ਹੁਸ਼ਿਆਰਪੁਰ (ਘੁੰਮਣ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਬੀਤੇ ਦਿਨ ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਆਖਰੀ ਦਿਨ ਸੀ। ਆਖਰੀ ਦਿਨ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਏ ਗਏ। ਉਨ੍ਹਾਂ ਦੱਸਿਆ ਕਿ ਇਸ ਉਪਰੰਤ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਕੁੱਲ੍ਹ 16 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ। ਇਸ ਦੌਰਾਨ ਉਨ੍ਹਾਂ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ। ਉਨ੍ਹਾਂ ਦੱਸਿਆ ਕਿ 1 ਜੂਨ ਨੂੰ ਜ਼ਿਲੇ ਵਿਚ ਲੋਕ ਸਭਾ ਚੋਣਾਂ ਲਈ ਵੋਟਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਦਾ ਚੋਣ ਨਿਸ਼ਾਨ ਕਮਲ ਦਾ ਫੁੱਲ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਦਾ ਚੋਣ ਨਿਸ਼ਾਨ ਤੱਕੜੀ, ਇੰਡੀਅਨ ਨੈਸ਼ਨਲ ਕਾਂਗਰਸ ਦੀ ਉਮੀਦਵਾਰ ਯਾਮਿਨੀ ਗੋਮਰ ਦਾ ਚੋਣ ਨਿਸ਼ਾਨ ਹੱਥ, ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਰਣਜੀਤ ਕੁਮਾਰ ਦਾ ਚੋਣ ਨਿਸ਼ਾਨ ਹਾਥੀ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਰਾਜ ਕੁਮਾਰ ਦਾ ਚੋਣ ਨਿਸ਼ਾਨ ਝਾੜੂ ਹੈ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਜ਼ਰੂਰੀ ਖ਼ਬਰ, ਹੁਣ ਸ਼ਿਕਾਇਤ ਦਰਜ ਕਰਵਾਉਣ ਲਈ ਥਾਣਿਆਂ 'ਚ ਜਾਣ ਦੀ ਲੋੜ ਨਹੀਂ
ਇਸ ਤੋਂ ਇਲਾਵਾ ਨੈਸ਼ਨਲ ਜਸਟਿਸ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਨੂੰ ਚੋਣ ਨਿਸ਼ਾਨ ਟਰੱਕ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਜਸਵੰਤ ਸਿੰਘ ਨੂੰ ਚੋਣ ਨਿਸ਼ਾਨ ਬਾਲਟੀ, ਬਹੁਜਨ ਦ੍ਰਾਵਿੜ ਪਾਰਟੀ ਦੇ ਉਮੀਦਵਾਰ ਜੀਵਨ ਸਿੰਘ ਤਮਿਲ ਨੂੰ ਚੋਣ ਨਿਸ਼ਾਨ ਗੰਨਾ ਕਿਸਾਨ, ਸਮਾਜ ਭਲਾਈ ਮੋਰਚਾ ਦੇ ਉਮੀਦਵਾਰ ਦਵਿੰਦਰ ਕੁਮਾਰ ਸਰੋਆ ਨੂੰ ਚੋਣ ਨਿਸ਼ਾਨ ਟੈਲੀਵਿਜ਼ਨ, ਗਲੋਬਲ ਰਿਪਬਲੀਕਨ ਪਾਰਟੀ ਦੇ ਉਮੀਦਵਾਰ ਭੀਮਰਾਓ, ਯਸ਼ਵੰਤ ਅੰਬੇਡਕਰ ਨੂੰ ਚੋਣ ਨਿਸ਼ਾਨ ਗੈਸ ਸਿਲੰਡਰ, ਬਹੁਜਨ ਮੁਕਤੀ ਪਾਰਟੀ ਦੇ ਉਮੀਦਵਾਰ ਰਾਜ ਪਾਲ ਨਡਾਲੀ ਨੂੰ ਚੋਣ ਨਿਸ਼ਾਨ ਮੰਜੀ, ਡੈਮੋਕ੍ਰੈਟਿਕ ਭਾਰਤੀ ਸਮਾਜ ਪਾਰਟੀ ਦੇ ਉਮੀਦਵਾਰ ਰਾਜੇਸ਼ ਨੂੰ ਚੋਣ ਨਿਸ਼ਾਨ ਕੋਟ, ਆਜ਼ਾਦ ਉਮੀਦਵਾਰ ਸਤਪਾਲ ਨੂੰ ਚੋਣ ਨਿਸ਼ਾਨ ਕੈਮਰਾ, ਆਜ਼ਾਦ ਉਮੀਦਵਾਰ ਸੋਨੂੰ ਸਿੰਘ ਫਗਵਾੜਾ ਨੂੰ ਚੋਣ ਨਿਸ਼ਾਨ ਕੋਕੋਨੈਟ ਫਾਰਮ, ਆਜ਼ਾਦ ਉਮੀਦ ਦਵਿੰਦਰ ਸਿੰਘ ਨੂੰ ਚੋਣ ਨਿਸ਼ਾਨ ਹੀਰਾ ਅਤੇ ਆਜ਼ਾਦ ਉਮੀਦਵਾਰ ਰੋਹਿਤ ਕੁਮਾਰ ਟਿੰਕੂ ਨੂੰ ਚੋਣ ਨਿਸ਼ਾਨ ਸੋਫਾ ਅਲਾਟ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਸੂਬੇ 'ਚ ਵਧਾਈ ਗਈ ਸੁਰੱਖਿਆ, ਸਪੈਸ਼ਲ DGP ਅਰਪਿਤ ਸ਼ੁਕਲਾ ਨੇ ਅਧਿਕਾਰੀਆਂ ਨੂੰ ਦਿੱਤੇ ਇਹ ਦਿਸ਼ਾ-ਨਿਰਦੇਸ਼
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਦਾਈਪੁਰ ’ਚ ਜਿਊਲਰਾਂ ਦੀਆਂ ਦੁਕਾਨਾਂ ’ਚੋਂ ਕਰੋੜਾਂ ਤੋਂ ਵੱਧ ਦੀ ਚੋਰੀ ਕਰਨ ਵਾਲਾ ਗਿਰੋਹ ਬੇਨਕਾਬ
NEXT STORY