ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਟਾਂਡਾ ਪੁਲਸ ਦੀ ਟੀਮ ਨੇ ਪਿੰਡ ਭੂਲਪੁਰ ਨੇੜੇ ਇਕ ਔਰਤ ਨੂੰ ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਚ. ਓ. ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਡੀ ਮੁਹਿੰਮ ਤਹਿਤ ਏ. ਐੱਸ. ਆਈ. ਸੀਤਾ ਰਾਮ ਦੀ ਟੀਮ ਨੇ ਸਫ਼ਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਨਾਬਾਲਗ ਕੁੜੀ ਦੀ NRI ਪਿਓ ਨੇ ਰੋਲ਼ੀ ਪੱਤ, ਖੁੱਲ੍ਹੇ ਭੇਤ ਨੇ ਉਡਾਏ ਮਾਂ ਦੇ ਹੋਸ਼
ਐੱਸ. ਐੱਚ. ਓ. ਨੇ ਦੱਸਿਆ ਕਿ ਜਦੋਂ ਪੁਲਸ ਟੀਮ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਪਰਮਜੀਤ ਕੌਰ ਪਤਨੀ ਬਲਬੀਰ ਸਿੰਘ ਵਾਸੀ ਅਬਦੁੱਲਾਪੁਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 30 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਇਸ ਔਰਤ ਖ਼ਿਲਾਫ਼ ਆਬਕਾਰੀ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪਤਾ ਲਾਇਆ ਜਾ ਰਿਹਾ ਹੈ ਕਿ ਇਸ ਮੁਲਜ਼ਮ ਦੀ ਸ਼ਰਾਬ ਸਬੰਧੀ ਸਪਲਾਈ ਲਾਈਨ ਕੀ ਸੀ।
ਇਹ ਵੀ ਪੜ੍ਹੋ: ਟਰੈਵਲ ਏਜੰਟਾਂ ਖ਼ਿਲਾਫ਼ ਵੱਡੇ ਐਕਸ਼ਨ ਦੀ ਤਿਆਰੀ 'ਚ ਪੰਜਾਬ ਸਰਕਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਟਾਂਡਾ ਪੁਲਸ ਵੱਲੋਂ ਹੈਰੋਇਨ ਸਮੇਤ ਇਕ ਨਸ਼ਾ ਤਸਕਰ ਗ੍ਰਿਫ਼ਤਾਰ
NEXT STORY