ਜਲੰਧਰ (ਮਹੇਸ਼)–ਕਮਿਸ਼ਨਰੇਟ ਪੁਲਸ ਜਲੰਧਰ ਨੇ ਇਕ ਕਿਲੋ 40 ਗ੍ਰਾਮ ਅਫ਼ੀਮ ਅਤੇ ਇਕ ਲੱਖ ਰੁਪਏ ਡਰੱਗ ਮਨੀ ਸਮੇਤ 2 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋਕਿ ਲੁਧਿਆਣਾ ਨੰਬਰ ਦੀ ਕਾਰ ਵਿਚ ਸਵਾਰ ਸਨ ਅਤੇ ਕਿਸੇ ਨੂੰ ਅਫ਼ੀਮ ਦੀ ਸਪਲਾਈ ਦੇਣ ਜਾ ਰਹੇ ਸਨ। ਡੀ. ਸੀ. ਪੀ. ਇਨਵੈਸਟੀਗੇਸ਼ਨ ਮਨਪ੍ਰੀਤ ਸਿੰਘ ਢਿੱਲੋਂ ਤੋਂ ਮਿਲੀ ਜਾਣਕਾਰੀ ਮੁਤਾਬਕ ਕ੍ਰਾਈਮ ਬ੍ਰਾਂਚ ਦੀ ਟੀਮ ਵੱਲੋਂ ਥਾਣਾ ਨੰਬਰ 7 ਦੇ ਇਲਾਕੇ ਵਿਚ ਪੈਂਦੇ ਪਿੰਡ ਸੁਭਾਨਾ ਨੂੰ ਜਾਂਦੀ ਰੋਡ ਤੋਂ ਫੜੇ ਗਏ ਉਕਤ ਦੋਵਾਂ ਨਸ਼ਾ ਸਮੱਗਲਰਾਂ ਦੀ ਪਛਾਣ ਰਿੰਕੂ ਰਾਮ ਪੁੱਤਰ ਰਾਮ ਕਿਸ਼ਨ ਨਿਵਾਸੀ ਮਕਾਨ ਨੰਬਰ 148 ਕੈਲਾਸ਼ ਨਗਰ ਗਲੀ ਨੰਬਰ 4 ਬਸਤੀ ਜੋਧੇਵਾਲ ਲੁਧਿਆਣਾ ਅਤੇ ਜਸਵੰਤ ਸਿੰਘ ਜੱਸਾ ਪੁੱਤਰ ਭੁਪਿੰਦਰ ਸਿੰਘ ਨਿਵਾਸੀ ਪਿੰਡ ਹਰੀਪੁਰ ਖਾਲਸਾ ਥਾਣਾ ਫਿਲੌਰ ਜ਼ਿਲ੍ਹਾ ਦਿਹਾਤੀ ਪੁਲਸ ਜਲੰਧਰ ਦੇ ਰੂਪ ਵਿਚ ਹੋਈ ਹੈ। ਉਨ੍ਹਾਂ ਦੀ ਕਾਰ ਨੰਬਰ ਪੀ ਬੀ 10 ਕੇ. ਏ. 0452 ਮਾਰਕਾ ਬਲੈਨੋ ਰੰਗ ਦੀ ਤਲਾਸ਼ੀ ਲੈਣ ’ਤੇ ਉਸ ਵਿਚੋਂ ਭਾਰੀ ਮਾਤਰਾ ਵਿਚ ਅਫ਼ੀਮ ਤੇ ਡਰੱਗ ਮਨੀ ਬਰਾਮਦ ਹੋਈ।
ਇਹ ਵੀ ਪੜ੍ਹੋ: ਸਰਕਿਟ ਹਾਊਸ ਨੂੰ ਤਾਲੇ ਲਗਾਉਣ 'ਤੇ ਭੜਕੇ ਜਾਖੜ! ਕਿਹਾ-ਕੇਜਰੀਵਾਲ ਸਾਬ੍ਹ ਜਲਦ 'ਸ਼ੀਸ਼ ਮਹਿਲ' ਨੂੰ ਵੀ ਲੱਗਣਗੇ ਤਾਲੇ
ਦੋਵਾਂ ਖ਼ਿਲਾਫ਼ ਥਾਣਾ ਨੰਬਰ 7 ਵਿਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਐੱਫ਼. ਆਈ. ਆਰ. ਨੰਬਰ 45 ਦਰਜ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਉਨ੍ਹਾਂ ਦਾ ਪੁਲਸ ਰਿਮਾਂਡ ਲੈ ਕੇ ਉਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁਲਜ਼ਮ ਰਿੰਕੂ ਪ੍ਰਾਈਵੇਟ ਕੰਮ ਕਰਦਾ ਸੀ ਅਤੇ ਇਸੇ ਦੌਰਾਨ ਉਸ ਨੇ ਆਸਾਨੀ ਨਾਲ ਜ਼ਿਆਦਾ ਪੈਸੇ ਕਮਾਉਣ ਦੇ ਲਾਲਚ ਵਿਚ ਆ ਕੇ ਨਸ਼ਾ ਵੇਚਣਾ ਸ਼ੁਰੂ ਕਰ ਦਿੱਤਾ। ਇਸੇ ਤਰ੍ਹਾਂ ਮੁਲਜ਼ਮ ਜਸਵੰਤ ਸਿੰਘ ਜੱਸਾ ਦੀ ਜਾਂਚ ਵਿਚ ਪਤਾ ਲੱਗਾ ਹੈ ਕਿ ਉਸ ਖ਼ਿਲਾਫ਼ ਅਫ਼ੀਮ ਵੇਚਣ ਨੂੰ ਲੈ ਕੇ ਰਾਜਸਥਾਨ ਵਿਚ ਵੀ ਕੇਸ ਦਰਜ ਹੈ। ਉਨ੍ਹਾਂ ਤੋਂ ਹੋਰ ਪੁੱਛਗਿੱਛ ਜਾਰੀ ਹੈ।
ਇਹ ਵੀ ਪੜ੍ਹੋ: ਸਿਆਸਤ 'ਚ ਹੋਣ ਜਾ ਰਿਹੈ ਵੱਡਾ ਧਮਾਕਾ! ਆਦਮਪੁਰ ਹਲਕੇ 'ਚ 'ਆਪ' ਨੂੰ ਲੱਗ ਸਕਦੈ ਵੱਡਾ ਝਟਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਲੰਧਰ-ਪਠਾਨਕੋਟ ਹਾਈਵੇਅ 'ਤੇ ਦਰਦਨਾਕ ਹਾਦਸਾ: ਟਿੱਪਰ ਨੇ ਬਾਈਕ ਸਵਾਰ ਨੂੰ ਮਾਰੀ ਟੱਕਰ, ਹੋਈ ਮੌਤ
NEXT STORY