ਜਲੰਧਰ (ਸ਼ੋਰੀ)- ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਨੇ ਇਕ ਵੱਡੀ ਕਾਰਵਾਈ ਕਰਦਿਆਂ ਭੋਲੇ-ਭਾਲੇ ਲੋਕਾਂ ਨੂੰ ‘10 ਰੁਪਏ ਲਾਓ ਤੇ 100 ਰੁਪਏ ਕਮਾਓ’ ਕਹਿ ਕੇ ਠੱਗੀ ਮਾਰਨ ਵਾਲੇ ਸੱਟੇਬਾਜ਼ਾਂ ਨੂੰ ਕਾਬੂ ਕੀਤਾ ਹੈ। ਹਾਲਾਂਕਿ ਪੁਲਸ ਨੇ ਦੁਕਾਨਾਂ ’ਤੇ ਸੱਟਾ ਲਾਉਣ ਆਏ ਲੋਕਾਂ ਨੂੰ ਵੀ ਨਹੀਂ ਬਖਸ਼ਿਆ ਤੇ ਉਨ੍ਹਾਂ ਖਿਲਾਫ ਵੀ ਕਾਨੂੰਨ ਅਨੁਸਾਰ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਘਰ 'ਚ ਖੜ੍ਹੀ ਐਕਟਿਵਾ ਦਾ ਹੀ ਹੋ ਗਿਆ ਚਲਾਨ, ਮਾਮਲਾ ਜਾਣ ਹੋ ਜਾਓਗੇ ਹੈਰਾਨ
ਐੱਸ.ਐੱਚ.ਓ. ਰਾਜੇਸ਼ ਠਾਕੁਰ ਨੇ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਏ.ਐੱਸ.ਆਈ. ਬਲਜਿੰਦਰ ਸਿੰਘ ਨੇ ਪੁਲਸ ਟੀਮ ਸਮੇਤ ਸ਼ਹੀਦ ਬਾਬੂ ਲਾਭ ਸਿੰਘ ਨਹਿਰ ਦੇ ਪੁਲ ਨੇੜੇ ਸੱਟੇ ਦੀ ਦੁਕਾਨ ਚਲਾਉਣ ਵਾਲੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਇਨ੍ਹਾਂ ਸਾਰਿਆਂ ਦੇ ਖਿਲਾਫ ਧੋਖਾਧੜੀ ਤੇ ਸੱਟੇਬਾਜ਼ੀ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰ ਕੇ ਸਿਵਲ ਹਸਪਤਾਲ ਤੋਂ ਮੈਡੀਕਲ ਕਰਵਾਉਣ ਤੋਂ ਬਾਅਦ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ।
ਇਹ ਵੀ ਪੜ੍ਹੋ- ਜੇਲ੍ਹ 'ਚੋਂ ਬਾਹਰ ਆ ਕੇ ਮੁੜ ਕਰਨ ਲੱਗਾ ਨਸ਼ਾ ਤਸਕਰੀ, CIA ਸਟਾਫ਼ ਨੇ 50 ਗ੍ਰਾਮ ਹੈਰੋਇਨ ਸਣੇ ਕੀਤਾ ਕਾਬੂ
ਇੰਸ. ਰਾਜੇਸ਼ ਠਾਕੁਰ ਨੇ ਚਿਤਾਵਨੀ ਦਿੱਤੀ ਹੈ ਕਿ ਗ਼ਲਤ ਅਨਸਰ ਆਪਣਾ ਇਲਾਕਾ ਛੱਡ ਦੇਣ ਨਹੀਂ ਤਾਂ ਆਉਣ ਵਾਲੇ ਦਿਨਾਂ ’ਚ ਉਨ੍ਹਾਂ ਦਾ ਵੀ ਇਹੀ ਹਾਲ ਹੋਵੇਗਾ। ਪੁਲਸ ਕਮਿਸ਼ਨਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਗ਼ਲਤ ਅਨਸਰਾਂ ਖਿਲਾਫ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
5 ਸਾਲ ਪੂਰੇ ਹੋਣ ਮੌਕੇ ਤੇਰਾ-ਤੇਰਾ ਹੱਟੀ ਨੇ ਲਗਾਇਆ ਮੈਡੀਕਲ ਕੈਂਪ, ਸਮਾਜ ਭਲਾਈ ਲਈ ਕੀਤੇ ਹੋਰ ਵੀ ਕਈ ਕੰਮ
NEXT STORY