ਜਲੰਧਰ (ਜ. ਬ., ਭਾਰਦਵਾਜ)-ਐਡੀਸ਼ਨਲ ਸੈਸ਼ਨ ਜੱਜ ਸ਼ਤਿਨ ਗੋਇਲ ਦੀ ਅਦਾਲਤ ਵਲੋਂ ਨਸ਼ੇ ਵਾਲੇ ਪਾਊਡਰ ਦੇ ਮਾਮਲੇ ਵਿਚ ਜਗਤਾਰ ਸਿੰਘ ਉਰਫ ਬਿੱਟੂ ਪੁੱਤਰ ਦਰਬਾਰਾ ਸਿੰਘ ਵਾਸੀ ਲਾਟੀਆਂਵਾਲਾ ਸੁਲਤਾਨਪੁਰ ਲੋਧੀ ਜ਼ਿਲਾ ਕਪੂਰਥਲਾ ਨੂੰ ਦੋਸ਼ ਸਾਬਤ ਹੋ ਜਾਣ 'ਤੇ ਦੋਸ਼ੀ ਕਰਾਰ ਦਿੰਦੇ ਹੋਏ 10 ਸਾਲ ਕੈਦ ਅਤੇ 1 ਲੱਖ ਰੁਪਏ ਜੁਰਮਾਨਾ, ਜੁਰਮਾਨਾ ਨਾ ਦੇਣ 'ਤੇ ਇਕ ਸਾਲ ਹੋਰ ਕੈਦ ਦੀ ਸਜ਼ਾ ਦਾ ਹੁਕਮ ਸੁਣਾਇਆ ਗਿਆ। ਇਸ ਮਾਮਲੇ 'ਚ ਥਾਣਾ ਨਕੋਦਰ ਦੀ ਪੁਲਸ ਨੇ ਜਗਤਾਰ ਸਿੰਘ ਉਰਫ ਬਿੱਟੂ ਨੂੰ 290 ਗ੍ਰਾਮ ਨਸ਼ੇ ਵਾਲੇ ਪਾਊਡਰ ਸਮੇਤ ਗ੍ਰਿਫਤਾਰ ਕੀਤਾ ਸੀ।
ਸੰਤ ਨਿਰਮਲ ਦਾਸ 96 ਬੱਚਿਆਂ ਦੀ ਰਿਹਾਈ ਲਈ ਅਮਿਤ ਸ਼ਾਹ ਨੂੰ ਮਿਲੇ
NEXT STORY