ਨਵਾਂਸ਼ਹਿਰ (ਤ੍ਰਿਪਾਠੀ)-ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਅੱਜ ਜ਼ਿਲ੍ਹੇ ਅੰਦਰ ਖੇਤਾਂ ਵਿਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਹੁਣ ਤੱਕ ਕੁੱਲ੍ਹ 13 ਸਾਈਟਾਂ ’ਚੋਂ 11 ਸਾਈਟਾਂ ’ਤੇ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਦਾ ਜਾਇਜ਼ਾ ਲੈਣ ਉਪਰੰਤ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਮਾਮਲਿਆਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤਾਂ ’ਚ ਪਰਾਲੀ ਨੂੰ ਅੱਗ ਨਾ ਲਾਈ ਜਾਵੇ ਜਿਸ ਨਾਲ ਵਾਤਾਵਰਣ ਗੰਦਲਾ ਹੁੰਦਾ ਹੈ।
ਇਹ ਵੀ ਪੜ੍ਹੋ: ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਜਲਦੀ ਕਰੋ ਅਪਲਾਈ, 12 ਨਵੰਬਰ ਨੂੰ ਹੋਵੇਗਾ...
ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਵੱਲੋਂ ਪ੍ਰਾਪਤ 11 ਸਾਈਟਾਂ ਦੀ ਜਾਣਕਾਰੀ ਮੁਤਾਬਕ ਬਣਦਾ ਕੁੱਲ੍ਹ 70,000 ਰੁਪਏ ਦਾ ਜੁਰਮਾਨਾ ਕਰਨ ਤੋਂ ਇਲਾਵਾ 9 ਕੇਸਾਂ ’ਚ ਐੱਫ਼. ਆਈ. ਆਰ. ਵੀ ਦਰਜ ਕਰ ਦਿੱਤੀ ਗਈ ਹੈ ਅਤੇ 11 ਕੇਸਾਂ ’ਚ ਲਾਲ ਐਂਟਰੀ ਵੀ ਇੰਦਰਾਜ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਾਲ 2025 ਦੌਰਾਨ ਜ਼ਿਲ੍ਹੇ ਵਿਚ ਝੋਨੇ ਦੀ ਵਾਢੀ ਲਗਭਗ ਪੂਰੀ ਹੋ ਗਈ ਹੈ ਅਤੇ ਹੁਣ ਤੱਕ ਜ਼ਿਲ੍ਹੇ ਵਿਚ 60 ਫ਼ੀਸਦੀ ਤੋਂ ਵਧ ਰਕਬੇ ’ਚ ਕਣਕ ਦੀ ਬਿਜਾਈ ਵੀ ਹੋ ਚੁੱਕੀ ਹੈ।
ਜ਼ਿਕਰਯੋਗ ਹੈ ਕਿ ਸਟਬਲ ਬਰਨਿੰਗ ਸੀਜਨ 2025 ਦੌਰਾਨ ਜ਼ਿਲ੍ਹੇ ’ਚ ਹੁਣ ਤੱਕ ਅੱਗ ਲੱਗਣ ਦੀਆਂ 13 ਘਟਨਾਵਾਂ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਵੱਲੋਂ ਪ੍ਰਾਪਤ ਹੋਈਆਂ ਹਨ ਜਦਕਿ ਪਿਛਲੇ ਸਾਲ ਹੁਣ ਤੱਕ 23 ਅੱਗ ਲੱਗਣ ਦੀਆਂ ਘਟਨਾਵਾਂ ਜ਼ਿਲ੍ਹੇ ’ਚ ਆਈਆਂ ਸਨ। ਜ਼ਿਲ੍ਹਾ ਪ੍ਰਸ਼ਾਸਨ, ਖੇਤੀਬਾੜੀ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਟੀਮਾਂ ਨੇ ਆਪਸੀ ਤਾਲਮੇਲ ਨਾਲ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਚੇਅਰਮੈਨ ਏਅਰ ਕੁਆਲਿਟੀ ਮੈਨੇਜਮੈਂਟ ਇੰਡੈਕਸ ਵੱਲੋਂ ਜਾਰੀ ਵੱਖ-ਵੱਖ ਹਦਾਇਤਾਂ ਅਨੁਸਾਰ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ’ਤੇ ਟ੍ਰਿਪਲ ਐਕਸ਼ਨ (ਜੁਰਮਾਨਾ, ਲਾਲ ਐਂਟਰੀ ਅਤੇ ਐੱਫ਼. ਆਈ. ਆਰ.) ਦਰਜ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Punjab:ਸੜਕ ਹਾਦਸੇ ਨੇ ਉਜਾੜ 'ਤਾ ਘਰ! ਮਾਸੀ ਨੂੰ ਮਿਲਣ ਜਾ ਰਹੇ ਨੌਜਵਾਨ ਦੀ ਤੜਫ਼-ਤੜਫ਼ ਕੇ ਮੌਤ
ਉਨਾਂ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਕੋਈ ਵੀ ਕਿਸਾਨ ਹੁਣ ਪਰਾਲੀ ਨੂੰ ਅੱਗ ਨਾ ਲਗਾਵੇ। ਜ਼ਿਲ੍ਹੇ ’ਚ ਉਪਲਬਧ ਵੱਖ ਵੱਖ ਖੇਤੀ ਮਸ਼ੀਨਰੀ ਰਾਹੀਂ ਇਸ ਦੀ ਸਾਂਭ ਸੰਭਾਲ ਕੀਤੀ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਪੀ. ਸੀ. ਐੱਸ. , ਮੁੱਖ ਖੇਤੀਬਾੜੀ ਅਫਸਰ ਡਾ. ਰਾਕੇਸ਼ ਕੁਮਾਰ ਸ਼ਰਮਾ, ਸਹਾਇਕ ਖੇਤੀਬਾੜੀ ਇੰਜੀਨੀਅਰ ਇੰਜ.ਚੰਦਨ ਸ਼ਰਮਾ, ਪ੍ਰਾਜੈਕਟ ਡਾਇਰੈਕਟਰ ਆਤਮਾ ਡਾ. ਕਮਲਦੀਪ ਸਿੰਘ ਸੰਘਾ, ਪੰਜਾਬ ਪੋਲਿਊਸ਼ਨ ਕੰਟਰੋਲ ਬੋਰਡ ਦੇ ਐੱਸ. ਡੀ. ਓ. ਅਰਸ਼ਪ੍ਰੀਤ ਕੌਰ ਅਤੇ ਅਦਿਤਿਆ ਸ਼ਰਮਾ ਹਾਜ਼ਰ ਸਨ।
ਇਹ ਵੀ ਪੜ੍ਹੋ: ਰਾਜਾ ਵੜਿੰਗ ਦੇ ਨਵੇਂ ਵਿਵਾਦ 'ਤੇ CM ਮਾਨ ਦਾ ਵੱਡਾ ਬਿਆਨ! ਕਿਹਾ-ਹੁਣ ਤਾਂ ਸਰਕਾਰੀ ਪਾਗਲਖਾਨਾ ਖੋਲ੍ਹਣਾ ਪੈਣਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਮੌਸਮ ਨੂੰ ਲੈ ਕੇ 15 ਤਰੀਕ ਤੱਕ ਵੱਡੀ ਭਵਿੱਖਬਾਣੀ!
NEXT STORY