ਦਸੂਹਾ (ਝਾਵਰ)-ਕ੍ਰਿਸ਼ਨਾ ਕਾਲੋਨੀ ਦਸੂਹਾ ਵਿਖੇ ਇਕ ਚੋਰ ਦਿਨ-ਦਿਹਾੜੇ ਇਕ ਡਾਕਟਰ ਜੋੜੇ ਦੇ ਘਰ ਵਿਚ ਦਾਖ਼ਲ ਹੋ ਕੇ ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ ਹੋ ਗਿਆ। ਜਾਣਕਾਰੀ ਦਿੰਦੇ ਹੋਏ ਘਰ ਦੀ ਮਾਲਕਣ ਡਾ. ਮੋਨਿਕਾ ਨੇ ਕਿਹਾ ਕਿ ਮੈਂ ਅਤੇ ਮੇਰਾ ਪਤੀ ਦੋਵੇਂ ਸ਼ੁੱਕਰਵਾਰ ਨੂੰ ਕੰਮ ’ਤੇ ਗਏ ਸਨ। ਲਗਭਗ 11 ਵਜੇ ਮੇਰੇ ਗੁਆਂਢੀਆਂ ਨੇ ਮੈਨੂੰ ਫੋਨ ਕੀਤਾ ਅਤੇ ਦੱਸਿਆ ਕਿ ਮੇਰੇ ਘਰੋਂ ਆਵਾਜ਼ਾਂ ਆ ਰਹੀਆਂ ਹਨ। ਫਿਰ ਸਾਨੂੰ ਪਤਾ ਲੱਗਾ ਕਿ ਸਾਡੇ ਘਰ ਚੋਰ ਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਘਰ 'ਚ ਦਾਖ਼ਲ ਹੋ ਕੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
ਉਨ੍ਹਾਂ ਨੇ ਦੱਸਿਆ ਕਿ ਚੋਰ 10 ਤੋਲੇ ਸੋਨੇ ਦੇ ਗਹਿਣੇ, 80 ਹਜ਼ਾਰ ਦੀ ਨਕਦੀ ਅਤੇ ਹੋਰ ਸਾਮਾਨ ਲੈ ਕੇ ਫਰਾਰ ਹੋ ਗਿਆ। ਇਸ ਘਟਨਾ ਦੌਰਾਨ ਚੋਰ ਸੀ. ਸੀ. ਟੀ. ਵੀ. ਫੁੱਟੇਜ਼ ਵਿਚ ਕੈਦ ਹੋ ਗਿਆ। ਪੀੜਤ ਪਰਿਵਾਰ ਨੇ ਇਸ ਘਟਨਾ ਦੀ ਸੂਚਨਾ ਦਸੂਹਾ ਪੁਲਸ ਨੂੰ ਦਿੱਤੀ। ਜਾਂਚ ਅਧਿਕਾਰੀ ਏ. ਐੱਸ. ਆਈ. ਗੁਰਵਿੰਦਰਜੀਤ ਸਿੰਘ ਨੇ ਦੱਸਿਆ ਕਿ ਚੋਰੀ ਦੀ ਘਟਨਾ ਦੀ ਸੀ. ਸੀ. ਟੀ. ਵੀ. ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ਰਮਸਾਰ ਘਟਨਾ, ਪਿਓ ਡੇਢ ਸਾਲ ਤੋਂ ਧੀ ਦੀ ਰੋਲਦਾ ਰਿਹਾ ਪੱਤ, ਖੁੱਲ੍ਹੇ ਭੇਤ ਨੇ ਉਡਾਏ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਡੀ ਵਾਰਦਾਤ, ਘਰ 'ਚ ਦਾਖ਼ਲ ਹੋ ਕੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
NEXT STORY