ਜਲੰਧਰ (ਸੁਨੀਲ)- ਥਾਣਾ ਮਕਸੂਦਾਂ ਅਧੀਨ ਪੈਂਦੇ ਪਿੰਡ ਹਰਿਆਣਾ ਦੇ ਕੋਲ ਉਸ ਸਮੇਂ ਵੱਡਾ ਹੰਗਾਮਾ ਵੇਖਣ ਨੂੰ ਮਿਲਿਆ, ਜਦੋਂ ਜਾਅਲੀ ਪੁਲਸ ਵਾਲੇ ਬਣ ਕੇ ਦੋ ਨੌਜਵਾਨ ਆਟੋ ਚਾਲਕਾਂ ਤੋਂ ਪੈਸੇ ਵਸੂਲ ਰਹੇ ਸਨ। ਇਸ ਦੌਰਾਨ ਸ਼ੱਕ ਦੇ ਆਧਾਰ 'ਤੇ ਲੋਕਾਂ ਨੇ ਦੋਵਾਂ ਨੌਜਵਾਨਾਂ ਨੂੰ ਕਾਬੂ ਕਰ ਲਿਆ ਅਤੇ ਪੁਲਸ ਦੇ ਹਵਾਲੇ ਕੀਤਾ। ਪੁਲਸ ਦੇ ਹਵਾਲੇ ਕਰਨ ਤੋਂ ਪਹਿਲਾਂ ਇਲਾਕੇ ਦੇ ਲੋਕਾਂ ਨੇ ਫਰਜ਼ੀ ਪੁਲਸ ਵਾਲਿਆਂ ਦੀ ਜੰਮ ਕੇ ਕੁੱਟਮਾਰ ਕੀਤੀ।
ਇਨ੍ਹਾਂ ਵਿਚੋਂ ਇਕ ਨੌਜਵਾਨ ਸੀ. ਆਈ. ਏ. ਸਟਾਫ਼ ਦਾ ਅਧਿਕਾਰੀ ਬਣ ਕੇ ਲੋਕਾਂ ਕੋਲੋਂ ਪੈਸੇ ਵਸੂਲਦਾ ਸੀ। ਇਹ ਘਟਨਾ ਬੀਤੀ ਦੇਰ ਰਾਤ ਦੀ ਦੱਸੀ ਜਾ ਰਹੀ ਹੈ ਅਤੇ ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਮੰਡ ਚੌਂਕੀ ਦੇ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਅਜਿਹੀ ਕੋਈ ਗੱਲ ਸਾਹਮਣੇ ਨਹੀਂ ਆਈ ਅਤੇ ਦੋਵੇਂ ਧਿਰਾਂ ਰਾਜ਼ੀਨਾਮਾ ਹੋ ਚੁੱਕਾ ਹੈ।
ਇਹ ਵੀ ਪੜ੍ਹੋ: ਜਲੰਧਰ ਪੁਲਸ ਦੀ ਵੱਡੀ ਸਫ਼ਲਤਾ, ਲਾਰੈਂਸ ਬਿਸ਼ਨੋਈ ਗੈਂਗ ਦੇ 8 ਗੈਂਗਸਟਰ ਹਥਿਆਰ ਤੇ ਕਾਰਤੂਸ ਸਣੇ ਗ੍ਰਿਫ਼ਤਾਰ
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਜਲੰਧਰ ਪੁਲਸ ਦੀ ਵੱਡੀ ਸਫ਼ਲਤਾ, ਲਾਰੈਂਸ ਬਿਸ਼ਨੋਈ ਗੈਂਗ ਦੇ 8 ਗੈਂਗਸਟਰ ਹਥਿਆਰ ਤੇ ਕਾਰਤੂਸ ਸਣੇ ਗ੍ਰਿਫ਼ਤਾਰ
NEXT STORY