ਟਾਂਡਾ ਉੜਮੁੜ (ਪੰਡਿਤ)- ਟਾਂਡਾ ਪੁਲਸ ਦੀ ਟੀਮ ਨੇ ਟਾਂਡਾ ਪਿੰਡ ਸਹਿਬਾਜ਼ਪੁਰ ਰੋਡ ’ਤੇ 2 ਵਿਅਕਤੀਆਂ ਨੂੰ ਚੋਰੀਸ਼ੁਦਾ ਮੋਟਰਸਾਈਕਲ ਸਣੇ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰ ਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ.ਐੱਸ.ਪੀ. ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਮੁੱਖ ਸਿਪਾਹੀ ਹਰਪਾਲ ਸਿੰਘ ਟੀਮ ਨੇ ਇਹ ਸਫਲਤਾ ਹਾਸਲ ਕੀਤੀ ਹੈ |
ਉਨ੍ਹਾਂ ਦੱਸਿਆ ਕਿ ਜਦੋਂ ਪੁਲਸ ਦੀ ਟੀਮ ਸਰਕਾਰੀ ਹਸਪਤਾਲ ਕੋਲ ਮੌਜੂਦ ਸੀ ਤਾਂ ਕਿਸੇ ਮੁਖਬਰ ਨੇ ਸੂਚਨਾ ਦਿੱਤੀ ਕਿ ਸਬੀਰ ਪੁੱਤਰ ਨੂਰ ਦੀਨ ਵਾਸੀ ਵਾਰਡ ਨੰਬਰ 12 ਟਾਂਡਾ ਅਤੇ ਲਾਭ ਸਿੰਘ ਲੱਭਾ ਪੁੱਤਰ ਸੁਖਦੇਵ ਸਿੰਘ ਵਾਸੀ ਟਾਂਡਾ, ਜੋ ਕਿ ਚੋਰੀਆਂ ਕਰਨ ਦੇ ਆਦੀ ਹਨ, ਹੁਣ ਵੀ ਬਿਨਾਂ ਨੰਬਰੀ ਮੋਟਰਸਾਈਕਲ ’ਤੇ ਆ ਰਹੇ ਹਨ।
ਪੁਲਸ ਨੇ ਇਸ ਸੂਚਨਾ ਦੇ ਅਧਾਰ ’ਤੇ ਨਾਕਾਬੰਦੀ ਕਰਕੇ ਜਦੋ ਦੋਵਾਂ ਕੋਲੋਂ ਮੋਟਰਸਾਈਕਲ ਦੇ ਦਸਤਾਵੇਜ ਮੰਗੇ ਤਾਂ ਉਹ ਚੋਰੀ ਦਾ ਨਿਕਲਿਆ। ਪੁਲਸ ਨੇ ਦੋਵਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁੱਛਗਿੱਛ ਦੌਰਾਨ ਇਨ੍ਹਾਂ ਕੋਲੋਂ ਹੋਰ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੋਲੀ ਬੰਪਰ 2026: ਇਸ ਲੱਕੀ ਨੰਬਰ ਦੀ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਇਨਾਮ
NEXT STORY