ਕਪੂਰਥਲਾ (ਮਹਾਜਨ)- ਕਪੂਰਥਲਾ ਕੇਂਦਰੀ ਜੇਲ੍ਹ ’ਚ ਚਲਾਈ ਸਰਚ ਮੁਹਿੰਮ ਦੌਰਾਨ ਵੱਖ-ਵੱਖ ਬੈਰਕਾਂ ’ਚੋਂ 8 ਮੋਬਾਇਲ, 5 ਸਿਮ, 2 ਡਾਟਾ ਕੇਬਲ ਅਤੇ ਇਕ ਮੋਬਾਈਲ ਦੀ ਬਾਡੀ ਬਰਾਮਦ ਹੋਈ। ਜੇਲ੍ਹ ਪ੍ਰਸ਼ਾਸਨ ਨੇ ਸਾਰੇ ਮੋਬਾਇਲ ਅਤੇ ਹੋਰ ਸਾਮਾਨ ਆਪਣੇ ਕਬਜ਼ੇ ’ਚ ਲੈ ਕੇ ਥਾਣਾ ਕੋਤਵਾਲੀ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਕਮਲਜੀਤ ਸਿੰਘ, ਅਬਦੁਲ ਹਮੀਦ ਅਤੇ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸੀ. ਆਰ. ਪੀ. ਐੱਫ਼. ਅਤੇ ਜੇਲ੍ਹ ਗਾਰਡਾਂ ਦੇ ਨਾਲ ਵੱਖ-ਵੱਖ ਬੈਰਕਾਂ ’ਚ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ ਵੱਖ-ਵੱਖ ਬੈਰਕਾਂ ’ਚੋਂ 5 ਮੋਬਾਇਲ, 3 ਸਿਮ, 3 ਬੈਟਰੀਆਂ, 1 ਡਾਟਾ ਕੇਬਲ ਅਤੇ ਇਕ ਮੋਬਾਇਲ ਦੀ ਬਾਡੀ ਬਰਾਮਦ ਕੀਤੀ। ਜੇਲ੍ਹ ਪ੍ਰਸ਼ਾਸਨ ਨੇ ਸਾਰੇ ਮੋਬਾਇਲ ਆਪਣੇ ਕਬਜ਼ੇ ’ਚ ਲੈ ਲਏ ਅਤੇ ਜੇਲ੍ਹ ਦੇ ਉੱਚ ਅਧਿਕਾਰੀਆਂ ਅਤੇ ਥਾਣੇ ਨੂੰ ਸੂਚਿਤ ਕੀਤਾ।
ਸ਼ਿਕਾਇਤ ਦੇ ਆਧਾਰ ’ਤੇ ਪੁਲਸ ਨੇ ਸੁਖਦੇਵ ਸਿੰਘ ਉਰਫ਼ ਮਿੱਠੂ ਵਾਸੀ ਪਿੰਡ ਬੂਹ ਗੁੱਜਰਾ ਮੱਖੂ ਜ਼ਿਲ੍ਹਾ ਫ਼ਿਰੋਜ਼ਪੁਰ, ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਸ਼ਾਹਬਾਦ ਗੁਰਦਾਸਪੁਰ, ਆਸ਼ੂਤੋਸ਼ ਕੁਮਾਰ ਸਾਹੂ ਵਾਸੀ ਸ਼ੀਤਲ ਫ਼ੈਕਟਰੀ ਨੇੜੇ ਰਾਜਾ ਗਾਰਡਨ ਗੁਦਾਪੁਰ ਜਲੰਧਰ ਅਤੇ ਮਨਦੀਪ ਸਿੰਘ ਉਰਫ ਭੀਲੋ ਵਾਸੀ ਕੰਗ ਖੁਰਦ ਲੋਹੀਆਂ ਜਲੰਧਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ: ਜਲੰਧਰ ਪੁਲਸ ਦੀ ਵੱਡੀ ਸਫ਼ਲਤਾ, ਡਰੋਨ ਜ਼ਰੀਏ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ 4 ਮੁਲਜ਼ਮ ਗ੍ਰਿਫ਼ਤਾਰ
ਇਸੇ ਤਰ੍ਹਾਂ ਜੇਲ੍ਹ ਪ੍ਰਸ਼ਾਸਨ ਨੇ ਵੱਖ-ਵੱਖ ਬੈਰਕਾਂ ’ਚੋਂ 3 ਮੋਬਾਇਲ, 2 ਸਿਮ ਅਤੇ 4 ਬੈਟਰੀਆਂ ਬਰਾਮਦ ਕੀਤੀਆਂ। ਜੇਲ੍ਹ ਪ੍ਰਬੰਧਕਾਂ ਨੇ ਤਿੰਨੋਂ ਮੋਬਾਈਲ ਆਪਣੇ ਕਬਜ਼ੇ ’ਚ ਲੈ ਕੇ ਜੇਲ੍ਹ ਅਤੇ ਥਾਣੇ ਦੇ ਉੱਚ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਸਮੇਤ 5 ਕੈਦੀਆਂ-ਸੰਨੀ ਕੁਮਾਰ ਵਾਸੀ ਵਾਰਡ ਨੰਬਰ-8 ਮੁਹੱਲਾ ਕਲਾਰੀਆ ਜਲੰਧਰ, ਮਲਕੀਤ ਸਿੰਘ ਵਾਸੀ ਪਿੰਡ ਤਲਵੰਡੀ ਬੂਟੀਆ ਸ਼ਾਹਕੋਟ ਜਲੰਧਰ, ਸੁਰਿੰਦਰ ਸਿੰਘ ਉਰਫ਼ ਜਿੰਮੀ ਵਾਸੀ ਬੜੋਤੀਆ ਦਸੂਹਾ ਹੁਸ਼ਿਆਰਪੁਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ 'ਚ ਛੱਪੜ 'ਚੋਂ ਮਿਲਿਆ ਨਵਜੰਮੀ ਬੱਚੀ ਦਾ ਭਰੂਣ, ਫੈਲੀ ਸਨਸਨੀ
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਸਿੱਖਿਆ ਦੇ ਖੇਤਰ ’ਚ ਤਰੱਕੀ ਕਰ ਕੇ ਪੰਜਾਬ ਪੇਸ਼ ਕਰ ਰਿਹੈ ਬੇਮਿਸਾਲ ਉਦਾਹਰਣ : ਬ੍ਰਹਮ ਸ਼ੰਕਰ ਜਿੰਪਾ
NEXT STORY