ਜਲੰਧਰ (ਮਹੇਸ਼)- ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ਼.) ਜਲੰਧਰ ਰੇਂਜ ਦੀ ਟੀਮ ਨੇ 66 ਫੁੱਟੀ ਰੋਡ ’ਤੇ ਕਿਊਰੋ ਮਾਲ ਦੇ ਬਾਹਰੋਂ ਸਵਿੱਫਟ ਡਿਜ਼ਾਇਰ ਕਾਰ ਨੰ. ਪੀ. ਬੀ. 1292 ’ਚ ਸਵਾਰ ਹੋ ਕੇ ਕਿਸੇ ਨੂੰ ਹੈਰੋਇਨ ਸਪਲਾਈ ਕਰਨ ਜਾ ਰਹੇ 2 ਨਸ਼ਾ ਸਮੱਗਲਰਾਂ ਨੂੰ ਐੱਸ. ਆਈ. ਪਰਵੀਨ ਸਿੰਘ ਦੀ ਅਗਵਾਈ ਵਾਲੀ ਐੱਸ. ਟੀ. ਐੱਫ਼. ਟੀਮ ਨੇ ਉਨ੍ਹਾਂ ਦੇ ਟਿਕਾਣੇ ’ਤੇ ਪਹੁੰਚਣ ਤੋਂ ਪਹਿਲਾਂ ਹੀ ਰਸਤੇ ’ਚ ਫੜ ਲਿਆ।
ਏ. ਆਈ. ਜੀ. ਜਗਜੀਤ ਸਿੰਘ ਸਰੋਆ ਨੇ ਦੱਸਿਆ ਕਿ ਫੜੇ ਗਏ ਨਸ਼ਾ ਸਮੱਗਲਰਾਂ ਦੀ ਪਛਾਣ ਸਾਹਿਲ ਪੁੱਤਰ ਸੁਖਦੇਵ ਅਤੇ ਰਾਜਬੀਰ ਸਿੰਘ ਰਾਜਾ ਪੁੱਤਰ ਹਰਭਜਨ ਸਿੰਘ ਦੋਵੇਂ ਵਾਸੀ ਪਿੰਡ ਫੋਲੜੀਵਾਲ ਥਾਣਾ ਸਦਰ ਜਮਸ਼ੇਰ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਇਨ੍ਹਾਂ ਦੇ ਕਬਜ਼ੇ ’ਚੋਂ 353 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਪੁਲਸ ਵੱਲੋਂ ਸਵਿੱਫਟ ਡਿਜ਼ਾਇਰ ਕਾਰ ਨੂੰ ਵੀ ਕਬਜ਼ੇ ’ਚ ਲੈ ਲਿਆ ਗਿਆ ਹੈ ਅਤੇ ਇਸ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਦੋਵਾਂ ਖ਼ਿਲਾਫ਼ ਥਾਣਾ ਸਦਰ ਦੀ ਐੱਸ. ਟੀ. ਐੱਫ਼. ਮੋਹਾਲੀ ’ਚ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਬਿਨਾਂ ਬੁਲਾਏ ਵਿਆਹ ਸਮਾਗਮ 'ਚ ਪਹੁੰਚੇ ਪੁਲਸ ਮੁਲਾਜ਼ਮਾਂ ਦੀ ਹਰਕਤ ਨੇ ਉਡਾਏ ਹੋਸ਼, ਵੀਡੀਓ ਹੋਈ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਸੂਬਾ ਸਰਕਾਰ ਹਮੇਸ਼ਾ ਪ੍ਰਵਾਸੀ ਪੰਜਾਬੀਆਂ ਨਾਲ ਖੜ੍ਹੀ ਹੈ : ਧਾਲੀਵਾਲ
NEXT STORY