ਕਪੂਰਥਲਾ (ਮਹਾਜਨ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੰਚਾਲਨ ਹਲਕਾ ਕਪੂਰਥਲਾ ਦੇ ਉੱਪ ਮੁੱਖ ਇੰਜੀਨੀਅਰ ਇੰਜੀ. ਰਕੇਸ਼ ਕੁਮਾਰ ਕਲੇਰ ਨੇ ਦੱਸਿਆ ਕਿ ਹਲਕਾ ਕਪੂਰਥਲਾ ਅਧੀਨ ਪੈਂਦੇ ਵੱਖ-ਵੱਖ ਮੰਡਲਾਂ ਵੱਲੋਂ ਸ਼ਨੀਵਾਰ ਨੂੰ ਬਿਜਲੀ ਚੋਰੀ ਨੂੰ ਕਾਬੂ ਕਰਨ ਲਈ ਕੀਤੀ ਗਈ ਚੈਕਿੰਗ ਦੌਰਾਨ 19 ਨੰਬਰ ਖ਼ਪਤਕਾਰਾਂ ਨੂੰ ਬਿਜਲੀ ਚੋਰੀ ਦਾ 7.70 ਲੱਖ ਰੁਪਏ ਜੁਰਮਾਨਾ ਕੀਤਾ ਗਿਆ। ਇੰਜੀ. ਕਲੇਰ ਵੱਲੋਂ ਬਿਜਲੀ ਖ਼ਪਤਕਾਰਾਂ ਨੂੰ ਬਿਜਲੀ ਚੋਰੀ ਨਾ ਕਰਨ ਅਤੇ ਬਕਾਇਆ ਬਿੱਲ ਜਮ੍ਹਾ ਕਰਾਉਣ ਦੀ ਅਪੀਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਬਿਜਲੀ ਚੋਰੀ ਫੜਨ ਲਈ ਅਚਨਚੇਤ ਚੈਕਿੰਗਾਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਵਿੱਖ ਵਿਚ ਵੀ ਜਾਰੀ ਰਹਿਣਗੀਆਂ।
ਇਹ ਵੀ ਪੜ੍ਹੋ : ਇਨਸਾਨਾਂ ਦੇ ਬਸੇਰਿਆਂ ਨੇ ਉਜਾੜੇ ਪੰਛੀਆਂ ਦੇ ਬਸੇਰੇ, ਹੁਣ ਤੱਕ ਅਲੋਪ ਹੋ ਚੁੱਕੀਆਂ ਨੇ ਲਗਭਗ 1,430 ਪ੍ਰਜਾਤੀਆਂ
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ. ਨੇ ਪੰਜਾਬ ਦੇ ਸਾਰੇ ਵਡਮੁੱਲੇ ਖਪਤਕਾਰਾਂ/ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਚੋਰੀ ਨੂੰ ਕਾਬੂ ਕਰਨ ਲਈ ਪੀ. ਐੱਸ. ਪੀ. ਸੀ. ਐੱਲ. ਦੇ ਵਟਸਐਪ ਨੰਬਰ 96461-75770 ’ਤੇ ਬਿਜਲੀ ਚੋਰੀ ਬਾਰੇ ਸਹੀ ਜਾਣਕਾਰੀ ਦੇ ਕੇ ਬਿਜਲੀ ਚੋਰੀ ਨੂੰ ਰੋਕਣ ਲਈ ਸ਼ੁਰੂ ਕੀਤੀ ਮੁਹਿੰਮ ਵਿਚ ਯੋਗਦਾਨ ਪਾ ਸਕਦੇ ਹਨ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਆਪਣੇ ਖ਼ਪਤਕਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਪਛਾਣ ਗੁਪਤ ਰੱਖੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਕੋਰੋਨਾ ਦੇ ਨਵੇਂ ਵੈਰੀਐਂਟ ਨੇ ਪਸਾਰੇ ਪੈਰ, ਹੁਸ਼ਿਆਰਪੁਰ ਦੀ ਇਕ ਮਹਿਲਾ ਦੀ ਮੌਤ, ਅਲਰਟ ਜਾਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਤੇ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਖਾਲਸਾ ਮਾਰਚ ਕੱਢਿਆ
NEXT STORY