ਕਪੂਰਥਲਾ (ਮਹਾਜਨ/ਭੂਸ਼ਣ) : ਇਕ ਨੌਜਵਾਨ ਨੂੰ ਆਸਟ੍ਰੇਲੀਆ ਭੇਜਣ ਦੇ ਨਾਂ ’ਤੇ ਇਕ ਨੌਜਵਾਨ ਨਾਲ ਕਰੀਬ 13 ਲੱਖ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਪਤੀ-ਪਤਨੀ ਸਮੇਤ 4 ਵਿਅਕਤੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪੀੜਤ ਕਮਲਜੀਤ ਕੌਰ ਵਾਸੀ ਪ੍ਰਕਾਸ਼ ਐਵੀਨਿਊ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਸਚਿਨ ਸ਼ਰਮਾ, ਉਸ ਦੀ ਪਤਨੀ ਸੁਮਨ ਵਾਸੀ ਮੁਹੱਲਾ ਮਲਕਾਣਾ, ਗੁਰਮੀਤ ਲਾਲ ਉਰਫ ਬਿੱਟੂ ਵਾਸੀ ਪ੍ਰੀਤ ਨਗਰ ਤੇ ਕੁਮਾਰ ਗੌਰਵ ਵਾਸੀ ਮੁਹੱਲਾ ਸ਼ਹਿਰੀਆਂ ਉਸ ਦੇ ਘਰ ਆਉਂਦੇ ਜਾਂਦੇ ਸੀ।
ਸਚਿਨ ਸ਼ਰਮਾ ਨੇ ਉਸ ਦੇ ਬੇਟੇ ਹਰਦੀਪ ਸਿੰਘ ਨੂੰ ਆਸਟ੍ਰੇਲੀਆ ਭੇਜਣ ਸਬੰਧੀ ਗੱਲਬਾਤ ਕੀਤੀ। ਇਸ ਦੌਰਾਨ ਉਕਤ ਲੋਕਾਂ ਨੇ ਉਸ ਦੇ ਬੇਟੇ ਹਰਦੀਪ ਸਿੰਘ ਨੂੰ ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ ਉਨ੍ਹਾਂ ਨਾਲ 13.20 ਲੱਖ ਰੁਪਏ ਦੀ ਠੱਗੀ ਮਾਰੀ ਹੈ। ਪੀੜਤ ਦੀ ਸ਼ਿਕਾਇਤ ਦੇ ਆਧਾਰ ’ਤੇ ਪੁਲਸ ਵੱਲੋਂ ਮੁੱਢਲੀ ਜਾਂਚ ਦੌਰਾਨ ਮੁਲਜ਼ਮਾਂ ਖਿਲਾਫ ਲੱਗੇ ਸਾਰੇ ਇਲਜਾਮ ਸਹੀ ਪਾਏ ਗਏ, ਜਿਸ ਦੇ ਆਧਾਰ ’ਤੇ ਪੁਲਸ ਨੇ ਪਤੀ-ਪਤਨੀ ਸਮੇਤ 4 ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਧੁੰਦ ਦੀ ਚਾਦਰ 'ਚ ਲਿਪਟਿਆ ਪੰਜਾਬ, ਹਨੇਰੀ-ਝੱਖੜ ਦੇ ਨਾਲ ਮੀਂਹ ਲਈ ਅਲਰਟ ਜਾਰੀ
NEXT STORY