਾਵਰ)- ਦਸੂਹਾ ਦੇ ਪਿੰਡ ਬਾਜਾ ਚੱਕ ਵਿਖੇ ਬੀਤੀ ਰਾਤ ਲਗਭਗ 9 ਵਜੇ ਇਕ ਵਿਅਕਤੀ ਦੀ ਨਹਿਰ ਵਿਚ ਡੁੱਬਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਬਾਜਾ ਚੱਕ ਦਾ ਮਨਦੀਪ ਸਿੰਘ ਪੁੱਤਰ ਜਸਪਾਲ ਸਿੰਘ ਉੱਚੀ ਬੱਸੀ ਨਹਿਰ ਨਜ਼ਦੀਕ ਬਾਜਾ ਚੱਕ ਨਰਾਇਣਗੜ੍ਹ ਵਿਚਕਾਰ ਨਹਿਰ ਦਾ ਪਾਣੀ ਆਪਣੇ ਖੇਤਾਂ ਨੂੰ ਲਾ ਰਿਹਾ ਸੀ।
ਇਸ ਮੌਕੇ ਅਚਾਨਕ ਪੈਰ ਫਿਸਲਣ ਨਾਲ ਨਹਿਰ ਵਿਚ ਡਿੱਗ ਪਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਦਸੂਹਾ ਪੁਲਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦਸੂਹਾ ਦੇ ਲਾਸ਼ ਘਰ ਵਿੱਚ ਰੱਖ ਦਿੱਤਾ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਫਿਰ ਗਰਮਾਇਆ 'ਕੁੱਲ੍ਹੜ ਪਿੱਜ਼ਾ' ਕੱਪਲ ਦਾ ਮਾਮਲਾ, ਮਹਿਲਾ ਨੇ DC ਦਫ਼ਤਰ ਦੇ ਬਾਹਰ ਦਿੱਤਾ ਧਰਨਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਜੰਡਿਆਲਾ ਨੇੜੇ ਵਾਪਰਿਆ ਭਿਆਨਕ ਹਾਦਸਾ, ਨੌਜਵਾਨ ਦੀ ਹੋਈ ਦਰਦਨਾਕ ਮੌਤ
NEXT STORY