ਜਲੰਧਰ (ਮਹੇਸ਼)- ਬਸਤੀ ਬਾਵਾ ਖੇਲ ਥਾਣੇ ਅਧੀਨ ਪੈਂਦੇ ਇਲਾਕੇ ’ਚੋਂ ਕ੍ਰਾਈਮ ਬਰਾਂਚ ਕਮਿਸ਼ਨਰੇਟ ਜਲੰਧਰ ਨੇ 2 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ 205 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਕ੍ਰਾਈਮ ਬ੍ਰਾਂਚ ਕਮਿਸ਼ਨਰੇਟ ਜਲੰਧਰ ਦੇ ਇੰਚਾਰਜ ਇੰਸ. ਹਰਿੰਦਰ ਸਿੰਘ ਦੀ ਅਗਵਾਈ ’ਚ ਪੁਲਸ ਪਾਰਟੀ ਨੇ ਲੈਦਰ ਕੰਪਲੈਕਸ ਮੋੜ ’ਤੇ ਵਿਸ਼ੇਸ਼ ਨਾਕਾਬੰਦੀ ਦੌਰਾਨ ਕਪੂਰਥਲਾ ਸਾਈਡ ਤੋਂ ਬਿਨਾਂ ਨੰਬਰੀ ਸਕੂਟਰੀ ’ਤੇ ਆ ਰਹੇ ਦੋ ਨੌਜਵਾਨਾਂ ਨੂੰ ਚੈਕਿੰਗ ਲਈ ਰੋਕਿਆ ਤਾਂ ਉਨ੍ਹਾਂ ਨੇ ਸਕੂਟਰੀ ਮੋੜ ਕੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਸਕੂਟਰੀ ਸਲਿੱਪ ਹੋਣ ਕਾਰਨ ਉਹ ਸੜਕ ’ਤੇ ਡਿੱਗ ਪਏ।
ਪੁਲਸ ਪਾਰਟੀ ਨੇ ਜਦੋਂ ਇਨ੍ਹਾਂ ਨੂੰ ਕਾਬੂ ਕਰ ਕੇ ਉਨ੍ਹਾਂ ਦਾ ਨਾਂ-ਪਤਾ ਪੁੱਛਿਆ ਤਾਂ ਇਨ੍ਹਾਂ ਨੇ ਆਪਣੀ ਪਛਾਣ ਅਮਨਦੀਪ ਪੁੱਤਰ ਮੰਗਤ ਰਾਮ ਤੇ ਅਜੇ ਕੁਮਾਰ ਪੁੱਤਰ ਕਰਮ ਚੰਦ ਵਾਸੀ ਪਿੰਡ ਤਲਵੰਡੀ ਮਹਿਮਾ ਥਾਣਾ ਸਦਰ ਕਪੂਰਥਲਾ ਵਜੋਂ ਦੱਸੀ। ਏ. ਸੀ. ਪੀ. ਡੀ. ਪਰਮਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਥਾਣਾ ਬਸਤੀ ਬਾਵਾ ਖੇਲ ’ਚ ਮਾਮਲਾ ਦਰਜ ਕੀਤਾ ਹੈ। ਪੁਲਸ ਵੱਲੋਂ ਕਬਜ਼ੇ ’ਚ ਲਈ ਗਈ ਬਿਨਾਂ ਨੰਬਰੀ ਸਕੂਟਰੀ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਦੋਵਾਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ। ਉਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਏ. ਸੀ. ਪੀ. ਡੀ. ਅਨੁਸਾਰ ਮੁਲਜ਼ਮ ਅਮਨਦੀਪ ਨੇ ਦੱਸਿਆ ਕਿ ਉਸ ਦੀ ਉਮਰ 24 ਸਾਲ ਹੈ। ਪਹਿਲਾਂ ਉਹ ਕਬੱਡੀ ਖੇਡਦਾ ਸੀ। ਇਸ ਦੌਰਾਨ ਉਹ ਮਾੜੀ ਸੰਗਤ ਦਾ ਸ਼ਿਕਾਰ ਹੋ ਗਿਆ ਤੇ ਹੈਰੋਇਨ ਵੇਚਣ ਲੱਗ ਪਿਆ। ਅਜੇ ਕੁਮਾਰ ਨੇ ਦੱਸਿਆ ਕਿ ਉਸ ਦੀ ਉਮਰ 30 ਸਾਲ ਹੈ। ਘਰ ਦੀ ਆਰਥਿਕ ਹਾਲਤ ਮਾੜੀ ਹੋਣ ਕਾਰਨ ਉਹ ਨਸ਼ਾ ਸਮੱਗਲਰ ਬਣ ਗਿਆ। ਉਸ ਖਿਲਾਫ ਥਾਣਾ ਸਿਟੀ ਕਪੂਰਥਲਾ ’ਚ 16 ਜੁਲਾਈ 2017 ਨੂੰ ਐੱਫ. ਆਈ. ਆਰ. ਨੰ. 186 ਦਰਜ ਕੀਤੀ ਗਈ ਸੀ, ਜਿਸ ’ਚ ਉਸ ਨੂੰ ਸਜ਼ਾ ਹੋਈ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੀਂਦ 'ਚ ਗਰਜੇ CM ਭਗਵੰਤ ਮਾਨ, ਭਾਜਪਾ 'ਤੇ ਨਿਸ਼ਾਨੇ ਸਾਧ ਬੋਲੇ, ਅਸੀਂ ਇਨ੍ਹਾਂ ਤੋਂ ਡਰਨ ਵਾਲੇ ਨਹੀਂ
NEXT STORY