ਜਲੰਧਰ (ਜਤਿੰਦਰ, ਭਾਰਦਵਾਜ)- ਜ਼ਿਲ੍ਹਾ ਸੈਸ਼ਨ ਜੱਜ ਨਿਰਭਓ ਸਿੰਘ ਗਿੱਲ ਦੀ ਅਦਾਲਤ ਵੱਲੋਂ ਕਰੋੜਾਂ ਰੁਪਏ ਦੇ ਅੰਤਰਰਾਸ਼ਟਰੀ ਡਰੱਗ ਰੈਕੇਟ ਦੇ ਸਰਗਨਾ ਰਾਜਾ ਕੰਦੋਲਾ ਅਤੇ ਉਸ ਦੀ ਪਤਨੀ ਰਾਜਵੰਤ ਕੌਰ ਪੁੱਤਰ ਬੇਲੀ ਸਿੰਘ, ਸੁਖਜਿੰਦਰ ਸਿੰਘ ਉਰਫ਼ ਕਮਾਂਡੋ, ਅਮਨਦੀਪ ਚੀਮਾ, ਅਮਨਪ੍ਰੀਤ ਸਿੰਘ ਉਰਫ਼ ਲੱਡੂ, ਸੁਖਵਿੰਦਰ ਸਿੰਘ ਉਰਫ਼ ਸੁੱਖਾ, ਨਿਸ਼ਾਂਤ ਸਿੰਘ, ਰਣਵੀਰ ਸਿੰਘ, ਕੁਲਬੀਰ ਸਿੰਘ, ਹਰਮੀਤ ਸਿੰਘ ਸਮੇਤ ਕੁੱਲ 13 ਵਿਅਕਤੀਆਂ ਨੂੰ ਦੋਸ਼ ਸਾਬਤ ਨਾ ਹੋਣ ’ਤੇ ਬਰੀ ਕਰ ਦਿੱਤਾ ਗਿਆ।
ਇਸ ਮਾਮਲੇ ’ਚ 1 ਜੂਨ 2012 ’ਚ ਰਾਜਾ ਕੰਦੋਲਾ ਵਿਰੁੱਧ ਥਾਣਾ ਕਰਤਾਰਪੁਰ ਵੱਲੋਂ ਨਸ਼ਾ ਸਮੱਗਲਿੰਗ ਦਾ ਕੇਸ ਦਰਜ ਕੀਤਾ ਗਿਆ ਸੀ। ਪੁਲਸ ਨੇ ਦਾਅਵਾ ਕੀਤਾ ਸੀ ਕਿ ਉਕਤ ਡਰੱਗ ਰੈਕੇਟ 200 ਕਰੋੜ ਰੁਪਏ ਤੋਂ ਵੱਧ ਦੀ ਰਕਮ ਨਾਲ ਜੁੜਿਆ ਹੋਇਆ ਹੈ। ਜਾਣਕਾਰੀ ਮੁਤਾਬਕ ਕਰੀਬ 11 ਸਾਲ ਪਹਿਲਾਂ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਦਿੱਲੀ ਦੇ ਸਬਜ਼ੀ ਮੰਡੀ ਸਟੇਸ਼ਨ ਤੋਂ ਫਰਾਰ ਹੋਏ ਰਣਜੀਤ ਸਿੰਘ ਉਰਫ਼ ਰਾਜਾ ਕੰਦੋਲਾ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ’ਚ ਦਿੱਲੀ ਪੁਲਸ ਦੇ ਨਾਲ-ਨਾਲ ਜਲੰਧਰ ਦੀ ਪੁਲਸ ਨੇ ਵੀ ਜਾਣਕਾਰੀ ਸਾਂਝੀ ਕੀਤੀ ਸੀ।
ਇਹ ਵੀ ਪੜ੍ਹੋ : ਇਸ ਦੇਸ਼ 'ਚ ਬੱਚੇ ਦੇ ਜਨਮ 'ਤੇ ਮਾਲੋ-ਮਾਲ ਹੋ ਜਾਂਦੇ ਨੇ ਮਾਪੇ, ਜਾਣੋ ਕੀ ਹੈ ਕਾਰਨ
ਇਸ ਮਾਮਲੇ ’ਚ ਰਾਜਾ ਕੰਦੋਲਾ ਦੇ ਡਰਾਈਵਰ ਸੁਖਜਿੰਦਰ ਸਿੰਘ ਉਰਫ਼ ਕਮਾਂਡੋ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ 1 ਜੂਨ 2012 ਨੂੰ ਜਲੰਧਰ ਦਿਹਾਤੀ ਪੁਲਸ ਨੇ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਸੀ। ਪੁਲਸ ਨੇ ਬੰਗਾ ਦੇ ਪਿੰਡ ਹੈਪੋਵਾਲ ਦੀ ਰਹਿਣ ਵਾਲੀ ਰਜਵੰਤ ਕੌਰ ਪੁੱਤਰੀ ਰਣਜੀਤ ਸਿੰਘ ਕੰਦੋਲਾ, ਪੁੱਤਰ ਰਣਜੀਤ ਸਿੰਘ ਕੰਦੋਲਾ ਸਮੇਤ 19 ਵਿਅਕਤੀਆਂ ਨੂੰ ਕਾਬੂ ਕੀਤਾ ਸੀ ਪਰ ਉਸ ਸਮੇਂ ਰਾਜਾ ਕੰਦੋਲਾ ਫੜਿਆ ਨਹੀਂ ਗਿਆ ਸੀ ਪਰ 14 ਅਗਸਤ 2012 ਨੂੰ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਰਾਜਾ ਨੂੰ ਲੋਧੀ ਰੋਡ ਤੋਂ ਗ੍ਰਿਫ਼ਤਾਰ ਕੀਤਾ ਸੀ।
ਇਹ ਵੀ ਪੜ੍ਹੋ : ਚੋਣਾਂ ਦੌਰਾਨ 'ਆਪ' ਵੱਲੋਂ ਦਿੱਤੀਆਂ ਗਈਆਂ ਗਾਰੰਟੀਆਂ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਵੱਡਾ ਬਿਆਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਹਾਜੀਪੁਰ ਵਿਖੇ ਨਹਿਰ ’ਚ ਪਿਆ ਪਾੜ, 30 ਏਕੜ ਕਣਕ ਦੀ ਫ਼ਸਲ ਹੋਈ ਬਰਬਾਦ
NEXT STORY