ਜਲੰਧਰ (ਸੁਧੀਰ, ਸੋਨੂੰ, ਮਜ਼ਹਰ)–ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ (ਪਬਲਿਕ ਗ੍ਰੀਵੈਂਸਿਸ ਡਵੀਜ਼ਨ) ਐੱਮ. ਐੱਫ਼. ਫਾਰੂਕੀ ਨੇ ਕਿਹਾ ਕਿ ਪੰਜਾਬ ਪੁਲਸ ਦੇ ਸ਼ਿਕਾਇਤ ਨਿਵਾਰਣ ਪੋਰਟਲ www.pgd.punjabpolice.gov.in ਨੂੰ ਲੋਕਾਂ ਵੱਲੋਂ ਭਰਪੂਰ ਰਿਸਪਾਂਸ ਦਿੱਤਾ ਜਾ ਰਿਹਾ ਹੈ, ਜਿਸ ’ਤੇ 11 ਜੁਲਾਈ 2022 ਤੋਂ 12 ਜੁਲਾਈ 2023 ਤਕ 220223 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿਚੋਂ 151604 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ।
ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਐੱਮ. ਐੱਫ਼. ਫਾਰੂਕੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਇਹ ਪੋਰਟਲ ਸ਼ੁਰੂ ਕੀਤਾ। ਉਨ੍ਹਾਂ ਕਿਹਾ ਕਿ ਇਹ ਇਕ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਿਤ ਸਾਫਟਵੇਅਰ ਹੈ, ਜੋ ਐਪਲੀਕੇਸ਼ਨ ਨੂੰ ਟਰੈਕ ਕਰਨ, ਗੁਣਵੱਤਾ ਆਧਾਰ ਰਿਪੋਰਟ ਅਨੁਸਾਰ ਨਿਰਧਾਰਿਤ ਸਮੇਂ ਵਿਚ ਸ਼ਿਕਾਇਤਾਂ ਦਾ ਹੱਲ ਕਰਨ ਵਿਚ ਮਦਦ ਕਰਦਾ ਹੈ। ਏ. ਡੀ. ਜੀ. ਪੀ. ਨੇ ਅੱਗੇ ਦੱਸਿਆ ਕਿ 220223 ਸ਼ਿਕਾਇਤਾਂ ਵਿਚੋਂ 78338 ਸ਼ਿਕਾਇਤਾਂ ਲੋਕਾਂ ਵੱਲੋਂ ਪੋਰਟਲ ’ਤੇ ਅਪਲੋਡ ਕੀਤੀਆਂ ਗਈਆਂ ਹਨ, ਜਿਸ ਤੋਂ ਪਤਾ ਲੱਗਦਾ ਹੈ ਕਿ ਲੋਕ ਇਸ ਪੋਰਟਲ ਬਾਰੇ ਪੂਰੀ ਤਰ੍ਹਾਂ ਜਾਗਰੂਕ ਹਨ।
ਇਹ ਵੀ ਪੜ੍ਹੋ- ISI ਨਾਲ ਸਬੰਧਤ ਗਿਰੋਹ ਦੇ 6 ਸਾਥੀ ਹਥਿਆਰਾਂ ਸਣੇ ਗ੍ਰਿਫ਼ਤਾਰ, ਵੱਡੀ ਵਾਰਦਾਤ ਨੂੰ ਦੇਣਾ ਚਾਹੁੰਦੇ ਸਨ ਅੰਜਾਮ
ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਦੇ ਸਬੰਧਤ ਮੁਲਾਜ਼ਮਾਂ ਨੂੰ ਪੋਰਟਲ ਦੀ ਕਾਰਜਪ੍ਰਣਾਲੀ ਸਬੰਧੀ ਚੰਗੀ ਤਰ੍ਹਾਂ ਟਰੇਨਿੰਗ ਦਿੱਤੀ ਗਈ ਹੈ, ਜਿਸ ਨਾਲ ਸ਼ਿਕਾਇਤਾਂ ਦਾ ਜਲਦੀ ਹੱਲ ਕੀਤਾ ਗਿਆ ਹੈ। ਲੋਕਾਂ ਨੂੰ ਜਵਾਬਦੇਹ, ਪਾਰਦਰਸ਼ੀ ਅਤੇ ਜ਼ਿੰਮੇਵਾਰ ਪ੍ਰਸ਼ਾਸਨ ਪ੍ਰਦਾਨ ਕਰਨ ਦੀ ਪੰਜਾਬ ਪੁਲਸ ਦੀ ਪ੍ਰਤੀਬੱਧਤਾ ਨੂੰ ਦੁਹਰਾਉਂਦਿਆਂ ਐੱਮ. ਐੱਫ਼. ਫਾਰੂਕੀ ਨੇ ਕਿਹਾ ਕਿ ਹਰ ਸ਼ਿਕਾਇਤ ਦੀ ਡੂੰਘੀ ਜਾਂਚ ਲਈ 8 ਡੈਸਕ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕੰਮ ਪ੍ਰਤੀ ਲਾਪ੍ਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਕਾਨੂੰਨੀ ਨੋਟਿਸ ਜਾਰੀ ਕਰਨ ਦੇ ਨਾਲ ਹੀ 45 ਵਿਰੁੱਧ ਵਿਭਾਗੀ ਜਾਂਚ ਕਰਵਾਈ ਜਾ ਰਹੀ ਹੈ।
ਇਹ ਵੀ ਪੜ੍ਹੋ- ਅਮਰੀਕਾ ਤੋਂ ਆਏ ਫੋਨ ਨੇ ਪਰਿਵਾਰ 'ਚ ਵਿਛਾਏ ਸੱਥਰ, ਪੁੱਤ ਦੀ ਮੌਤ ਦੀ ਖ਼ਬਰ ਸੁਣ ਧਾਹਾਂ ਮਾਰ ਰੋਇਆ ਪਰਿਵਾਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਕੈਨੇਡਾ ਰਹਿੰਦੀ ਕੁੜੀ ਨਾਲ 19 ਲੱਖ 'ਚ ਪਿਆ ਰਿਸ਼ਤਾ, 3 ਸਾਲ ਮਗਰੋਂ ਸੱਚ ਜਾਣ ਹੈਰਾਨ ਰਹਿ ਗਿਆ ਮੁੰਡਾ
NEXT STORY