ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅੱਜ ਪੰਜਾਬ ਵਿੱਚ ਪੈ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਵੋਟਿੰਗ ਦਾ ਕੰਮ ਲਗਾਤਾਰ ਜਾਰੀ ਹੈ। ਇਸੇ ਦੌਰਾਨ ਹੀ ਬਲਾਕ ਟਾਂਡਾ ਅਧੀਨ ਪੈਂਦੇ ਪਿੰਡ ਇਬਰਾਹਿਮਪੁਰ ਵਿਖੇ 110 ਸਾਲਾ ਬਜ਼ੁਰਗ ਔਰਤ ਨੇ ਆਪਣੀ ਵੋਟ ਪਾਉਣ ਦੇ ਹੱਕ ਦਾ ਇਸਤੇਮਾਲ ਕੀਤਾ।
ਇਹ ਵੀ ਪੜ੍ਹੋ: ਵੋਟਾਂ ਵਿਚਾਲੇ ਜਲੰਧਰ ਸ਼ਹਿਰ ਵਿਚ ਵੱਡਾ ਧਮਾਕਾ, ਇਕ ਦੀ ਮੌਤ
ਬਜ਼ੁਰਗ ਔਰਤ ਪਾਰ ਕੌਰ ਪਤਨੀ ਜੀਵਾ ਸਿੰਘ ਸਿੰਘ ਨੇ 110 ਸਾਲ ਦੀ ਉਮਰ ਵਿੱਚ ਆਪਣੀ ਵੋਟ ਪਾਉਣ ਦੇ ਹੱਕ ਦਾ ਇਸਤੇਮਾਲ ਕੀਤਾ, ਜਿਸ ਦੌਰਾਨ ਉਨ੍ਹਾਂ ਨੇ ਇਸ ਚੋਣ ਵਿੱਚ ਹਿੱਸਾ ਲੈ ਰਹੇ ਵੱਖ-ਵੱਖ ਉਮੀਦਵਾਰਾਂ ਨੂੰ ਸ਼ੁਭਕਾਮਨਾਵਾਂ ਅਤੇ ਅਸੀਸਾਂ ਦਿੱਤੀਆਂ ਹਨ। ਉਥੇ ਹੀ ਦੂਜੇ ਪਾਸੇ ਸਮੁੱਚੇ ਟਾਂਡਾ ਵਿੱਚ ਵੋਟਾਂ ਪਾਉਣ ਦਾ ਕੰਮ ਅਮਨ-ਅਮਾਨ ਨਾਲ ਜਾਰੀ ਹੈ। ਦੁਪਹਿਰ 1 ਵਜੇ ਤੱਕ 6 ਫ਼ੀਸਦੀ ਵੋਟਾਂ ਪਾਈਆਂ ਗਈਆਂ ਹਨ।
ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ 'ਚ ਵੋਟਾਂ ਪਾਉਣ ਦਾ ਕੰਮ ਜਾਰੀ, 9 ਚੋਣ ਚਿੰਨ੍ਹਾਂ ’ਚ ਸਿਮਟੀ ਸਿਆਸੀ ਜੰਗ
ਵਿਦੇਸ਼ ਭੇਜਣ ਦੇ ਨਾਂ ’ਤੇ ਔਰਤ ਨਾਲ ਧੋਖਾ ਕਰਨ ਵਾਲੇ ਪਤੀ-ਪਤਨੀ ਏਜੰਟ ਵਿਰੁੱਧ ਮਾਮਲਾ ਦਰਜ
NEXT STORY