ਜਲੰਧਰ (ਰਮਨ)- ਪੁਲਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਦੇ ਨਿਰਦੇਸ਼ਾਂ ’ਤੇ ਡੀ. ਸੀ. ਪੀ. ਜਸਕਿਰਨਜੀਤ ਸਿੰਘ ਤੇਜਾ ਦੀ ਅਗਵਾਈ ’ਚ ਨਸ਼ਾ ਸਮੱਗਲਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਝਾਰਖੰਡ ਤੋਂ ਜਲੰਧਰ ’ਚ ਭਾਰੀ ਮਾਤਰਾ ’ਚ ਅਫ਼ੀਮ ਦੀ ਸਪਲਾਈ ਦੇਣ ਵਾਲੇ ਗਿਰੋਹ ਦੇ 2 ਵੱਡੇ ਨਸ਼ਾ ਸਮੱਗਲਰਾਂ ਨੂੰ ਥਾਣਾ ਰਾਮਾ ਮੰਡੀ ਦੇ ਮੁਖੀ ਨਵਦੀਪ ਸਿੰਘ ਨੇ ਪੁਲਸ ਪਾਰਟੀ ਸਮੇਤ ਗ੍ਰਿਫ਼ਤਾਰ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ, ਪੈਂਚਰ ਲਗਵਾਉਣ ਲਈ ਪੈਟਰੋਲ ਪੰਪ ਨੇੜੇ ਰੁਕਿਆ ਵਿਅਕਤੀ, ਗੱਡੀ 'ਚੋਂ ਉੱਡੀ 8 ਲੱਖ ਦੀ ਨਕਦੀ
ਪੁਲਸ ਨੇ ਦੋਵਾਂ ਮੁਲਜ਼ਮਾਂ ਤੋਂ 10 ਕਿਲੋ ਅਫ਼ੀਮ ਬਰਾਮਦ ਕੀਤੀ। ਮੁਲਜ਼ਮਾਂ ਦੀ ਪਛਾਣ ਰਘੁਨੰਦਨ ਮਹਾਤੋ ਪੁੱਤਰ ਮਹੇਸ਼ਵਰ ਮਹਾਤੋ ਵਾਸੀ ਝਾਰਖੰਡ ਤੇ ਜਮੁਨਾ ਮਹਾਤੋ ਪੁੱਤਰ ਕੇਸ਼ਵਰ ਮਹਾਤੋ ਵਾਸੀ ਝਾਰਖੰਡ ਵਜੋਂ ਹੋਈ ਹੈ। ਪੁਲਸ ਨੇ ਦੋਵਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀ. ਸੀ. ਪੀ. ਇਨਵੈਸਟੀਗੇਸ਼ਨ ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਝਾਰਖੰਡ ਤੋਂ ਭਾਰੀ ਮਾਤਰਾ ’ਚ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ’ਚ ਅਫੀਮ ਦੀ ਸਪਲਾਈ ਕਰਦੇ ਸਨ। ਐੱਸ. ਐੱਚ. ਓ. ਰਾਮਾ ਮੰਡੀ ਨਵਦੀਪ ਸਿੰਘ ਸਮੇਤ ਏ. ਐੱਸ. ਆਈ. ਰਘੁਵੀਰ ਕੁਮਾਰ ਨੇ ਰਾਤ 9.30 ਵਜੇ ਬਾਬਾ ਬੁੱਲ੍ਹੇ ਸ਼ਾਹ 120 ਫੁੱਟੀ ਰੋਡ, ਸੂਰਿਆ ਐਨਕਲੇਵ ਨੇੜੇ ਗਸ਼ਤ ਦੌਰਾਨ ਪੈਦਲ ਜਾਂਦੇ ਹੋਏ ਮੁਲਜ਼ਮਾਂ ਨੂੰ ਕਾਬੂ ਕੀਤਾ ਸੀ। ਦੋਵੇਂ ਨੇ ਆਪਣੇ ਮੋਢਿਆਂ ’ਤੇ ਬੈਗ ਟੰਗੇ ਹੋਏ ਸਨ।
ਇਹ ਵੀ ਪੜ੍ਹੋ: ਪੰਜਾਬ ’ਚ ਪਿਛਲੇ ਸਾਲ 9 ਹਜ਼ਾਰ ਲੋਕਾਂ ਨੇ ‘ਚਾਈਲਡ ਪੋਰਨ’ ਬਾਰੇ ਕੀਤਾ ਸਰਚ, ਜਲੰਧਰ ’ਚ ਸਭ ਤੋਂ ਵੱਧ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਜਲੰਧਰ 'ਚ ਵੱਡੀ ਵਾਰਦਾਤ, ਪੈਂਚਰ ਲਗਵਾਉਣ ਲਈ ਪੈਟਰੋਲ ਪੰਪ ਨੇੜੇ ਰੁਕਿਆ ਵਿਅਕਤੀ, ਗੱਡੀ 'ਚੋਂ ਉੱਡੀ 8 ਲੱਖ ਦੀ ਨਕਦੀ
NEXT STORY