ਨਵਾਂਸ਼ਹਿਰ (ਤ੍ਰਿਪਾਠੀ)- ਸੀ. ਆਈ. ਏ. ਸਟਾਫ਼ ਨਵਾਂਸ਼ਹਿਰ ਦੀ ਪੁਲਸ ਨੇ ਗੈਂਗਸਟਰ ਸੋਨੂੰ ਖੱਤਰੀ ਗਿਰੋਹ ਦੇ 2 ਹੈਂਡਲਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 350 ਗ੍ਰਾਮ ਹੈਰੋਇਨ, 3 ਪਿਸਤੌਲ, 2 ਦੇਸੀ ਕੱਟੇ ਅਤੇ 7 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪ੍ਰੈੱਸ ਕਾਨਫ਼ਰੰਸ ਦੌਰਾਨ ਐੱਸ. ਐੱਸ. ਪੀ. ਡਾ.ਅਖਿਲ ਚੌਧਰੀ ਨੇ ਦੱਸਿਆ ਕਿ ਪੁਲਸ ਨੂੰ ਇਕ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ ’ਤੇ ਸੀ. ਆਈ. ਏ. ਸਟਾਫ਼ ਨਵਾਂਸ਼ਹਿਰ ਦੇ ਇੰਚਾਰਜ ਇੰਸਪੈਕਟਰ ਅਵਤਾਰ ਸਿੰਘ ਦੀ ਪੁਲਸ ਪਾਰਟੀ ਨੇ ਪਿੰਡ ਭੌਰਾਂ ਨੇੜੇ ਵਿਸ਼ੇਸ਼ ਨਾਕਾ ਲਗਾਇਆ ਸੀ।
ਇਸ ਦੌਰਾਨ ਜਦੋਂ ਪੁਲਸ ਨੇ ਆਲਟੋ ਕਾਰ ਨੰਬਰ ਪੀ. ਬੀ.07-ਡਬਲਿਊ-8224 ’ਚ ਸਵਾਰ ਦੋ ਵਿਅਕਤੀਆਂ ਨੂੰ ਰੋਕ ਕੇ ਜਾਂਚ ਕੀਤੀ ਤਾਂ ਕਾਰ ’ਚੋਂ 350 ਗ੍ਰਾਮ ਹੈਰੋਇਨ, 3 ਪਿਸਤੌਲ, 2 ਦੇਸੀ ਕੱਟੇ ਅਤੇ 7 ਜਿੰਦਾ ਕਾਰਤੂਸ ਬਰਾਮਦ ਹੋਏ। ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਦਵਿੰਦਰ ਸੁਮਨ ਉਰਫ਼ ਬਿੰਦਾ ਪੁੱਤਰ ਮੋਹਨ ਕੁਮਾਰ ਵਾਸੀ ਸੈਲਾ ਖੁਰਦ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਆਕਾਸ਼ ਪੁੱਤਰ ਜੀਵਨ ਵਾਸੀ ਬਲਾਚੌਰ ਵੱਜੋਂ ਹੋਈ ਹੈ। ਐੱਸ. ਐੱਸ. ਪੀ. ਨੇ ਦੱਸਿਆ ਕਿ ਮੁੱਢਲੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਗੈਂਗਸਟਰ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਦਾ ਸਪਲਾਇਰ ਸੁਖਵਿੰਦਰ ਸਿੰਘ ਉਰਫ਼ ਮਨੀ ਵਾਸੀ ਪਿੰਡ ਜੱਸੋਵਾਲ ਥਾਣਾ ਮਾਹਿਲਪੁਰ (ਹੁਸ਼ਿਆਰਪੁਰ) ਹੈ, ਜਿਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਸਮੇਤ 4 ਦੇ ਕਰੀਬ ਮਾਮਲੇ ਦਰਜ ਹਨ, ਜੋ ਕੁਝ ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਸੀ ਅਤੇ ਸੋਨੂੰ ਖੱਤਰੀ ਦੇ ਮਾਡਿਊਲ ਨੂੰ ਹੈਂਡਲ ਕਰ ਰਿਹਾ ਸੀ।
ਇਹ ਵੀ ਪੜ੍ਹੋ: ਪੰਜਾਬ 'ਚ IPS ਅਫ਼ਸਰਾਂ ਦੇ ਤਬਾਦਲਿਆਂ ਤੋਂ ਬਾਅਦ ਸ਼ੁਰੂ ਹੋਈ ਨਵੀਂ ਚਰਚਾ, ਲਿਆ ਜਾ ਸਕਦੈ ਵੱਡਾ ਫ਼ੈਸਲਾ
ਗ੍ਰਿਫ਼ਤਾਰ ਕੀਤੇ ਗਏ ਦਵਿੰਦਰ ਸੁਮਨ ਅਤੇ ਆਕਾਸ਼ ਦੋਵੇਂ ਵਰਚੁਅਲ ਨੰਬਰਾਂ ਰਾਹੀਂ ਸੁਖਵਿੰਦਰ ਮੈਣੀ ਦੇ ਸੰਪਰਕ ਵਿਚ ਸਨ ਅਤੇ ਉਸ ਦੇ ਕਹਿਣ ’ਤੇ ਹੀ ਨਸ਼ੇ ਅਤੇ ਹਥਿਆਰਾਂ ਦੀ ਸਪਲਾਈ ਕਰਦੇ ਸਨ। ਉਕਤ ਦੋਸ਼ੀ ਸੁਖਵਿੰਦਰ ਸਿੰਘ ਪੈਸੇ ਦੇ ਕੇ ਭੇਜੀ ਹੈਰੋਇਨ ਅਤੇ ਨਾਜਾਇਜ਼ ਹਥਿਆਰਾਂ ਨੂੰ ਅੱਗੇ ਸਪਲਾਈ ਕਰਨ ਜਾ ਰਹੇ ਸਨ। ਐੱਸ. ਐੱਸ. ਪੀ. ਨੇ ਦੱਸਿਆ ਕਿ ਜੇਕਰ ਉਕਤ ਹੈਂਡਲਰ ਕੋਲੋਂ ਹਥਿਆਰਾਂ ਦੀ ਖੇਪ ਬਰਾਮਦ ਨਾ ਹੋਈ ਤਾਂ ਇਨ੍ਹਾਂ ਹਥਿਆਰਾਂ ਨਾਲ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਐੱਸ. ਪੀ. (ਐੱਚ.) ਮੁਕੇਸ਼ ਸ਼ਰਮਾ, ਡੀ. ਐੱਸ. ਪੀ. ਪ੍ਰੇਮ ਕੁਮਾਰ ਅਤੇ ਸੀ. ਆਈ. ਏ. ਇੰਚਾਰਜ ਇੰਸਪੈਕਟਰ ਅਵਤਾਰ ਸਿੰਘ ਤੋਂ ਇਲਾਵਾ ਹੋਰ ਪੁਲਸ ਮੁਲਾਜ਼ਮ ਅਤੇ ਅਧਿਕਾਰੀ ਹਾਜ਼ਰ ਸਨ।
ਮਨੀ ਵੱਲੋਂ ਦਿੱਤੇ ਜਾਂਦੇ ਸਨ ਹਥਿਆਰਾਂ ਦੀ ਅੱਗੇ ਸਪਲਾਈ ਲਈ ਨਿਰਦੇਸ਼
ਪੁਲਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹਥਿਆਰਾਂ ਦੀ ਬਰਾਮਦਗੀ ਕਰਨ ਵਾਲੇ ਉਕਤ ਹੈਂਡਲਰਾਂ ਨੂੰ ਨਾ ਤਾਂ ਉਸ ਵਿਅਕਤੀ ਦੀ ਪਛਾਣ ਬਾਰੇ ਪਤਾ ਸੀ, ਜਿਸ ਪਾਸੋਂ ਉਸ ਨੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕੀਤੀ ਸੀ ਅਤੇ ਨਾ ਹੀ ਉਨ੍ਹਾਂ ਵਿਅਕਤੀਆਂ ਦੀ ਪਛਾਣ ਬਾਰੇ ਪਤਾ ਹੈ, ਜਿਨ੍ਹਾਂ ਨੂੰ ਹਥਿਆਰਾਂ ਦੀ ਖੇਪ ਅਤੇ ਡਰੱਗਜ਼ ਨੂੰ ਟਰਾਂਸਫ਼ਰ ਕੀਤਾ ਜਾਵੇਗਾ। ਇਸ ਸਬੰਧੀ ਵਿਦੇਸ਼ ’ਚ ਬੈਠੇ ਸੁਖਵਿੰਦਰ ਸਿੰਘ ਉਰਫ਼ ਮਨੀ ਹੀ ਨਾਲ ਸੰਪਰਕ ਕਰਦੇ ਸਨ ਜਾਂ ਉਸਦਾ ਟਿਕਾਣਾ ਭੇਜਦੇ ਸਨ। ਪੁਲਸ ਨੇ ਦੱਸਿਆ ਕਿ ਗ੍ਰਿਫਤਾਰ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਕੇ 2 ਦਿਨ ਦਾ ਪੁਲਸ ਰਿਮਾਂਡ ਲਿਆ ਗਿਆ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ ਨਾਜਾਇਜ਼ ਹਥਿਆਰਾਂ ਅਤੇ ਨਸ਼ਾ ਸਮੱਗਲਿੰਗ ਸਬੰਧੀ ਵੱਡੇ ਖ਼ੁਲਾਸੇ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
ਇਹ ਵੀ ਪੜ੍ਹੋ: ਜਲੰਧਰ ਸ਼ਹਿਰ ਦੇ ਮੁੱਖ ਚੌਂਕ ’ਚ ਸਥਿਤ ਸਪਾ ਸੈਂਟਰ ਵਿਵਾਦਾਂ ’ਚ, ਸ਼ਰੇਆਮ ਚੱਲਦੈ ਗੰਦਾ ਧੰਦਾ, ਇੰਝ ਹੁੰਦੀ ਹੈ ਡੀਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਕਪੂਰਥਲਾ ਵਿਖੇ ਘਰ ’ਚ ਅੱਗ ਲੱਗਣ ਨਾਲ ਸਾਰਾ ਸਾਮਾਨ ਸੜ ਕੇ ਸੁਆਹ
NEXT STORY