ਨੂਰਪੁਰਬੇਦੀ (ਸੰਜੀਵ ਭੰਡਾਰੀ)- ਨੂਰਪੁਰਬੇਦੀ ਪੁਲਸ ਨੇ ਧੋਖਾਧੜੀ ਅਤੇ ਹਿੱਟ ਐਂਡ ਰਨ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ’ਚ ਮਾਨਯੋਗ ਕੋਰਟ ਵੱਲੋਂ ਭਗੌੜਾ ਐਲਾਨੇ ਗਏ 2 ਵਿਅਕਤੀਆਂ ਨੂੰ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਦੋਹਾਂ ਨੂੰ ਮਾਨਯੋਗ ਕੋਰਟ ਨੇ ਜੂਡੀਸ਼ੀਅਲ ਰਿਮਾਂਡ ’ਤੇ ਭੇਜ ਦਿੱਤਾ।
ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਮੁਖੀ ਨੂਰਪੁਰਬੇਦੀ ਇੰਸਪੈਕਟਰ ਗੁਰਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਪਹਿਲੇ ਮਾਮਲੇ ਅਨੁਸਾਰ ਧਾਰਾ 406 ਅਤੇ 420 ਆਈ. ਪੀ. ਸੀ. ਤਹਿਤ ਧੋਖਾਧੜੀ ਦੇ ਸਾਲ 2017 ’ਚ 66 ਨੰਬਰ ਮੁਕੱਦਮੇ ਤਹਿਤ ਨਾਮਜ਼ਦ ਹੋਏ ਰਾਜੇਸ਼ ਕੁਮਾਰ ਅਰੋੜਾ ਪੁੱਤਰ ਜਗਦੀਸ਼ ਕੁਮਾਰ ਨਿਵਾਸੀ ਪਿੰਡ ਫੂਲ ਚੱਕਰ ਮੁਹੱਲਾ, ਰੂਪਨਗਰ ਨੂੰ ਮਾਨਯੋਗ ਕੋਰਟ ਵੱਲੋਂ ਭਗੌੜਾ ਐਲਾਨਿਆ ਹੋਇਆ ਸੀ, ਜਿਸ ਨੂੰ ਨੂਰਪੁਰਬੇਦੀ ਪੁਲਸ ਵੱਲੋਂ ਕਾਬੂ ਕੀਤਾ ਗਿਆ।
ਇਹ ਵੀ ਪੜ੍ਹੋ- 2 ਬੱਚਿਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ, ਸੜਕ ਹਾਦਸੇ 'ਚ ਹੋਈ ਦਰਦਨਾਕ ਮੌਤ
ਇਸੇ ਤਰ੍ਹਾਂ ਦੂਜੇ ਮਾਮਲੇ ਅਨੁਸਾਰ ਧਾਰਾ 283, 304 ਏ, 337 ਅਤੇ 427 ਆਈ. ਪੀ. ਸੀ. ਤਹਿਤ ਹਿੱਟ ਐਂਡ ਰਨ ਦੇ ਮਾਮਲੇ ’ਚ ਸਾਲ 2020 ’ਚ ਮੁਕੱਦਮਾ ਨੰਬਰ 189 ਤਹਿਤ ਨਾਮਜ਼ਦ ਹੋਏ ਲਖਵੀਰ ਸਿੰਘ ਉਰਫ਼ ਲੱਖਾ ਪੁੱਤਰ ਨਰਿੰਦਰ ਸਿੰਘ ਨਿਵਾਸੀ ਪਿੰਡ ਰੈਲਮਾਜਰਾ, ਥਾਣਾ ਕਾਠਗੜ੍ਹ ਨੂੰ ਵੀ ਮਾਨਯੋਗ ਕੋਰਟ ਵੱਲੋਂ ਭਗੌੜਾ ਐਲਾਨ ਕੀਤਾ ਹੋਇਆ ਸੀ, ਜਿਸ ਨੂੰ ਵੀ ਨੂਰਪੁਰਬੇਦੀ ਪੁਲਸ ਦੀ ਪਾਰਟੀ ਨੇ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਧਾਰਾ 299 ਸੀ. ਆਰ. ਪੀ. ਸੀ. ਤਹਿਤ ਮਾਮਲਾ ਦਰਜ ਕਰਕੇ ਅੱਜ ਸ੍ਰੀ ਅਨੰਦਪੁਰ ਸਾਹਿਬ ਦੀ ਕੋਰਟ ’ਚ ਪੇਸ਼ ਕੀਤਾ ਗਿਆ ਹੈ। ਜਿੱਥੇ ਮਾਨਯੋਗ ਜੱਜ ਨੇ ਉਕਤ ਦੋਵੇਂ ਮੁਲਜ਼ਮਾਂ ਨੂੰ 14 ਦਿਨ ਲਈ ਨਿਆਇਕ ਹਿਰਾਸਤ ’ਚ ਭੇਜਣ ਦਾ ਆਦੇਸ਼ ਦਿੱਤਾ। ਉਨ੍ਹਾਂ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਨੂੰ ਪੁਲਸ ਚੌਂਕੀ ਕਲਵਾਂ ਦੇ ਇੰਚਾਰਜ ਸਬ-ਇੰਸਪੈਕਟਰ ਹਰਮੇਸ਼ ਕੁਮਾਰ ਅਤੇ ਬਲਵੀਰ ਚੰਦ ਦੀ ਅਗਵਾਈ ਹੇਠ ਪੁਲਸ ਪਾਰਟੀ ਨੇ ਕਾਬੂ ਕੀਤਾ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ ਪੁਲਸ ਨੂੰ ਗ੍ਰਨੇਡ ਅਟੈਕ ਦੀ ਧਮਕੀ, ਗੈਂਗਸਟਰਾਂ ਨੇ ਪੋਸਟ ਪਾ ਕਿਹਾ ਜੇ ਨਾਕਾ ਲਾਇਆ ਤਾਂ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿਵਿਯ ਜਯੋਤੀ ਜਾਗ੍ਰਿਤੀ ਸੰਸਥਾਨ ਵੱਲੋਂ ਅਧਿਆਤਮਿਕ ਪ੍ਰਵਚਨ ਸਮਾਗਮ ਦਾ ਆਯੋਜਨ
NEXT STORY