ਜਲੰਧਰ (ਪੰਕਜ, ਕੁੰਦਨ)- ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਲਗਾਤਾਰ ਕਾਰਵਾਈ ਜਾਰੀ ਹੈ। ਬੀਤੇ ਦੋ ਦਿਨਾਂ ਦੌਰਾਨ ਵੱਖ-ਵੱਖ ਥਾਣਿਆਂ ਦੀਆਂ ਪੁਲਸ ਟੀਮਾਂ ਵੱਲੋਂ ਕੀਤੀਆਂ ਕਾਰਵਾਈਆਂ ਦੌਰਾਨ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 92.4 ਗ੍ਰਾਮ ਹੈਰੋਇਨ ਅਤੇ 124 ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ ਹਨ।
ਵੇਰਵਾ ਦਿੰਦੇ ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਬੀਤੇ ਦੋ ਦਿਨਾਂ ਦੌਰਾਨ ਕੁੱਲ੍ਹ 9 ਮੁੱਕਦਮੇ NDPS ਐਕਟ ਤਹਿਤ ਦਰਜ਼ ਕਰਕੇ 12 ਵਿਅਕਤੀਆਂ ਨੂੰ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਸ ਟੀਮ ਨੇ ਦੋ ਵਿਅਕਤੀਆਂ ਨੂੰ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਦਕਿ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਦੋ ਵਿਅਕਤੀਆਂ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸ ਤੋਂ ਇਲਾਵਾ ਹੋਰ ਥਾਣਿਆਂ ਦੀਆਂ ਪੁਲਸ ਟੀਮਾਂ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚੋਂ 27.4 ਗ੍ਰਾਮ ਹੈਰੋਇਨ ਅਤੇ 124 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ: ਜਲੰਧਰ ਵਾਸੀ ਦੇਣ ਧਿਆਨ! ਨਾ ਕਰਿਓ ਹੁਣ ਇਹ ਗਲਤੀ, ਗਲੀ-ਮੁਹੱਲਿਆਂ 'ਚ ਵੀ ਹੋਵੇਗਾ...
ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ ਨਸ਼ਾ ਤਸਕਰੀ ਦੇ ਖ਼ਾਤਮੇ ਲਈ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਗਈ ਹੈ ਅਤੇ ਅਜਿਹੀਆਂ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ। ਪੁਲਸ ਵੱਲੋਂ ਇਨ੍ਹਾਂ ਗਤੀਵਿਧੀਆਂ ਦੇ ਪਿੱਛੇ ਚੱਲ ਰਹੇ ਸਪਲਾਈ ਨੈੱਟਵਰਕ ਦੀ ਪਛਾਣ ਕਰਨ ਅਤੇ ਇਸ ਨੂੰ ਖ਼ਤਮ ਕਰਨ ਲਈ ਸਰਗਰਮੀ ਨਾਲ ਖ਼ੁਫ਼ੀਆ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Big Breaking: ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਿਲਾਂ! ਗ੍ਰਿਫ਼ਤਾਰੀ ਲਈ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਬਣੇ ਹੁਸ਼ਿਆਰਪੁਰ ਕਾਂਗਰਸ ਦੇ ਪ੍ਰਧਾਨ, ਵਰਕਰਾਂ ਨੇ ਕੀਤਾ ਸਨਮਾਨ
NEXT STORY