ਜਲੰਧਰ (ਚੋਪੜਾ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ 350ਵੇਂ ਸਾਲ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਵੱਲੋਂ ਆਯੋਜਿਤ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਨੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਇਕ ਅਧਿਆਤਮਿਕ ਅਤੇ ਇਤਿਹਾਸਕ ਮਾਹੌਲ ਸਿਰਜਿਆ। 15,000 ਤੋਂ ਵੱਧ ਸ਼ਰਧਾਲੂਆਂ ਨੇ ਇਸ ਸ਼ੋਅ ਵਿਚ ਹਿੱਸਾ ਲਿਆ ਤੇ ਡਿਜੀਟਲ ਤਕਨਾਲੋਜੀ ਰਾਹੀਂ ਗੁਰੂ ਸਾਹਿਬ ਦੇ ਜੀਵਨ, ਸਿੱਖਿਆਵਾਂ ਅਤੇ ਕੁਰਬਾਨੀ ਨੂੰ ਜੀਵੰਤ ਢੰਗ ਨਾਲ ਅਨੁਭਵ ਕੀਤਾ। ਇਸ ਸਮਾਗਮ ਵਿਚ ਕੈਬਨਿਟ ਮੰਤਰੀ ਮਹਿੰਦਰ ਭਗਤ ਅਤੇ ਸੱਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ ਵਿਸ਼ੇਸ਼ ਮਹਿਮਾਨ ਸਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਜਲੰਧਰ: ਜਿਊਲਰ ਸ਼ਾਪ ਡਕੈਤੀ ਮਾਮਲੇ 'ਚ ਗ੍ਰਿਫ਼ਤਾਰ ਮੁਲਜ਼ਮਾਂ ਬਾਰੇ ਹੋਏ ਵੱਡੇ ਖ਼ੁਲਾਸੇ, ਬੱਸ ਤੋਂ ਉਤਰ ਕੇ ...

'ਹਿੰਦ ਦੀ ਚਾਦਰ' ਨਾਮਕ ਸ਼ੋਅ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਦਰਸ਼ਨ ਨੂੰ ਆਧੁਨਿਕ ਡਿਜੀਟਲ ਤਕਨਾਲੋਜੀ ਦੀ ਵਰਤੋਂ ਕਰਦੇ ਹੋਏ ਸ਼ਾਨਦਾਰ ਢੰਗ ਨਾਲ ਪੇਸ਼ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਢਾਡੀ ਜਥਾ ਦੀਦਾਰ ਸਿੰਘ ਸੰਗਤਪੁਰਾ (ਫਗਵਾੜਾ) ਦੁਆਰਾ ਗੁਰੂ ਸਾਹਿਬ ਦੀ ਸ਼ਹਾਦਤ 'ਤੇ ਆਧਾਰਿਤ 'ਵਾਰ' ਗਾਇਨ ਨਾਲ ਹੋਈ, ਜਿਸ ਨੇ ਦਰਸ਼ਕਾਂ ਨੂੰ ਪ੍ਰਭਾਵਿਤ ਕੀਤਾ।
ਇਹ ਵੀ ਪੜ੍ਹੋ: ਪੰਜਾਬ 'ਚ ਬਦਲੇਗਾ ਮੌਸਮ! ਦੋ ਦਿਨ ਮੀਂਹ ਦੀ ਵੱਡੀ ਭਵਿੱਖਬਾਣੀ, Alert ਰਹਿਣ ਇਹ ਜ਼ਿਲ੍ਹੇ

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਕਿਸੇ ਇਕ ਧਰਮ ਜਾਂ ਭਾਈਚਾਰੇ ਲਈ ਨਹੀਂ ਸੀ ਸਗੋਂ ਸਾਰੀ ਮਨੁੱਖਤਾ ਦੀ ਆਜ਼ਾਦੀ ਅਤੇ ਮਾਣ-ਸਨਮਾਨ ਦੀ ਰੱਖਿਆ ਲਈ ਸੀ। ਦੀਪਕ ਬਾਲੀ ਨੇ ਕਿਹਾ ਕਿ ਲਾਈਟ ਐਂਡ ਸਾਊਂਡ ਸ਼ੋਅ ਨਾ ਸਿਰਫ਼ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਉਜਾਗਰ ਕਰਦਾ ਹੈ ਬਲਕਿ ਨੌਜਵਾਨਾਂ ਨੂੰ ਉਨ੍ਹਾਂ ਦੇ ਅਮੀਰ ਵਿਰਸੇ ਨਾਲ ਜੋੜਨ ਦਾ ਇਕ ਸ਼ਕਤੀਸ਼ਾਲੀ ਮਾਧਿਅਮ ਵੀ ਹੋਵੇਗਾ। ਉਨ੍ਹਾਂ ਕਿਹਾ ਕਿ 23 ਨਵੰਬਰ ਤੋਂ 25 ਨਵੰਬਰ ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਦੀ ਸ਼ੁਰੂਆਤ ਅਖੰਡ ਪਾਠ ਸਾਹਿਬ ਨਾਲ ਹੋਵੇਗੀ। ਇਸ ਤੋਂ ਇਲਾਵਾ ਇਕ ਸਰਵ ਧਰਮ ਸੰਮੇਲਨ, ਵਿਰਾਸਤ-ਏ-ਖਾਲਸਾ ਪ੍ਰਦਰਸ਼ਨੀ, ਡਰੋਨ ਸ਼ੋਅ, ਕੀਰਤਨ ਦਰਬਾਰ ਅਤੇ 'ਸ਼ਹਾਦਤ ਦੀ ਲੋਅ' ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ।

ਇਹ ਵੀ ਪੜ੍ਹੋ: ਜਲੰਧਰ : ਜਿਊਲਰ ਸ਼ਾਪ ਡਕੈਤੀ ਮਾਮਲੇ 'ਚ ਮੁਲਜ਼ਮਾਂ ਦੀ ਨਵੀਂ CCTV ਆਈ ਸਾਹਮਣੇ, ਖੁੱਲ੍ਹਿਆ ਵੱਡਾ ਰਾਜ਼

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜੀਵਨ ਪੂਰੀ ਦੁਨੀਆ ਲਈ ਪ੍ਰੇਰਨਾ ਸਰੋਤ ਹੈ। ਇਸ ਮੌਕੇ ਮੇਅਰ ਵਿਨੀਤ ਧੀਰ, ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ, ਆਪ ਆਗੂ ਰਾਜਵਿੰਦਰ ਕੌਰ ਥਿਆੜਾ, ਵਿਧਾਇਕ ਬਲਕਾਰ ਸਿੰਘ ਦੀ ਪਤਨੀ ਹਰਪ੍ਰੀਤ ਕੌਰ, ਪਰਮਜੀਤ ਰਾਏਪੁਰ, ਆਤਮਾ ਪ੍ਰਕਾਸ਼ ਬਬਲੂ ਅਤੇ ਵੱਡੀ ਗਿਣਤੀ ਵਿਚ ਲੋਕਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਨੌਜਵਾਨ, ਵਿਦਿਆਰਥੀ ਅਤੇ ਸੰਗਤ ਨੇ ਪ੍ਰੋਗਰਾਮ ਵਿਚ ਹਿੱਸਾ ਲਿਆ, ਜਿਨ੍ਹਾਂ ਨੇ ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਹ ਵੀ ਪੜ੍ਹੋ: ਪੰਜਾਬ 'ਚ 11 ਸਾਲ ਦਾ ਬੱਚਾ ਰਾਤੋਂ-ਰਾਤ ਬਣ ਗਿਆ ਕਰੋੜਪਤੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ: ਜਿਊਲਰ ਸ਼ਾਪ ਡਕੈਤੀ ਮਾਮਲੇ 'ਚ ਗ੍ਰਿਫ਼ਤਾਰ ਮੁਲਜ਼ਮਾਂ ਬਾਰੇ ਹੋਏ ਵੱਡੇ ਖ਼ੁਲਾਸੇ, ਬੱਸ ਤੋਂ ਉਤਰ ਕੇ ...
NEXT STORY